Join WhatsApp

Join Now

ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਮੁੱਖ ਮੰਤਰੀ ਭੱਜੇ, ਸਰਕਾਰ ਨੇ ਕਬੂਲੀ ਆਪਣੀ ਹਾਰ! ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ- ਭਗਵੰਤ ਮਾਨ ਅਸਤੀਫ਼ਾ ਦੇਣ

On: October 22, 2026 2:10 PM

 

ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਮੁੱਖ ਮੰਤਰੀ ਭੱਜੇ, ਸਰਕਾਰ ਨੇ ਕਬੂਲੀ ਆਪਣੀ ਹਾਰ! ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ- ਭਗਵੰਤ ਮਾਨ ਅਸਤੀਫ਼ਾ ਦੇਣ

ਪੰਜਾਬ ‘ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਤਬਾਹ, ਭਗਵੰਤ ਮਾਨ ਤੁਰੰਤ ਦੇਣ ਅਸਤੀਫ਼ਾ: ਪ੍ਰਤਾਪ ਸਿੰਘ ਬਾਜਵਾ- ਮੰਡੀਆਂ ‘ਚ ਕਿਸਾਨਾਂ ਦੀ ਲੁੱਟ ਅਤੇ ਵਿਗੜਦੀ ਅਰਥਵਿਵਸਥਾ ‘ਤੇ ਬਾਜਵਾ ਦਾ ਸਰਕਾਰ ‘ਤੇ ਤਿੱਖਾ ਹਮਲਾ- ਪਰਵਿੰਦਰ ਸਿੰਘ ਝੋਟੇ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ, ‘ਆਪ’ ਮੰਤਰੀਆਂ ਤੇ ਵਿਧਾਇਕਾਂ ਦੇ ਚਿਹਰਿਆਂ ‘ਤੇ ਨਿਰਾਸ਼ਾ ਸਾਫ਼: ਬਾਜਵਾ

ਚੰਡੀਗੜ੍ਹ 22 ਅਕਤੂਬਰ 2026- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹਦਿਆਂ ਸੂਬਾ ਸਰਕਾਰ ਅਤੇ ਮੁੱਖ ਮੰਤਰੀ ‘ਤੇ ਗੰਭੀਰ ਦੋਸ਼ ਲਗਾਏ ਹਨ। ਵਿਧਾਨ ਸਭਾ ਪਰਿਸਰ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਅੱਜ ਸਦਨ ਦੀ ਕਾਰਵਾਈ ਦੌਰਾਨ ਸਰਕਾਰ ਦੇ ਵਿਵਹਾਰ ਤੋਂ ਇਹ ਸਾਫ਼ ਹੋ ਗਿਆ ਹੈ ਕਿ ਉਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਲਈ ਸੂਬੇ ਦੇ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਸਦਨ ਵਿੱਚ ਆਉਣ ਦੀ ਬਜਾਏ ਖ਼ੁਦ ਹੀ ਮੈਦਾਨ ਛੱਡ ਕੇ ਭੱਜ ਗਏ। ਸਪੀਕਰ ਵੱਲੋਂ ਅੱਜ ਦੇ ਗ਼ੈਰ-ਰਸਮੀ ਕੰਮਕਾਜ (ਨੌਨ-ਆਫ਼ੀਸ਼ੀਅਲ ਬਿਜ਼ਨਸ) ਨੂੰ ਰੱਦ ਕਰਨ ਦੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਬਾਜਵਾ ਨੇ ਕਿਹਾ ਕਿ ਮੁੱਖ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲਏ ਬਿਨਾਂ ਇਹ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਸਰਕਾਰ ਦੀ ਸਭ ਤੋਂ ਵੱਡੀ ਨੈਤਿਕ ਹਾਰ ਹੈ। ‘ਆਪ’ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਚਿਹਰਿਆਂ ‘ਤੇ ਹਾਰ ਅਤੇ ਨਿਰਾਸ਼ਾ ਸਾਫ਼ ਝਲਕ ਰਹੀ ਹੈ। ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਅੱਜ ਨਾ ਕੇਵਲ ਪੰਜਾਬ ਵਿੱਚ ਰਹਿਣ ਵਾਲੇ, ਬਲਕਿ ਭਾਰਤ ਦੇ ਹੋਰਨਾਂ ਸੂਬਿਆਂ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਦੀ ਇਹ ਇੱਕੋ-ਇੱਕ ਮੰਗ ਹੈ ਕਿ ਪੰਜਾਬ ਵਿੱਚ ਡਗਮਗਾ ਚੁੱਕੀ ਕਾਨੂੰਨ-ਵਿਵਸਥਾ ਨੂੰ ਸੁਧਾਰਿਆ ਜਾਵੇ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਿਸੇ ਵੀ ਆਮ ਨਾਗਰਿਕ ਦੀ ਜਾਨ, ਕਾਰੋਬਾਰ, ਰੁਜ਼ਗਾਰ ਜਾਂ ਪਰਿਵਾਰ ਸੁਰੱਖਿਅਤ ਨਹੀਂ ਹੈ। ਇਸੇ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਬਾਜਵਾ ਨੇ ਨਸ਼ਿਆਂ ਦੀ ਸਮੱਸਿਆ ਅਤੇ ਆਰਥਿਕ ਮੰਦਹਾਲੀ ‘ਤੇ ਬੋਲਦਿਆਂ ਕਿਹਾ ਕਿ ਅੱਜ ਸੂਬੇ ਦੇ ਹਰ ਘਰ ਤੱਕ ਨਸ਼ਾ ਪਹੁੰਚ ਚੁੱਕਾ ਹੈ। ਪੰਜਾਬ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬਾ ਲੱਖਾਂ ਕਰੋੜਾਂ ਦੇ ਕਰਜ਼ੇ ਹੇਠ ਦੱਬਿਆ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਖ਼ਰੀਦ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਭਾਰੀ ਲੁੱਟ ਹੋ ਰਹੀ ਹੈ। ਸਰਕਾਰ ਨੂੰ 220 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਨਿਸ਼ਾਨਾ ਦਿੱਤਾ ਗਿਆ ਸੀ, ਪਰ ਖ਼ਰੀਦ ਦੇ ਨਾਂ ‘ਤੇ ਤਕਰੀਬਨ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਵੱਡਾ ਘੁਟਾਲਾ ਅਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਬਾਜਵਾ ਨੇ ਦੁਹਰਾਇਆ ਕਿ ਪੰਜਾਬ ਨੂੰ ਬਚਾਉਣ ਲਈ ਇਸ ਸਰਕਾਰ ਦਾ ਜਵਾਬਦੇਹ ਹੋਣਾ ਬਹੁਤ ਜ਼ਰੂਰੀ ਹੈ।

 

Leave a Comment