Join WhatsApp

Join Now

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦੂਜੇ ਦਿਨ ਵੀ ਕੀਤੀ ਰੋਸ ਰੈਲੀ!

On: October 22, 2026 8:51 PM

 

ਸਾਂਝੀ ਤਾਲਮੇਲ ਕਮੇਟੀ ਵਲੋਂ ਦੂਜੇ ਦਿਨ ਮੈਡੀਕਲ ਕਾਲਜ ਵਿਖੇ ਰੋਸ ਰੈਲੀ

ਪੈਨਸ਼ਨਰਾਂ ਅਤੇ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮਾਂ ਵਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ; 25 ਅਕਤੂਬਰ ਨੂੰ ਲੁਧਿਆਣਾ ਮੀਟਿੰਗ ਵਿੱਚ ਉਲੀਕਿਆ ਜਾਵੇਗਾ ਤਿੱਖਾ ਸੰਘਰਸ਼

ਅੰਮ੍ਰਿਤਸਰ 22 ਅਕਤੂਬਰ 2026- ਸੂਬੇ ਦੇ ਸਮੁਚੇ ਪੈਨਸ਼ਨਰਾਂ ਅਤੇ ਹਰ ਪ੍ਰਕਾਰ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਸੰਘਰਸ਼ ਸ਼ੂਰੂ ਕੀਤਾ ਗਿਆ ਹੈ। ਚੰਡੀਗੜ੍ਹ ਅਤੇ ਸੰਗਰੂਰ ਵਿਖੇ ਵਿਸ਼ਾਲ ਸੂਬਾਈ ਰੈਲੀਆਂ ਸਹਿਤ ਜ਼ਿਲ੍ਹਾ ਪੱਧਰ ਤੇ ਸਫਲ ਐਕਸ਼ਨ ਕੀਤੇ ਜਾ ਚੁੱਕੇ ਹਨ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਗਲੇ ਐਲਾਨੇ ਗਏ ਸੰਘਰਸ਼ ਦੇ ਤਹਿਤ ਮਿਤੀ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੋਧੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਜਿਸਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਅੱਜ ਦੂਜੇ ਦਿਨ ਜ਼ਿਲ੍ਹਾ ਕਨਵੀਨਰਜ਼ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕਰ, ਅਜੈ ਸਨੋਤਰਾ, ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਹਰਜਿੰਦਰ ਪਾਲ ਸਿੰਘ ਪੰਨੂ, ਬੋਬਿੰਦਰ ਸਿੰਘ, ਸੁਖਦੇਵ ਰਾਜ ਕਾਲੀਆ, ਬਲਰਾਜ ਸਿੰਘ ਭੰਗੂ, ਕਮਲਜੀਤ ਰੰਧਾਵਾ, ਰਾਜਬੇਦੀ ਅਨੰਦ, ਤ੍ਰਿਪਤਾ ਸ਼ਰਮਾ ਅਤੇ ਦਲਬੀਰ ਸਿੰਘ ਬਾਜਵਾ ਦੀ ਸਾਂਝੀ ਪ੍ਰਧਾਨਗੀ ਹੇਠ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਸਾਰੇ ਹੀ ਬਲਾਕਾਂ ਵਿੱਚੋਂ ਪੈਨਸ਼ਨਰ ਅਤੇ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।

ਪ੍ਰਧਾਨਗੀ ਮੰਡਲ ਤੋਂ ਇਲਾਵਾ ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ, ਤੇਜਿੰਦਰ ਸਿੰਘ ਢਿਲੋਂ, ਨਰਿੰਦਰ ਪ੍ਰਧਾਨ, ਗੁਰਬਿੰਦਰ ਸਿੰਘ ਖੈਹਰਾ, ਸੁੱਚਾ ਸਿੰਘ ਟਰਪਈ, ਮਦਨ ਲਾਲ ਮੰਨਣ, ਅਤੁਲ ਸ਼ਰਮਾਂ, ਮਦਨ ਲਾਲ, ਬਾਬਾ ਮਲਕੀਅਤ ਸਿੰਘ ਭੱਟੀ, ਮੰਗਲ ਟਾਂਡਾ, ਚਰਨ ਸਿੰਘ, ਸੁਖਵਿੰਦਰ ਮਾਨ, ਗਗਨਦੀਪ ਖਾਲਸਾ, ਅਵਤਾਰ ਸਿੰਘ ਮਜੀਠਾ, ਸੋਮ ਨਾਥ ਰੌਣੀ, ਕੁਲਵੰਤ ਸਿੰਘ ਘੁੱਕੇਵਾਲੀ, ਪ੍ਰੇਮ ਚੰਦ ਅਜ਼ਾਦ, ਜੈਮਲ ਸਿੰਘ ਅਤੇ ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੁਲਾਜ਼ਮ, ਪੈਨਸ਼ਨਰ, ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਆਪਣੀਆਂ ਝੂਠੀਆਂ ਮਸ਼ਹੂਰੀਆਂ ‘ਤੇ ਉਡਾਏ ਜਾ ਰਹੇ ਹਨ।

ਮੁੱਖ ਮੰਤਰੀ ਵਲੋਂ ਮੰਗਾਂ ਨੂੰ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਪਿਛਲੀ ਕੀਤੀ ਗਈ ਮੀਟਿੰਗ ਵਿੱਚ ਵੀ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ ਹੈ, ਅਤੇ ਕੱਲ੍ਹ ਦੀ ਚੀਫ ਸੈਕਟਰੀ ਨਾਲ ਮੀਟਿੰਗ ਵਿੱਚ ਵੀ ਮੰਗਾਂ ਤੇ ਗੱਲਬਾਤ ਕਰਦਿਆਂ ਕਿਸੇ ਵੀ ਮੰਗ ਦਾ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ ਜਿਸ ‘ਤੇ ਆਗੂਆਂ ਨੂੰ ਮੀਟਿੰਗ ਦਾ ਬਾਈਕਾਟ ਕਰਕੇ ਆਉਣਾ ਪਿਆ। ਇਸ ਲਈ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਭਵਿੱਖ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਲਈ 25 ਅਕਤੂਬਰ ਨੂੰ ਲੁਧਿਆਣਾ ਵਿਖੇ ਤਾਲਮੇਲ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਅਤੇ ਮੰਗਾਂ ਬਾਰੇ ਗੱਲ ਕਰਦਿਆਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਇਆ ਸਹਿਤ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕੀਤੀ ਜਾਵੇ, ਮਿਡ ਡੇ ਮੀਲ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਸੇਵਾਵਾਂ ਦਾ ਸਰਕਾਰੀਕਰਨ ਕੀਤਾ ਜਾਵੇ, ਬੰਦ ਕੀਤੇ 37 ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ, ਪੰਜਾਬ ਦੇ ਮੁਲਾਜ਼ਮਾਂ ‘ਤੇ ਕੇਂਦਰੀ ਸਕੇਲ ਲਾਗੂ ਕਰਨ ਵਾਲਾ 17-07-2020 ਦਾ ਪੱਤਰ ਅਤੇ ਤਿੰਨ ਸਾਲ ਦੇ ਪਰਖ ਕਾਲ ਸਮੇਂ ਦਾ 15-01-15 ਦਾ ਪੱਤਰ ਵਾਪਸ ਲਿਆ ਜਾਵੇ ਅਤੇ ਕੈਸ਼ ਲੈਸ ਹੈਲਥ ਸਕੀਮ ਮੁੜ ਚਾਲੂ ਕੀਤੀ ਜਾਵੇ।

ਉਪਰੋਕਤ ਆਗੂਆਂ ਤੋਂ ਇਲਾਵਾ ਇਸ ਮੌਕੇ ਗੁਰਵਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਨ ਥਰੀਏਵਾਲ, ਰਜੇਸ਼ ਪ੍ਰਾਸ਼ਰ, ਸੁਖਜਿੰਦਰ ਹੰਸ, ਜਤਿਨ ਸ਼ਰਮਾ, ਕਮਲ ਕਨੋਜੀਆ, ਹਰਭਜਨ ਗਿੱਲ, ਅਮਰਜੀਤ ਵੇਰਕਾ, ਹੀਰਾ ਸਿੰਘ ਭੱਟੀ, ਹਰਵਿੰਦਰ ਜਲਾਲਾਬਾਦ, ਪਲਵਿੰਦਰ ਸਿੰਘ ਧੰਮੂ, ਜਸਮੇਲ ਸਿੰਘ ਵੱਲਾ, ਅਸ਼ੋਕ ਸ਼ਰਮਾ, ਹਰਦੇਵ ਮਟੀਆ, ਮਨਿੰਦਰ ਕੌਰ, ਵਰਿੰਦਰ ਕੌਰ, ਬਲਵਿੰਦਰ ਭੱਟੀ, ਨਰਿੰਦਰ ਅਗਨੀਹੋਤਰੀ, ਰਜਿੰਦਰ ਸਿੰਘ ਰਾਜਾਸਾਂਸੀ, ਗੁਰਲਾਲ ਸੋਹੀ, ਗੁਰਿੰਦਰ ਸਿੰਘ ਛੱਜਲਵੱਡੀ, ਸਰਬਜੀਤ ਕੌਰ ਛੱਜਲਵੱਡੀ, ਪਲਵਿੰਦਰ ਸਿੰਘ, ਪਰਜਿੰਦਰ ਸਿੰਘ, ਸੰਜੀਵ ਕੁਮਾਰ ਸੁਪਰਡੈਂਟ, ਸੁਖਦੇਵ ਵੇਰਕਾ, ਬਾਬਾ ਗੁਰਬਚਨ ਸਿੰਘ, ਨਿਰਵੈਰ ਸਿੰਘ, ਹਰਜੀਤ ਸਿੰਘ, ਅਮਰਜੀਤ ਬੱਗਾ, ਨਿਰਮਲ ਸਿੰਘ, ਦਰਸੇਵਕ ਸਿੰਘ, ਗੁਰਦਿਆਲ ਚੰਦ, ਗੁਰਦੀਪ ਸਿੰਘ ਪੂਹਲਾ, ਲਖਵਿੰਦਰ ਪੱਟੀ ਆਦਿ ਹਾਜ਼ਰ ਸਨ।

 

Leave a Comment