Join WhatsApp

Join Now

‘ਵੋਟ ਬਚਾਓ-ਦੇਸ਼ ਬਚਾਓ’ ਮਾਰਚ! ਦਿੱਲੀ ‘ਚ ਕਾਂਗਰਸ ਦੀ 1 ਨਵੰਬਰ ਨੂੰ ਮਹਾਰੈਲੀ

On: October 25, 2026 4:37 PM

 

‘ਵੋਟ ਬਚਾਓ, ਦੇਸ਼ ਬਚਾਓ’ ਮਾਰਚ! ਦਿੱਲੀ ‘ਚ ਕਾਂਗਰਸ ਦੀ 1 ਨਵੰਬਰ ਨੂੰ ਮਹਾਰੈਲੀ

ਰਾਹੁਲ ਗਾਂਧੀ ਵੱਲੋਂ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਮੈਗਾ ਰੈਲੀ ਦਾ ਐਲਾਨ, ‘ਵੋਟਾਂ ਚੋਰੀ’ ਕਰਨ ਦੇ ਲਾਏ ਵੱਡੇ ਦੋਸ਼- ਕਾਂਗਰਸ ਦੀ 1 ਨਵੰਬਰ ਦੀ ਰੈਲੀ ‘ਤੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ – 1984 ਸਿੱਖ ਨਸਲਕੁਸ਼ੀ ਦੇ ਜ਼ਖ਼ਮ ਅੱਜ ਵੀ ਅੱਲੇ, ਰੈਲੀ ਰੋਕਣ ਦੀ ਕੀਤੀ ਮੰਗ

ਨਵੀਂ ਦਿੱਲੀ / ਅੰਮ੍ਰਿਤਸਰ:

ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ 1 ਨਵੰਬਰ ਨੂੰ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ‘ਵੋਟ ਬਚਾਓ, ਦੇਸ਼ ਬਚਾਓ ਜਨ ਮਾਰਚ ਅਤੇ ਮੈਗਾ ਰੈਲੀ’ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੇਸ਼ ਭਰ ਦੇ ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਵਪਾਰੀਆਂ ਨੂੰ ਇਸ ਵੱਡੇ ਪ੍ਰੋਗਰਾਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਸੋਸ਼ਲ ਮੀਡੀਆ ਮੰਚ ‘X’ (ਪਹਿਲਾਂ ਟਵਿੱਟਰ) ‘ਤੇ ਇੱਕ ਸੰਦੇਸ਼ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕੇਂਦਰ ਅਤੇ ਸੱਤਾਧਾਰੀ ਧਿਰ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ ਅਤੇ ਵੋਟਰ ਸੂਚੀਆਂ ਵਿੱਚੋਂ ਲੋਕਾਂ ਦੇ ਨਾਂ ਗੈਰ-ਕਾਨੂੰਨੀ ਢੰਗ ਨਾਲ ਹਟਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਿਯਮਾਂ ਅਤੇ ਕਾਨੂੰਨਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਜਦੋਂ ਕੋਈ ਇਸ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ, ਤਾਂ ਉਸ ‘ਤੇ ਤਾਕਤ ਦੀ ਵਰਤੋਂ ਕਰਕੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਰਾਹੁਲ ਗਾਂਧੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਸਾਡੀਆਂ ਵੋਟਾਂ ਚੋਰੀ ਹੋ ਰਹੀਆਂ ਹਨ ਅਤੇ ਅਸੀਂ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ‘ਤੇ ਚੁੱਪ-ਚਾਪ ਬਰਦਾਸ਼ਤ ਨਹੀਂ ਕਰਾਂਗੇ।” ਉਨ੍ਹਾਂ ਨੇ ਇਸ ਮੈਗਾ ਰੈਲੀ ਨੂੰ ਲੋਕਤੰਤਰ ਦੀ ਰੱਖਿਆ ਲਈ ਇੱਕ ਅਹਿਮ ਮੁਹਿੰਮ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (BJP) ਅਤੇ ਉਸ ਦੇ ਸਹਿਯੋਗੀਆਂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਦਾ ਪ੍ਰਚਾਰ ਕਰਨ ਵਿੱਚ ਮਦਦ ਕਰ ਰਹੇ ਹਨ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਂਗਰਸ ਦੀ ਰੈਲੀ ਦਾ ਤਿੱਖਾ ਵਿਰੋਧ

ਦੂਜੇ ਪਾਸੇ, ਦਿੱਲੀ ਵਿੱਚ 1 ਨਵੰਬਰ ਨੂੰ ਕੀਤੀ ਜਾ ਰਹੀ ਇਸ ਰਾਜਸੀ ਰੈਲੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਰੀ ਵਿਰੋਧ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਪ੍ਰੋਗਰਾਮ ‘ਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ 1 ਨਵੰਬਰ ਦਾ ਦਿਨ ਸਿੱਖ ਕੌਮ ਲਈ ਇੱਕ ਬਹੁਤ ਹੀ ਦੁਖਦਾਈ ਦਿਨ ਹੈ।

ਪ੍ਰਧਾਨ ਧਾਮੀ ਨੇ ਯਾਦ ਕਰਵਾਇਆ ਕਿ ਨਵੰਬਰ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਸਮੁੱਚੀ ਸਿੱਖ ਕੌਮ ਹਰ ਸਾਲ 1 ਨਵੰਬਰ ਨੂੰ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਭੇਟ ਕਰਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਜੂਨ 1984 ਦਾ ਮਹੀਨਾ ਹੋਵੇ ਜਾਂ ਨਵੰਬਰ ਦਾ, ਇਹ ਦਿਨ ਹਰ ਸਿੱਖ ਦੇ ਹਿਰਦੇ ‘ਤੇ ਲੱਗੇ ਜ਼ਖ਼ਮਾਂ ਨੂੰ ਮੁੜ ਅੱਲਾ ਕਰ ਦਿੰਦੇ ਹਨ।

ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲਾਂਕਿ ਕਾਂਗਰਸ ਪਾਰਟੀ ਦਾ ਇਤਿਹਾਸ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਿਹਾ ਹੈ, ਫਿਰ ਵੀ ਪਾਰਟੀ ਨੂੰ ਆਪਣੀਆਂ ਪੁਰਾਣੀਆਂ ਇਤਿਹਾਸਕ ਗਲਤੀਆਂ ਤੋਂ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ 1 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਰੈਲੀ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਅਤੇ ਹੋਰ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

More

ਪੰਜਾਬ ‘ਚ ਮੈਡੀਕਲ ਨਸ਼ਿਆਂ ਦਾ ਕਾਰੋਬਾਰ; ਸਰਕਾਰੀ ਸਰਪ੍ਰਸਤੀ ਹੇਠ ਮੈਡੀਕਲ ਸਿੱਖਿਆ ਮਾਫ਼ੀਏ ਦਾ ਕਮਾਲ

ਕਿਸਾਨ ਜਥੇਬੰਦੀਆਂ ਅਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਸਾਂਝੀ ਮੀਟਿੰਗ, DC ਦਫ਼ਤਰ ਅੱਗੇ ਲੱਗੇਗਾ ਵਿਸ਼ਾਲ ਧਰਨਾ

France Protests News: ਫ਼ਰਾਂਸ ਅਤੇ ਸਪੇਨ ‘ਚ ਮਹਿੰਗਾਈ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ! ਪੈਰਿਸ ਸਮੇਤ ਕਈ ਸ਼ਹਿਰਾਂ ‘ਚ ਹਿੰਸਾ, ਹਜ਼ਾਰਾਂ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

Punjab Rain Alert

ਪੰਜਾਬ ‘ਚ ਕੁਦਰਤ ਦਾ ਕਹਿਰ! ਭਾਰੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਕੀਤਾ ਵੱਡੇ ਪੱਧਰ ‘ਤੇ ਨੁਕਸਾਨ

ਪੰਜਾਬ ਸਰਕਾਰ ਦਾ ਵੱਡਾ ਐਲਾਨ; ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50% ਸਬਸਿਡੀ!

“ਪੰਜਾਬ ਦੇ ਦਰਦ ਨੂੰ ਸਮਝਦੀ ਹੈ ਖੇਤਰੀ ਪਾਰਟੀ”! ਅਕਾਲੀ ਦਲ ‘ਚ ਸ਼ਾਮਲ ਹੋਣ ਮਗਰੋਂ ਰਵਿੰਦਰ ਆਵਲਾ ਦਾ ਵੱਡਾ ਬਿਆਨ

Leave a Comment