Join WhatsApp

Join Now

253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਮਾਮਲਾ! ਪੰਜਾਬ ਭਰ ‘ਚ ਕੱਲ੍ਹ ਫੂਕੀ ਜਾਵੇਗੀ ਮਾਨ ਸਰਕਾਰ ਦੀ ਅਰਥੀ

On: October 29, 2026 4:06 PM

 

253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਮਾਮਲਾ: ਪੰਜਾਬ ਭਰ ‘ਚ ਕੱਲ੍ਹ ਫੂਕੀ ਜਾਵੇਗੀ ਮਾਨ ਸਰਕਾਰ ਦੀ ਅਰਥੀ

253 ਅਧਿਆਪਕਾਂ ਦੇ ਰੁਜ਼ਗਾਰ ਉਜਾੜੇ ਦੇ ਨਾਦਰਸ਼ਾਹੀ ਫੁਰਮਾਨਾਂ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਤਿੱਖੀ ਅਲੋਚਨਾ ਕਰਦਿਆਂ, ਇਨ੍ਹਾਂ ਹੁਕਮਾਂ ਨੂੰ ਤੁਰੰਤ ਵਾਪਿਸ ਲੈਣ ਦੀ ਕੀਤੀ ਮੰਗ

ਚੰਡੀਗੜ੍ਹ, ਮੋਹਾਲੀ 29 ਅਕਤੂਬਰ 2026- ਇੱਕ ਪ੍ਰਾਈਵੇਟ ਕੰਪਨੀ ਅਣਗਹਿਲੀ ਕਾਰਨ 253 ਅਧਿਆਪਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਪੰਜਾਬ ਸਰਕਾਰ ਦੀ ਇਸ ਮਸਲੇ ਪ੍ਰਤੀ ਬੇਰੁਖੀ ਅਤੇ ਰੁਜ਼ਗਾਰ ਖੋਹਣ ਦੀ ਨੀਤੀ ਦੀ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਈਲੈੱਟ ਨਾਂ ਦੀ ਇੱਕ ਪ੍ਰਾਈਵੇਟ ਕੰਪਨੀ ਨੇ ਇਨ੍ਹਾਂ ਅਧਿਆਪਕਾਂ ਦਾ ਟੈਸਟ ਲਿਆ ਸੀ ।ਜਿਸ ਦੇ 83 ਪ੍ਰਸ਼ਨਾਂ ਦੇ ਉਤਰ ਗ਼ਲਤ ਪਾਏ ਗਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਅਧਿਆਪਕਾਂ ਨੂੰ ਰੁਜ਼ਗਾਰ ਮਿਲਿਆ।

ਪ੍ਰੰਤੂ ਹੁਣ ਦੁਬਾਰਾ ਪੁਰਾਣੀ ਉੱਤਰ ਪੱਤਰੀ ਨੂੰ ਅਧਾਰ ਮੰਨ ਕੇ ਪੰਜਾਬ ਸਰਕਾਰ ਨੇ ਇੱਕੋ ਝਟਕੇ ਨਾਲ ਇਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਜਿਸ ਕਰਕੇ ਇਨ੍ਹਾਂ ਅਧਿਆਪਕਾਂ ਦੇ ਭਵਿੱਖ ਤੇ ਸੁਆਲੀਆ ਨਿਸ਼ਾਨ ਲੱਗ ਗਿਆ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਆਗੂਆਂ ਨੇ ਇਨ੍ਹਾਂ ਅਧਿਆਪਕਾਂ ਦੇ ਰੁਜ਼ਗਾਰ ਉਜਾੜੇ ਦੇ ਨਾਦਰਸ਼ਾਹੀ ਫੁਰਮਾਨਾਂ ਦੀ ਤਿੱਖੀ ਅਲੋਚਨਾ ਕਰਦਿਆਂ ਇਨ੍ਹਾਂ ਹੁਕਮਾਂ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ।

ਆਗੂਆਂ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜਾ ਅਧਿਆਪਕ ਵਰਗ ਨੂੰ ਭੁਗਤਣਾ ਪੈਂਦਾ ਹੈ ਉਨਾ ਕਿਹਾ ਕਿ ਬੇਅੰਤ ਸਿੰਘ ਸਰਕਾਰ ਸਮੇਂ ਵੀ 89 ਦਿਨਾਂ ਵਾਲੇ ਅਧਿਆਪਕਾਂ ਨੂੰ ਨੌਕਰੀ ਤੋਂ ਜਵਾਬ ਦੇ ਕੇ ਘਰੇ ਤੋਰ ਦਿੱਤਾ ਸੀ, ਪ੍ਰੰਤੂ ਲੰਮੇ ਜਾਨ ਹੂਲਵੇ ਅਤੇ ਲਗਾਤਾਰ ਸੰਘਰਸ਼ ਕਾਰਨ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਅਤੇ ਉਹਨਾਂ ਅਧਿਆਪਕਾਂ ਨੂੰ ਮੁੜ ਨੌਕਰੀ ਤੇ ਰੱਖਣਾ ਪਿਆ। ਇਸੇ ਤਰ੍ਹਾਂ ਇਸ ਸਰਕਾਰ ਨੂੰ ਵੀ ਆਪਣਾ ਪੜਿਆ ਵਿਚਾਰ ਲੈਣਾ ਚਾਹੀਦਾ ਹੈ।

 

Leave a Comment