Join WhatsApp

Join Now

ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਥਾਣੇਦਾਰ ਚਿੱਟਾ ਪੀਂਦਾ ਗ੍ਰਿਫ਼ਤਾਰ

On: October 30, 2026 3:31 PM

 

Punjab News: ਪੰਜਾਬ ਪੁਲਿਸ ਦਾ ਏਐੱਸਆਈ ਚਿੱਟਾ ਸੇਵਨ ਕਰਦਿਆਂ ਕਾਬੂ, ਲੋਕਾਂ ਨੇ ਕੀਤਾ ਜ਼ਬਰਦਸਤ ਹੰਗਾਮਾ, ਸਿਟੀ ਥਾਣੇ ਵਿੱਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ

ਦੋਸ਼ੀ ਪੁਲਿਸ ਮੁਲਾਜ਼ਮ ਦਾ ਡੋਪ ਟੈਸਟ ਆਇਆ ਪਾਜ਼ੇਟਿਵ, ਆਈਟੀਆਈ ਚੌਕ ਵਿਖੇ ਲੋਕਾਂ ਤੇ ਸਿਆਸੀ ਆਗੂਆਂ ਵੱਲੋਂ ਧਰਨਾ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ

ਮਾਨਸਾ, 30 ਅਕਤੂਬਰ 2026- ਮਾਨਸਾ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਬੁਢਲਾਡਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨੂੰ ਸਥਾਨਕ ਆਈਟੀਆਈ ਚੌਕ ਵਿੱਚ ਕਥਿਤ ਤੌਰ ’ਤੇ ਨਸ਼ੇ (ਚਿੱਟੇ) ਦਾ ਸੇਵਨ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਮੌਕੇ ਉੱਤੇ ਮੌਜੂਦ ਲੋਕਾਂ ਦਾ ਗੁੱਸਾ ਫੁੱਟ ਪਿਆ ਅਤੇ ਉਨ੍ਹਾਂ ਵੱਲੋਂ ਮੁਲਾਜ਼ਮ ਦੀ ਕਥਿਤ ਤੌਰ ਉੱਤੇ ਖਿੱਚ-ਧੂਹ ਵੀ ਕੀਤੀ ਗਈ।

ਮੌਕੇ ਉੱਤੇ ਮੌਜੂਦ ਲੋਕਾਂ ਵਿੱਚ ਕਾਨੂੰਨ ਪ੍ਰਬੰਧ ਨੂੰ ਲੈ ਕੇ ਭਾਰੀ ਰੋਹ ਦੇਖਣ ਨੂੰ ਮਿਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਪੁਲਿਸ ਮੁਲਾਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਹਾ ਹੈ ਕਿ ਉਹ ਮੌਜੂਦਾ ਸਮੇਂ ਜਹਾਨ ਖੇਲਾਂ ਵਿਖੇ ਤਾਇਨਾਤ ਹੈ ਅਤੇ ਕਿਸੇ ਜ਼ਰੂਰੀ ਡਿਊਟੀ ਦੇ ਸਬੰਧ ਵਿੱਚ ਬੁਢਲਾਡਾ ਆਇਆ ਹੋਇਆ ਸੀ। ਜਦੋਂ ਲੋਕਾਂ ਨੇ ਉਸਨੂੰ ਨਸ਼ੇ ਦੀ ਹਾਲਤ ਵਿੱਚ ਦੇਖਿਆ ਤਾਂ ਪੂਰਾ ਮਾਮਲਾ ਜਨਤਕ ਹੋ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪਾਰਟੀ ਤੁਰੰਤ ਮੌਕੇ ਉੱਤੇ ਪਹੁੰਚ ਗਈ ਤਾਂ ਜੋ ਮੁਲਾਜ਼ਮ ਨੂੰ ਭੀੜ ਤੋਂ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਇਸ ਦੌਰਾਨ ਪੁਲਿਸ ਅਤੇ ਉੱਥੇ ਮੌਜੂਦ ਪ੍ਰਦਰਸ਼ਨਕਾਰੀਆਂ ਵਿਚਕਾਰ ਕੁਝ ਸਮੇਂ ਲਈ ਤਿੱਖੀ ਝੜਪ ਵੀ ਹੋਈ। ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲਿਸ ਮੁਲਾਜ਼ਮ ਨੂੰ ਨੇੜੇ་ ਹੀ ਇੱਕ ਆਟੋ ਸ਼ੋਅਰੂਮ ਦੇ ਅੰਦਰ ਲੈ ਗਈ, ਜਿਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਸ਼ੋਅਰੂਮ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਉਸਦੇ ਸ਼ੀਸ਼ੇ ਭੰਨ ਦਿੱਤੇ।

ਇਸ ਘਟਨਾ ਤੋਂ ਤੁਰੰਤ ਬਾਅਦ ਸਥਾਨਕ ਨਿਵਾਸੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਈਟੀਆਈ ਚੌਕ ਵਿਖੇ ਪੱਕਾ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ ਅਤੇ ਆਮ ਲੋਕਾਂ ਦੀ ਰੱਖਿਆ ਕਰਨ ਵਾਲੇ ਸੁਰੱਖਿਆ ਕਰਮੀ ਹੀ ਖ਼ੁਦ ਨਸ਼ਿਆਂ ਦੀ ਲਪਤ ਵਿੱਚ ਆ ਚੁੱਕੇ ਹਨ, ਜੋ ਕਿ ਬੇਹੱਦ ਚਿੰਤਾਜਨਕ ਵਿਸ਼ਾ ਹੈ।

ਲੋਕਾਂ ਦੇ ਭਾਰੀ ਵਿਰੋਧ ਅਤੇ ਦਬਾਅ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਤੁਰੰਤ ਸਖ਼ਤ ਕਦਮ ਚੁੱਕੇ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਮੁਲਾਜ਼ਮ ਸਹਿਜਪ੍ਰੀਤ ਸਿੰਘ ਦਾ ਸਿਵਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਸਬੰਧਤ ਪੁਲਿਸ ਮੁਲਾਜ਼ਮ ਖ਼ਿਲਾਫ਼ ਸਥਾਨਕ ਥਾਣਾ ਸਿਟੀ ਵਿਖੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿੱਚ ਬਣਦੀਆਂ ਕਾਨੂੰਨੀ ਕਾਰਵਾਈਆਂ ਨੂੰ ਪੂਰੀ ਸਖ਼ਤੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

 

Leave a Comment