Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 3 IAS/IFS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

On: October 30, 2026 4:02 PM
Transfers News

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 3 IAS/IFS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਸੂਬੇ ਦੇ ਤਿੰਨ ਆਈਏਐਸ/ਆਈਐਫ਼ਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਦੱਸਦੇ ਚੱਲੀਏ ਕਿ ਸੂਬਾ ਸਰਕਾਰ ਦੇ ਵੱਲੋਂ ਇਹ ਫੇਰਬਦਲ ਪ੍ਰਬੰਧਕੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਰਾਜੀ ਪ੍ਰਮੋਦ ਸ਼੍ਰੀਵਾਸਤਵਾ ਆਈਏਐਸ ਨੂੰ ਵਿਸ਼ੇਸ਼ ਮੁੱਖ ਸਕੱਤਰ ਸੁੰਤਤਰਤਾ ਸੰਗਰਾਮੀ ਵਿਭਾਗ ਅਤੇ ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਤੋਂ ਬਦਲ ਕੇ ਉਨ੍ਹਾਂ ਦੀ ਨਵੀਂ ਤੈਨਾਤੀ ਵਿਸ਼ੇਸ਼ ਮੁੱਖ ਸਕੱਤਰ ਸੁੰਤਤਰਤਾ ਸੰਗਰਾਮੀ ਵਿਭਾਗ ਅਤੇ ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿੱਚ ਕੀਤੀ ਗਈ ਹੈ।

ਆਈਏਐਸ ਗੁਰਪ੍ਰੀਤ ਸਿੰਘ ਖਹਿਰਾ ਨੂੰ ਸਕੱਤਰ ਨਿਆਂ ਵਿਭਾਗ ਤੋਂ ਬਦਲ ਕੇ ਉਨ੍ਹਾਂ ਦੀ ਨਵੀਂ ਤੈਨਾਤੀ ਸਕੱਤਰ ਨਿਆਂ ਵਿਭਾਗ ਅਤੇ ਵਾਧੂ ਚਾਰਜ ਸਕੱਤਰ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿਖੇ ਕੀਤੀ ਗਈ ਹੈ।

ਇਸੇ ਤਰ੍ਹਾਂ ਆਈਐਫ਼ਐਸ ਅਫ਼ਸਰ ਕਲਪਨਾ ਕੇ ਨੂੰ ਵਧੀਕ ਸਕੱਤਰ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਪ੍ਰੋਜੈਕਟ ਡਾਇਰੈਕਟਰ, ਵਿਸ਼ਵ ਬੈਂਕ ਪ੍ਰੋਜੈਕਟ ਸਕੂਲ ਸਿੱਖਿਆ ਵਿਭਾਗ ਤੋਂ ਬਦਲ ਕੇ ਉਨ੍ਹਾਂ ਦੀ ਨਵੀਂ ਤੈਨਾਤੀ ਵਧੀਕ ਸਕੱਤਰ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਪ੍ਰੋਜੈਕਟ ਡਾਇਰੈਕਟਰ, ਵਿਸ਼ਵ ਬੈਂਕ ਪ੍ਰੋਜੈਕਟ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਐਸਏਐਸ ਨਗਰ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੱਤਰ ਸਿੰਘ ਬੱਲ ਪੀਸੀਐਸ ਨੂੰ ਵਾਧੂ ਤੋਂ ਰਲੀਵ ਕੀਤਾ ਗਿਆ ਹੈ।

 

Leave a Comment