ਵੱਡੀ ਖ਼ਬਰ: AAP ਵੱਲੋਂ 40 ਉਮੀਦਵਾਰਾਂ ਦੀ ਲਿਸਟ ਜਾਰੀ, ਪੜ੍ਹੋ ਪੂਰੀ ਸੂਚੀ
ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਪਹਿਲੀ ਸੂਚੀ, 40 ਉਮੀਦਵਾਰਾਂ ਦਾ ਕੀਤਾ ਐਲਾਨ- ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਤੋਂ ਮੁੜ ਲੜਨਗੇ ਚੋਣ, ਮੌਜੂਦਾ ਵਿਧਾਇਕਾਂ ਨੂੰ ਮਿਲਿਆ ਤਰਜੀਹ
Punjab Network
ਨਵੀਂ ਦਿੱਲੀ, 31 ਅਕਤੂਬਰ 2026- ਆਮ ਆਦਮੀ ਪਾਰਟੀ (AAP) ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਪਹਿਲੇ ਪੜਾਅ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਪਹਿਲੀ ਲਿਸਟ ਵਿੱਚ ਕੁੱਲ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਮੁੱਖ ਤੌਰ ‘ਤੇ ਮੌਜੂਦਾ ਵਿਧਾਇਕਾਂ ਨੂੰ ਹੀ ਦੁਬਾਰਾ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਪਾਰਟੀ ਹਾਈਕਮਾਂਡ ਵੱਲੋਂ ਇਹ ਕਦਮ ਚੋਣ ਪ੍ਰਚਾਰ ਨੂੰ ਸਮਾਂ ਸਿਰ ਸ਼ੁਰੂ ਕਰਨ ਅਤੇ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਚੁੱਕਿਆ ਗਿਆ ਹੈ। ਸਭ ਤੋਂ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਪੁਰਾਣੇ ਹਲਕੇ ਧੂਰੀ ਤੋਂ ਹੀ ਮੁੜ ਚੋਣ ਲੜਨਗੇ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਗਰਾਊਂਡ ਰਿਪੋਰਟ ਅਤੇ ਕੰਮਾਂ ਦੇ ਅਧਾਰ ‘ਤੇ ਕੀਤੀ ਗਈ ਹੈ ਤਾਂ ਜੋ ਪਾਰਟੀ ਪਿਛਲਾ ਰਿਕਾਰਡ ਤੋੜ ਕੇ ਮੁੜ ਵੱਡੀ ਜਿੱਤ ਦਰਜ ਕਰ ਸਕੇ।
ਇਸ ਮੌਕੇ ਗੱਲਬਾਤ ਕਰਦਿਆਂ AAP ਪੰਜਾਬ ਦੇ ਇੰਚਾਰਜ ਮਨੀਸ਼ ਸੋਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਖਾਸ ਕਰਕੇ ਬਿਜਲੀ ਤੇ ਪਾਣੀ ਦੇ ਮੁੱਦਿਆਂ ‘ਤੇ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਜਨਤਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ ਅਤੇ ਆਉਣ ਵਾਲੀਆਂ 2027-ਚੋਣਾਂ ਵਿੱਚ ਲੋਕ ਮੁੜ ਤੋਂ ਵਿਕਾਸ ਦੇ ਕੰਮਾਂ ਨੂੰ ਮੋਹਰ ਲਗਾਉਣਗੇ।
ਉਮੀਦਵਾਰਾਂ ਨੂੰ ਟਿਕਟਾਂ ਮਿਲਣ ਤੋਂ ਬਾਅਦ ਹਲਕਿਆਂ ਵਿੱਚ ਜਸ਼ਨ ਦਾ ਮਾਹੌਲ ਹੈ ਅਤੇ ਉਮੀਦਵਾਰਾਂ ਨੇ ਹੁਣੇ ਤੋਂ ਹੀ ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸਮੇਂ ਸਿਰ ਉਮੀਦਵਾਰਾਂ ਦਾ ਐਲਾਨ ਹੋਣ ਨਾਲ ਉਨ੍ਹਾਂ ਨੂੰ ਚੋਣ ਮੁਹਿੰਮ ਚਲਾਉਣ ਲਈ ਲੋੜੀਂਦਾ ਸਮਾਂ ਮਿਲ ਜਾਵੇਗਾ।















