Join WhatsApp

Join Now

ਚੰਡੀਗੜ੍ਹ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ!

On: November 1, 2026 4:00 PM

 

ਚੰਡੀਗੜ੍ਹ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

ਪੰਜਾਬ ਨੈੱਟਵਰਕ

ਚੰਡੀਗੜ੍ਹ, 1 ਨਵੰਬਰ 2026-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਖੇ ਸਮਾਗਮ ਦੌਰਾਨ ਸਿੱਖਿਆ, ਸਿਹਤ ਅਤੇ ਜਨਤਕ ਪ੍ਰਸ਼ਾਸਨ ਨਾਲ ਜੁੜੀਆਂ ਕਈ ਕਰੋੜ ਰੁਪਏ ਦੀਆਂ ਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਗ੍ਰਹਿ ਮੰਤਰੀ ਨੇ ਰਾਜਸਥਾਨ ਦੇ ਸੀਨੀਅਰ ਨੇਤਾ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਟਾਰੀਆ ਨੇ ਚੰਡੀਗੜ੍ਹ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਉਨ੍ਹਾਂ ਸਾਹਮਣੇ ਬਹੁਤ ਜ਼ੋਰ-ਸ਼ੋਰ ਨਾਲ ਚੁੱਕਿਆ ਹੈ।

ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਮੰਗਾਂ ਨੂੰ ਚੰਡੀਗੜ੍ਹ ਵਾਸੀਆਂ ਲਈ ‘ਦੀਵਾਲੀ ਦੇ ਤੋਹਫ਼ੇ’ ਵਜੋਂ ਪ੍ਰਵਾਨ ਕਰਦੇ ਹਨ ਅਤੇ ਦੀਵਾਲੀ ਤੋਂ ਤੁਰੰਤ ਬਾਅਦ ਇਨ੍ਹਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਗ੍ਰਹਿ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸਿਟੀ ਬੱਸ ਸਰਵਿਸ ਦੇ ਡਿਜ਼ਾਈਨ ਅਤੇ ਵੇਰਵਿਆਂ ਦੀ ਸਮੀਖਿਆ ਕੀਤੀ ਹੈ। ਚੰਡੀਗੜ੍ਹ ਦਾ ਅੰਤਰਰਾਜੀ ਬੱਸ ਅੱਡਾ (ISBT) ਦੇਸ਼ ਦਾ ਨੰਬਰ ਇੱਕ ਬੱਸ ਅੱਡਾ ਬਣਨ ਵੱਲ ਛਾਲਾਂ ਮਾਰ ਰਿਹਾ ਹੈ। ਚੰਡੀਗੜ੍ਹ ਪੁਲਿਸ ਦੇ ਜਵਾਨਾਂ ਲਈ ਇੱਕ ਵੱਡੀ ਰਿਹਾਇਸ਼ੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਚੰਡੀਗੜ੍ਹ ਪੁਲਿਸ ਆਪਣੇ ਮੁਲਾਜ਼ਮਾਂ ਨੂੰ ਮਕਾਨ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਪੂਰੇ ਦੇਸ਼ ਵਿੱਚ ਪਹਿਲੇ ਨੰਬਰ ‘ਤੇ ਪਹੁੰਚ ਜਾਵੇਗੀ।

ਗ੍ਰਹਿ ਮੰਤਰੀ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਨੇ ‘ਬੀਟ ਪੁਲਿਸਿੰਗ’ ਪ੍ਰਣਾਲੀ ਵਿੱਚ ਪੂਰੇ ਭਾਰਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ, ਪੁਲਿਸ ਰਿਸਪਾਂਸ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇਸ਼ ਭਰ ਵਿੱਚ ਦੂਜੇ ਨੰਬਰ ‘ਤੇ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਚੰਡੀਗੜ੍ਹ ਪੁਲਿਸ ਨੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਪਿਛਲੇ 30-40 ਸਾਲਾਂ ਤੋਂ ਚੱਲੀਆਂ ਆ ਰਹੀਆਂ ਤਿੰਨ ਵੱਡੀਆਂ ਸਮੱਸਿਆਵਾਂ ਦਾ ਹੱਲ ਜਲਦ ਹੀ ਗੁਲਾਬ ਚੰਦ ਕਟਾਰੀਆ ਵੱਲੋਂ ਪੇਸ਼ ਕੀਤਾ ਜਾਵੇਗਾ, ਚੰਡੀਗੜ੍ਹ ਨੂੰ ਇਨ੍ਹਾਂ ਪੁਰਾਣੀਆਂ ਮੁਸ਼ਕਿਲਾਂ ਤੋਂ ਸਦੀਵੀ ਮੁਕਤੀ ਮਿਲੇਗੀ। ਭਾਰਤੀ ਜਨਤਾ ਪਾਰਟੀ ਦੀ ਸਰਕਾਰ ਚੰਡੀਗੜ੍ਹ ਨੂੰ ਦੇਸ਼ ਦੀ ਸਭ ਤੋਂ ਵਧੀਆ ਪ੍ਰਸ਼ਾਸਨਿਕ ਇਕਾਈ ਬਣਾਉਣ ਲਈ ਵਚਨਬੱਧ ਹੈ।

 

Leave a Comment