Join WhatsApp

Join Now

Punjab Breaking: AAP MLA ਨੇ ਵਿਧਾਇਕੀ ਅਹੁਦੇ ਤੋਂ ਵੀ ਦਿੱਤਾ ਅਸਤੀਫ਼ਾ

On: November 2, 2026 2:27 PM

 

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ: ਆਮ ਆਦਮੀ ਪਾਰਟੀ ਤੋਂ ਬਾਅਦ MLA ਪਠਾਣਮਾਜਰਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਵੀ ਛੱਡੀ, ਸਪੀਕਰ ਕੋਲ ਪੁੱਜਿਆ ਅਸਤੀਫ਼ਾ ਪੱਤਰ

ਚੰਡੀਗੜ੍ਹ, 2 ਨਵੰਬਰ 2026: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੀ ਵਿਧਾਇਕੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਵਿਧਾਨ ਸਭਾ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਪੀਕਰ ਨੂੰ ਭੇਜੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਨੇ ਵਿਧਾਇਕੀ ਛੱਡਣ ਦਾ ਫ਼ੈਸਲਾ ਲਿਆ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਮੌਜੂਦਾ ਸਿਆਸੀ ਘਟਨਾਕ੍ਰਮ ਦੇ ਵਿਚਕਾਰ ਹਰਮੀਤ ਸਿੰਘ ਪਠਾਣਮਾਜਰਾ ਦਾ ਇਹ ਫ਼ੈਸਲਾ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਦੱਸਦੇ ਚੱਲੀਏ ਕਿ ਅੱਜ ਪਠਾਨਮਾਜਰਾ ਆਪਣੇ ਸਾਥੀ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਦੂਜੇ ਪਾਸੇ, ਵਿਧਾਨ ਸਭਾ ਸਪੀਕਰ ਦਫ਼ਤਰ ਵੱਲੋਂ ਅਸਤੀਫ਼ਾ ਪ੍ਰਾਪਤ ਹੋਣ ਦੀ ਪੁਸ਼ਟੀ ਅਤੇ ਇਸ ‘ਤੇ ਅਗਲੀ ਕਾਨੂੰਨੀ ਜਾਂ ਸੰਵਿਧਾਨਕ ਕਾਰਵਾਈ ਸਬੰਧੀ ਫ਼ੈਸਲਾ ਲਿਆ ਜਾਣਾ ਬਾਕੀ ਹੈ। ਇਸ ਵੱਡੇ ਸਿਆਸੀ ਘਟਨਾਕ੍ਰਮ ਤੋਂ ਬਾਅਦ ਵਿਰੋਧੀ ਧਿਰਾਂ ਵੀ ਸਰਕਾਰ ਅਤੇ ਸੱਤਾਧਾਰੀ ਧਿਰ ‘ਤੇ ਨਿਸ਼ਾਨੇ ਸਾਧ ਰਹੀਆਂ ਹਨ।

 

Leave a Comment