Join WhatsApp

Join Now

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਥਾਣੇਦਾਰ 25000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

On: November 3, 2026 2:11 PM

 

25000 ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਨੂੰ Punjab Vigilance ਨੇ ਕੀਤਾ ਕਾਬੂ

ਚੰਡੀਗੜ੍ਹ, 3 ਨਵੰਬਰ 2026- ਪੰਜਾਬ ਵਿਜੀਲੈਂਸ (Punjab Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐੱਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Leave a Comment