ਰਿਟਾਇਰਮੈਂਟ ਦੇ ਨੇੜੇ ਪਹੁੰਚੇ ਅਧਿਆਪਕ ਕਿੱਥੋਂ ਪਾਸ ਕਰਨਗੇ ਟੈਟ? ਕੋਰਟ ਦੇ ਫ਼ੈਸਲੇ ਖ਼ਿਲਾਫ਼ ਟੀਚਰ ਯੂਨੀਅਨ

 

ਰਿਟਾਇਰਮੈਂਟ ਦੇ ਨੇੜੇ ਪਹੁੰਚੇ ਅਧਿਆਪਕ ਕਿੱਥੋਂ ਪਾਸ ਕਰਨਗੇ ਟੈਟ? ਕੋਰਟ ਦੇ ਫ਼ੈਸਲੇ ਖ਼ਿਲਾਫ਼ ਨਿੱਤਰੀ ਟੀਚਰ ਯੂਨੀਅਨ

ਟੈਟ (TET) ਦੀ ਸ਼ਰਤ ਖ਼ਿਲਾਫ਼ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ; ਪੰਨੂ ਅਤੇ ਲਹੌਰੀਆ ਨੇ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਕੀਤੀ ਅਪੀਲ

ਅਧਿਆਪਕਾਂ ਲਈ ਟੈਟ (TET) ਲਾਜ਼ਮੀ ਕਰਨ ਦੇ ਫ਼ੈਸਲੇ ਵਿਰੁੱਧ ਵਿਧਾਨ ਸਭਾ ‘ਚ ਮਤਾ ਪਾਸ ਕਰਕੇ ਰੱਦ ਕਰਨ ਦੀ ਉੱਠੀ ਮੰਗ

ਚੰਡੀਗੜ੍ਹ, 10 ਫਰਵਰੀ 2026

ਐਲੀਮੈਂਟਰੀ ਟੀਚਰ ਯੂਨੀਅਨ (ETU) ਪੰਜਾਬ ਨੇ ਕੋਰਟ ਵੱਲੋਂ ਅਧਿਆਪਕਾਂ ਲਈ ‘ਟੈਟ’ (TET) ਪ੍ਰੀਖਿਆ ਲਾਜ਼ਮੀ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਜੋ ਅਧਿਆਪਕ ਆਪਣੀ ਸੇਵਾ ਪੂਰੀ ਕਰ ਚੁੱਕੇ ਹਨ ਜਾਂ ਰਿਟਾਇਰਮੈਂਟ ਦੇ ਕੰਢੇ ਹਨ, ਉਨ੍ਹਾਂ ਲਈ ਇਹ ਪ੍ਰੀਖਿਆ ਪਾਸ ਕਰਨਾ ਬਹੁਤ ਮੁਸ਼ਕਿਲ ਹੈ।

ਯੂਨੀਅਨ ਨੇ ਮੰਗ ਕੀਤੀ ਹੈ ਕਿ, ਅਦਾਲਤ ਆਪਣੇ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਕੇ ਇਸ ਨੂੰ ਰੱਦ ਕਰੇ। ਜੇਕਰ ਅਦਾਲਤੀ ਪੱਧਰ ‘ਤੇ ਰਾਹਤ ਨਹੀਂ ਮਿਲਦੀ, ਤਾਂ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਅਧਿਆਪਕਾਂ ਨੂੰ ਇਸ ਮਾਨਸਿਕ ਮਾਯੂਸੀ ਤੋਂ ਨਿਜਾਤ ਦਿਵਾਏ। ਇਸ ਮੌਕੇ ਸਮੂਹ ਸੂਬਾ ਕਮੇਟੀ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਇੱਕਜੁੱਟ ਹੋ ਕੇ ਇਸ ਸੰਘਰਸ਼ ਨੂੰ ਤੇਜ਼ ਕਰਨ ਦਾ ਅਹਿਦ ਲਿਆ।

ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ, ਨਰੇਸ਼ ਪਨਿਆੜ, ਬੀ. ਕੇ. ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਦਲਜੀਤ ਸਿੰਘ ਲਹੌਰੀਆ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ ਬੋਪਾਰਾਏ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਰਵੀ ਕਾਂਤ ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸ਼ੋਕ ਕੁਮਾਰ, ਸੁਰਿੰਦਰ ਕੁਮਾਰ ਮੋਗਾ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ, ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ, ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ, ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਕਮਲਜੀਤ ਸਿੰਘ ਡੱਡੇਆਣਾ, ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਹੀਰਾ ਸਿੰਘ ਅੰਮ੍ਰਿਤਸਰ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ ਸਾਹਿਬ, ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ਼ ਯੂਨੀਅਨ ਈ. ਟੀ. ਯੂ. ਪੰਜਾਬ (ਰਜਿ.) ਹਾਜ਼ਰ ਸਨ।