Join WhatsApp

Join Now

ਵੱਡੀ ਖ਼ਬਰ: ਪੰਜਾਬ ਦੇ ਸਰਹੱਦੀ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ! ਪੜ੍ਹੋ ਪੂਰੀ ਖ਼ਬਰ

On: November 9, 2026 9:57 AM

 

ਵੱਡੀ ਖ਼ਬਰ: ਪੰਜਾਬ ਦੇ ਸਰਹੱਦੀ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ!

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 9 ਨਵੰਬਰ 2026- ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਲਈ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 6 ਜਨਵਰੀ 2027 ਤੱਕ ਲਾਗੂ ਰਹੇਗਾ।

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ। ਇਹ ਹੁਕਮ 6 ਜਨਵਰੀ 2027 ਤੱਕ ਲਾਗੂ ਰਹੇਗਾ।

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ ਕੈਮਰਾ ਉਡਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 6 ਜਨਵਰੀ 2027 ਤੱਕ ਲਾਗੂ ਰਹੇਗਾ।

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ (Holy Cities) ਘੋਸ਼ਿਤ ਕਰਦੇ ਹੋਏ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ।

ਇਸ ਸਬੰਧੀ ਸ਼੍ਰੀਮਤੀ ਪੱਲਵੀ ਮਿਸ਼ਰਾ ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ (Walled City of Amritsar) ਪਵਿੱਤਰ ਸ਼ਹਿਰ (Holy City) ਵਿੱਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ।

ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਇਹ ਹੁਕਮ 7 ਨਵੰਬਰ 2026 ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ, ਅੰਮ੍ਰਿਤਸਰ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ। ਇਹ ਹੁਕਮ 7 ਜਨਵਰੀ 2027 ਤੱਕ ਲਾਗੂ ਰਹੇਗਾ।

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਰਵਾਇਤ ਜਿਹੀ ਬਣ ਗਈ ਹੈ ਅਤੇ ਸ਼ੋਸਲ ਮੀਡੀਆ ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ 6 ਜਨਵਰੀ 2027 ਤੱਕ ਲਾਗੂ ਰਹੇਗਾ।

 

Leave a Comment