Join WhatsApp

Join Now

Big News: ਨਿਹੰਗ ਅੰਮ੍ਰਿਤਪਾਲ ਮਹਿਰੋਂ ਭਗੌੜਾ ਕਰਾਰ

On: February 10, 2026 2:57 PM

 

Big News: ਨਿਹੰਗ ਅੰਮ੍ਰਿਤਪਾਲ ਮਹਿਰੋਂ ਭਗੌੜਾ ਕਰਾਰ

ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ‘ਚ ਬਠਿੰਡਾ ਕੋਰਟ ਨੇ ਸੁਣਾਇਆ ਫ਼ੈਸਲਾ

ਬਠਿੰਡਾ 10 ਫਰਵਰੀ 2026:

ਭਾਬੀ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਨਿਹੰਗ ਅੰਮ੍ਰਿਤਪਾਲ ਮਹਿਰੋਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।

ਬਠਿੰਡਾ ਦੀ ਮਾਨਯੋਗ ਅਦਾਲਤ ਨੇ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਅੰਮ੍ਰਿਤਪਾਲ ਨੂੰ ਅਧਿਕਾਰਤ ਤੌਰ ‘ਤੇ ਭਗੌੜਾ (PO) ਕਰਾਰ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕਮਲ ਕੌਰ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਲਗਾਤਾਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਿਹਾ ਸੀ।

ਪੁਲਿਸ ਵੱਲੋਂ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਹੁਣ ਅਦਾਲਤ ਵੱਲੋਂ ਭਗੌੜਾ ਐਲਾਨ ਦਿੱਤਾ ਹੈ।

ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਮਹਿਰੋਂ ਭਾਰਤ ਛੱਡ ਕੇ UAE ਵਿੱਚ ਜਾ ਬੈਠਾ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਕਤਲ ਤੋਂ ਤੁਰੰਤ ਬਾਅਦ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਜ਼ਰੀਏ ਵਿਦੇਸ਼ ਭੱਜਣ ਵਿੱਚ ਸਫ਼ਲ ਰਿਹਾ।

 

Leave a Comment