Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ AAP ਲੀਡਰ ਨੇ ਸਕੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

On: November 10, 2026 4:12 PM

 

ਵੱਡੀ ਖ਼ਬਰ: ਪੰਜਾਬ ‘ਚ AAP ਲੀਡਰ ਵੱਲੋਂ ਸਕੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਵਾਪਰੀ ਖ਼ੂਨੀ ਵਾਰਦਾਤ; ਦੋ ਭਰਾਵਾਂ ਵਿਚਾਲੇ ਖ਼ੂਨੀ ਝੜਪ, ਗੋਲੀ ਲੱਗਣ ਕਾਰਨ ਇੱਕ ਦੀ ਮੌਤ; ‘ਆਪ’ ਆਗੂ ’ਤੇ ਲੱਗੇ ਗੋਲੀ ਮਾਰਨ ਦੇ ਦੋਸ਼

ਪੰਜਾਬ ਨੈੱਟਵਰਕ, ਅੰਮ੍ਰਿਤਸਰ

ਅੰਮ੍ਰਿਤਸਰ ਦੇ ਅਟਾਰੀ ਹਲਕੇ ਅਧੀਨ ਪੈਂਦੇ ਪਿੰਡ ਪੰਡੋਰੀ ਵੜੈਚ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਸਕੇ ਭਰਾਵਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀ ਲੱਗਣ ਕਾਰਨ ਇੱਕ ਭਰਾ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਉਸ ’ਤੇ ਆਪਣੇ ਹੀ ਭਰਾ ਨੂੰ ਗੋਲੀ ਮਾਰਨ ਦੇ ਦੋਸ਼ ਲੱਗੇ ਹਨ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ, ਪਿੰਡ ਪੰਡੋਰੀ ਵੜੈਚ ਵਿੱਚ ਕਿਸੇ ਗੱਲ ਨੂੰ ਲੈ ਕੇ ਦੋ ਭਰਾਵਾਂ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਹਿੰਸਕ ਰੂਪ ਧਾਰਨ ਕਰ ਗਈ। ਇਸ ਦੌਰਾਨ ਚੱਲੀ ਗੋਲੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਦੋ ਗੋਲੀਆਂ ਲੱਗਣ ਦੀ ਗੱਲ ਸਾਹਮਣੇ ਆਈ ਹੈ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣ ਗਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਅਟਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਐਮਰਜੈਂਸੀ ਨੰਬਰ 112 ਰਾਹੀਂ ਘਟਨਾ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੂੰ ਤੁਰੰਤ ਘਟਨਾ ਵਾਲੀ ਥਾਂ ’ਤੇ ਭੇਜਿਆ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਮ੍ਰਿਤਕ ਨੂੰ ਦੋ ਗੋਲੀਆਂ ਲੱਗੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਡੀਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਘਟਨਾ ਦੇ ਅਸਲ ਕਾਰਨਾਂ ਅਤੇ ਗੋਲੀ ਚੱਲਣ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Comment