Join WhatsApp

Join Now

Big Breaking: ਕੈਪਟਨ ਅਮਰਿੰਦਰ ਹਸਪਤਾਲ ਦਾਖ਼ਲ

On: ਫਰਵਰੀ 10, 2026 9:49 ਬਾਃ ਦੁਃ

 

Big Breaking: ਕੈਪਟਨ ਅਮਰਿੰਦਰ ਹਸਪਤਾਲ ਦਾਖ਼ਲ

ਕੈਪਟਨ ਅਮਰਿੰਦਰ ਸਿੰਘ ਦੇ ਗੋਡੇ ਦੀ ਹੋਈ ਸਰਜਰੀ ਸਫਲ; ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਹਨ ਜੇਰੇ-ਇਲਾਜ

ਮੋਹਾਲੀ: 10 ਫਰਵਰੀ 2026

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਗੋਡੇ ਦੀ ਸਰਜਰੀ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਆਪ੍ਰੇਸ਼ਨ ਸਫ਼ਲ ਰਿਹਾ ਹੈ ਅਤੇ ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

ਕੈਪਟਨ ਅਮਰਿੰਦਰ ਪਿਛਲੇ ਕੁਝ ਸਮੇਂ ਤੋਂ ਗੋਡੇ ਦੀ ਸਮੱਸਿਆ ਤੋਂ ਪਰੇਸ਼ਾਨ ਸਨ। ਇਸੇ ਸਬੰਧੀ ਉਨ੍ਹਾਂ ਨੂੰ ਬੀਤੇ ਦਿਨੀਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਦੇ ਗੋਡਾ ਬਦਲਣ (Knee Replacement) ਦੀ ਸਰਜਰੀ ਕੀਤੀ ਗਈ।

ਸਰਜਰੀ ਤੋਂ ਤੁਰੰਤ ਬਾਅਦ ਸਾਵਧਾਨੀ ਵਜੋਂ ਉਨ੍ਹਾਂ ਨੂੰ ਆਈ.ਸੀ.ਯੂ. (ICU) ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, ਜੋ ਕਿ ਅਜਿਹੇ ਵੱਡੇ ਆਪ੍ਰੇਸ਼ਨਾਂ ਤੋਂ ਬਾਅਦ ਇੱਕ ਆਮ ਪ੍ਰਕਿਰਿਆ ਹੈ।

ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਹੀ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ।

ਸਿਆਸੀ ਹਲਕਿਆਂ ‘ਚ ਚਿੰਤਾ ਤੇ ਦੁਆਵਾਂ

ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਦੀ ਖ਼ਬਰ ਮਿਲਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਉਨ੍ਹਾਂ ਦੇ ਅਣਗਿਣਤ ਸਮਰਥਕਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਨੇ ਕੁਝ ਦਿਨ ਹਸਪਤਾਲ ਵਿੱਚ ਹੀ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment