Join WhatsApp

Join Now

ਵੱਡੀ ਖ਼ਬਰ: ਆਂਗਨਵਾੜੀ ਵਰਕਰਾਂ ਵੱਲੋਂ ਮਾਨ ਸਰਕਾਰ ਵਿਰੁੱਧ ‘ਆਰ-ਪਾਰ’ ਦੀ ਲੜਾਈ ਦਾ ਬਿਗਲ

On: ਫਰਵਰੀ 10, 2026 9:55 ਬਾਃ ਦੁਃ

 

ਵੱਡੀ ਖ਼ਬਰ: ਆਂਗਨਵਾੜੀ ਵਰਕਰਾਂ ਵੱਲੋਂ ਮਾਨ ਸਰਕਾਰ ਵਿਰੁੱਧ ‘ਆਰ-ਪਾਰ’ ਦੀ ਲੜਾਈ ਦਾ ਬਿਗਲ

ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਲਾਏ ਗੰਭੀਰ ਇਲਜ਼ਾਮ- “ਸਰਕਾਰ ਨੇ ਮੋਬਾਈਲ ਫ਼ੋਨਾਂ ਦੇ ਨਾਂ ‘ਤੇ ਸਿਰਫ਼ ਲਾਰੇ ਲਾਏ”

ਚੋਗਾਵਾਂ (ਅੰਮ੍ਰਿਤਸਰ) 10 ਫਰਵਰੀ 2026:

ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਬਲਾਕ ਚੋਗਾਵਾਂ ਵਿੱਚ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੀ ਅਗਵਾਈ ਬਲਾਕ ਪ੍ਰਧਾਨ ਬਲਜੀਤ ਕੌਰ ਅਤੇ ਮੀਤ ਪ੍ਰਧਾਨ ਸੁਖਰਾਜ ਕੌਰ ਪੱਧਰੀ ਨੇ ਕੀਤੀ। ਇਸ ਦੌਰਾਨ ਆਂਗਨਵਾੜੀ ਵਰਕਰਾਂ ਨੇ ਪੰਜਾਬ ਸਰਕਾਰ ‘ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ।

ਮੈਡਮ ਛੀਨਾ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਨ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਕਾਰਜਕਾਲ ਦੇ ਅਖੀਰਲੇ ਸਾਲ ਵਿੱਚ ਵੀ ਸਰਕਾਰ ਮੁੱਕਰਦੀ ਨਜ਼ਰ ਆ ਰਹੀ ਹੈ।

ਯੂਨੀਅਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ 12 ਅਗਸਤ 2022 ਨੂੰ ਬਾਬਾ ਬਕਾਲਾ ਵਿਖੇ ਮੋਬਾਈਲ ਫ਼ੋਨ ਦੇਣ ਦਾ ਕੀਤਾ ਐਲਾਨ ਅਜੇ ਤੱਕ ਵਫ਼ਾ ਨਹੀਂ ਹੋਇਆ। ਜਦੋਂ ਕਿ ਕੇਂਦਰ ਸਰਕਾਰ ਵੱਲੋਂ ਇਸ ਦਾ ਬਜਟ 2018 ਵਿੱਚ ਹੀ ਜਾਰੀ ਹੋ ਚੁੱਕਾ ਹੈ।

ਭਰਤੀ ਵਿੱਚ ਇੰਟਰਵਿਊ ਦਾ ਵਿਰੋਧ

ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਵਿੱਚ 5 ਨੰਬਰਾਂ ਦੀ ਇੰਟਰਵਿਊ ਰੱਖਣ ਨੂੰ ‘ਰਿਸ਼ਵਤਖੋਰੀ ਦਾ ਜ਼ਰੀਆ’ ਦੱਸਦਿਆਂ ਯੂਨੀਅਨ ਨੇ ਇਸ ਨੂੰ ਤੁਰੰਤ ਖ਼ਤਮ ਕਰਕੇ ਨਿਰੋਲ ਮੈਰਿਟ ਦੇ ਆਧਾਰ ‘ਤੇ ਭਰਤੀ ਕਰਨ ਦੀ ਮੰਗ ਕੀਤੀ।

ਸੁਪਰਵਾਈਜ਼ਰਾਂ ਦੀ ਭਰਤੀ ਵਿੱਚ ਦਸਵੀਂ ਪਾਸ (70%) ਅਤੇ ਗ੍ਰੈਜੂਏਸ਼ਨ (30%) ਕੈਟਾਗਰੀ ਵਿੱਚ ਸੀਟਾਂ ਦੀ ਵੰਡ ਨੂੰ ਬਰਾਬਰ ਕਰਨ ਦੀ ਮੰਗ ਉਠਾਈ ਗਈ।

ਉਨ੍ਹਾਂ ਮੰਗ ਕੀਤੀ ਕਿ ਮਾਣਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ। 2018 ਵਿੱਚ ਸਰਕਾਰੀ ਸਕੂਲਾਂ ਵਿੱਚ ਭੇਜੇ ਗਏ ਬੱਚੇ ਆਂਗਨਵਾੜੀ ਸੈਂਟਰਾਂ ਨੂੰ ਵਾਪਸ ਦਿੱਤੇ ਜਾਣ। ਆਂਗਨਵਾੜੀ ਵਰਕਰਾਂ ਨੂੰ ‘ਪ੍ਰੀ-ਨਰਸਰੀ ਟੀਚਰ’ ਦਾ ਦਰਜਾ ਦਿੱਤਾ ਜਾਵੇ। ਮੋਬਾਈਲ ਭੱਤਾ ਦੁੱਗਣਾ ਕੀਤਾ ਜਾਵੇ।

ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਵਿਸ਼ਾਲ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਮੀਟਿੰਗ ਵਿੱਚ ਪੰਜਾਬ ਪ੍ਰਧਾਨ ਛੀਨਾ ਤੋਂ ਇਲਾਵਾ ਹਰਪ੍ਰੀਤ ਕੌਰ ਕੰਬੋ ਕੈਸ਼ੀਅਰ, ਸਰਕਲ ਪ੍ਰਧਾਨ ਰਾਜਵਿੰਦਰ ਕੌਰ, ਰਮਨਦੀਪ ਕੌਰ, ਰੁਪਿੰਦਰ ਕੌਰ, ਨੀਲਮ ਰਾਣੀ, ਹਰਭਜਨ ਕੌਰ, ਨਿਰਲੇਪ ਕੌਰ, ਦਵਿੰਦਰ ਕੌਰ, ਜੋਗਿੰਦਰ ਕੌਰ, ਕੁਲਦੀਪ ਕੌਰ ਹਾਜ਼ਰ ਹੋਏ। ਬਲਾਕ ਕਮੇਟੀ ਅਤੇ ਸਰਕਲ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ ਕਿਹਾ ਗਿਆ, ਨਹੀਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment