Join WhatsApp

Join Now

Holiday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ! ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

On: November 15, 2026 3:09 PM

 

Holiday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ! ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਨੈੱਟਵਰਕ

ਚੰਡੀਗੜ੍ਹ, 15 ਨਵੰਬਰ 2026: ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ (Holiday) ਰੱਖੀ ਗਈ ਹੈ। ਇਸ ਤਹਿਤ ਸੋਮਵਾਰ ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕੰਮਕਾਜ ਬੰਦ ਰਹੇਗਾ। ਸਰਕਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ ਇਹ ਛੁੱਟੀ ਪਹਿਲਾਂ ਤੋਂ ਹੀ ਨਿਰਧਾਰਤ ਹੈ।

ਇਸ ਐਲਾਨ ਨਾਲ ਪੰਜਾਬ ਭਰ ਦੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਛੁੱਟੀ ਮਿਲੇਗੀ। ਇਸ ਤੋਂ ਇਲਾਵਾ ਸਬੰਧਤ ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਕੰਮਕਾਜ ਨਹੀਂ ਹੋਵੇਗਾ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਰਕਾਰੀ ਕੰਮਾਂ ਲਈ ਦਫ਼ਤਰ ਜਾਣ ਤੋਂ ਪਹਿਲਾਂ ਛੁੱਟੀ ਸਬੰਧੀ ਜਾਣਕਾਰੀ ਜ਼ਰੂਰ ਧਿਆਨ ਵਿੱਚ ਰੱਖਣ।

Holiday Breaking: ਪੰਜਾਬ ਸਰਕਾਰ ਵੱਲੋਂ ਸਾਲ-2026 ਦੀਆਂ ਗਜਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ ਲਿਸਟ

ਜ਼ਿਕਰਯੋਗ ਹੈ ਕਿ 16 ਨਵੰਬਰ ਦਾ ਦਿਨ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸਾਥੀਆਂ ਨਾਲ ਅੰਗਰੇਜ਼ ਹਕੂਮਤ ਵੱਲੋਂ ਫਾਂਸੀ ਦਿੱਤੀ ਗਈ ਸੀ। ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਕੁਰਬਾਨੀ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ।

ਕਰਤਾਰ ਸਿੰਘ ਸਰਾਭਾ ਦਾ ਜਨਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਹੋਇਆ ਸੀ। ਬਹੁਤ ਛੋਟੀ ਉਮਰ ਵਿੱਚ ਹੀ ਉਹ ਆਜ਼ਾਦੀ ਦੀ ਲਹਿਰ ਨਾਲ ਜੁੜ ਗਏ ਸਨ ਅਤੇ ਗ਼ਦਰ ਪਾਰਟੀ ਦੀਆਂ ਸਰਗਰਮੀਆਂ ਵਿੱਚ ਅਹਿਮ ਭੂਮਿਕਾ ਨਿਭਾਈ। ਸਿਰਫ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਸ਼ਹਾਦਤ ਦੇਣ ਵਾਲੇ ਇਸ ਮਹਾਨ ਯੋਧੇ ਦੀ ਯਾਦ ਵਿੱਚ ਹਰ ਸਾਲ 16 ਨਵੰਬਰ ਨੂੰ ਸ਼ਰਧਾਂਜਲੀ ਸਮਾਗਮ ਕਰਵਾਏ ਜਾਂਦੇ ਹਨ।

ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਰੱਖਣ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਦੇ ਇਤਿਹਾਸ ਨਾਲ ਜੋੜਨਾ ਵੀ ਹੈ।

 

Leave a Comment