ਪੰਜਾਬ ਵਿਧਾਨ ਸਭਾ ਚੋਣਾਂ 2027: BJP ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ
ਅਵਿਨਾਸ਼ ਰਾਏ ਖੰਨਾ ਨੂੰ ਮੈਨੀਫੈਸਟੋ ਤੇ ਸੁਨੀਲ ਜਾਖੜ ਨੂੰ ਚਾਰਜਸ਼ੀਟ ਕਮੇਟੇ ਦੀ ਕਮਾਂਡ ਸੌਂਪੀ
ਚੰਡੀਗੜ੍ਹ, 15 ਨਵੰਬਰ 2026– ਭਾਰਤੀ ਜਨਤਾ ਪਾਰਟੀ ਪੰਜਾਬ (BJP Punjab) ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸੂਬਾ ਮੈਨੀਫੈਸਟੋ ਕਮੇਟੀ ਅਤੇ ਸੂਬਾ ਚਾਰਜਸ਼ੀਟ ਕਮੇਟੀ ਦਾ ਗਠਨ ਕੀਤਾ ਹੈ। ਕੇਵਲ ਸਿੰਘ ਢਿੱਲੋਂ ਦੇ ਦਸਤਖ਼ਤਾਂ ਹੇਠ ਜਾਰੀ ਪੱਤਰ ਮੁਤਾਬਕ ਇਨ੍ਹਾਂ ਦੋਵਾਂ ਕਮੇਟੀਆਂ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਅਹਿਮ ਨਿਯੁਕਤੀਆਂ ਦਾ ਐਲਾਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਕੁਝ ਹੋਰ ਅਹਿਮ ਕਮੇਟੀਆਂ ਦਾ ਐਲਾਨ ਕੀਤਾ ਜਾਵੇਗਾ।
ਮੈਨੀਫੈਸਟੋ ਕਮੇਟੀ ਦੀ ਕਮਾਂਡ ਅਵਿਨਾਸ਼ ਰਾਏ ਖੰਨਾ ਨੂੰ
ਪਾਰਟੀ ਦਫ਼ਤਰ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਸੂਬਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸੌਂਪੀ ਗਈ ਹੈ। ਇਸ ਕਮੇਟੀ ਵਿੱਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸ਼ੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਸ੍ਰੀਮਤੀ ਪਰਮਪਾਲ ਕੌਰ ਅਤੇ ਐਡਵੋਕੇਟ ਐੱਚ. ਐੱਸ. ਫੂਲਕਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤਰ੍ਹਾਂ ਮੈਨੀਫੈਸਟੋ ਕਮੇਟੀ ਵਿੱਚ ਕੁੱਲ 13 ਮੈਂਬਰ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨੂੰ ਜਗ੍ਹਾ ਦਿੱਤੀ ਗਈ ਹੈ।
ਚਾਰਜਸ਼ੀਟ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਹੋਣਗੇ
ਪ੍ਰੈਸ ਬਿਆਨ ਮੁਤਾਬਕ ਸੂਬਾ ਚਾਰਜਸ਼ੀਟ ਕਮੇਟੀ ਦਾ ਚੇਅਰਮੈਨ ਸਾਬਕਾ ਸੂਬਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਸੁਨੀਲ ਜਾਖੜ ਨੂੰ ਨਿਯੁਕਤ ਕੀਤਾ ਗਿਆ ਹੈ। ਚਾਰਜਸ਼ੀਟ ਕਮੇਟੀ ਦੇ ਮੈਂਬਰਾਂ ਵਜੋਂ ਇਕਬਾਲ ਸਿੰਘ ਲਾਲਪੁਰਾ, ਵਿਜੈ ਸਾਂਪਲਾ, ਸ਼ਵੇਤ ਮਲਿਕ, ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐੱਸ. ਐੱਸ. ਚੰਨੀ ਅਤੇ ਜਗਮੀਤ ਸਿੰਘ ਬਰਾੜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 14 ਮੈਂਬਰ ਹਨ। ਇਸ ਵਿੱਚ ਵੀ ਪੰਜਾਬ ਅਤੇ ਰਾਸ਼ਟਰੀ ਪੱਧਰ ਦੇ ਤਜਰਬੇਕਾਰ ਸਿਆਸੀ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਦੋਵਾਂ ਕਮੇਟੀਆਂ ਦੇ ਗਠਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਭਾਜਪਾ ਦੀਆਂ ਤਿਆਰੀਆਂ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਮੈਨੀਫੈਸਟੋ ਕਮੇਟੀ ਵਿੱਚ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਨ ਨਾਲ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਤਿਆਰੀ ਲਈ ਤਜਰਬੇ ਅਤੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਨੂੰ ਇਕੱਠਾ ਕੀਤਾ ਗਿਆ ਹੈ, ਜਦਕਿ ਚਾਰਜਸ਼ੀਟ ਕਮੇਟੀ ਵਿੱਚ ਵੀ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖਰੀ ਜ਼ਿੰਮੇਵਾਰੀ ਸੌਂਪੀ ਗਈ ਹੈ।
















