Join WhatsApp

Join Now

ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ, ਅਧਿਆਪਕਾਂ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਮੰਨਣ ਬਾਰੇ ਕੀਤਾ ਵੱਡਾ ਐਲਾਨ

On: November 19, 2026 9:05 PM

 

ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ, ਅਧਿਆਪਕਾਂ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਮੰਨਣ ਬਾਰੇ ਕੀਤਾ ਵੱਡਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ : ਹਰਪਾਲ ਸਿੰਘ ਚੀਮਾ

ਪਟਵਾਰੀ ਯੂਨੀਅਨ ਨੂੰ ਤਨਖ਼ਾਹ ਦੇ ਮਸਲੇ ਦੇ ਜਲਦੀ ਹੱਲ ਦਾ ਭਰੋਸਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਨਵੰਬਰ 2026: ਸੂਬੇ ਦੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ ਅੱਠ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਬਾਰੇ ਕਿਹਾ ਕਿ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।” ਉਨ੍ਹਾਂ ਕਿਹਾ ਕਿ, ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਸੁਣਨ ਦੇ ਨਾਲ ਨਾਲ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਯੂਨੀਅਨ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀ ਮੰਗ ਦੇ ਜਲਦੀ ਹੱਲ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਵਿਸ਼ੇਸ਼ ਸਕੱਤਰ, ਵਿੱਤ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।”

ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਮੀਟਿੰਗਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

 

More

ਵੱਡੀ ਖ਼ਬਰ: ਸਰਕਾਰੀ ਅਧਿਕਾਰੀ 10 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

PCS ਭਰਤੀ ਮਾਮਲੇ ’ਤੇ ਹਾਈਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਬਿਆਨ; ਕਿਹਾ- ਅਦਾਲਤ ਦੀ ਪ੍ਰਕਿਰਿਆ ਦਾ ਪੂਰਾ ਸਤਿਕਾਰ

ਸਿੱਖਿਆ ਵਿਭਾਗ ਦੇ ਫ਼ੈਸਲੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਅਧਿਆਪਕ; 253 ਮਾਸਟਰ ਕਾਡਰ ਅਧਿਆਪਕਾਂ ਨੇ ‘ਟਰਮੀਨੇਸ਼ਨ ਨੋਟਿਸ’ ਵਾਪਸ ਲੈਣ ਦੀ ਕੀਤੀ ਮੰਗ

ਬਾਦਲਾਂ ਦੇ ਰਾਜ ‘ਚ ਬਣਿਆ ‘‘ਬੰਬ ਪਰੂਫ਼’ ਵਾਲਾ ਪੁਲ’ ਵਿਚਾਲੋਂ ਟੁੱਟਿਆ! AAP ਨੇ NHAI ‘ਤੇ ਵੀ ਚੁੱਕੇ ਸਵਾਲ

ਭਾਖੜਾ ਪੁਲ ਟੁੱਟਣ ਪਿੱਛੋਂ ਜਾਗੀ ਭਗਵੰਤ ਮਾਨ ਸਰਕਾਰ; ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਕੀਤੀ ਅਪੀਲ

Leave a Comment