Join WhatsApp

Join Now

ਪੈਨਸ਼ਨਰਾਂ ਲਈ ਅਹਿਮ ਖ਼ਬਰ: ਭਲਕੇ ਹੱਲ ਹੋਣਗੇ ਪੈਨਸ਼ਨਰਾਂ ਦੇ ਮਸਲੇ… ਮੰਗਾਂ ਦਾ ਮੌਕੇ ‘ਤੇ ਹੋਵੇਗਾ ਹੱਲ

On: November 19, 2026 9:19 PM

 

ਪੈਨਸ਼ਨਰਾਂ ਲਈ ਅਹਿਮ ਖ਼ਬਰ: ਭਲਕੇ ਹੱਲ ਹੋਣਗੇ ਪੈਨਸ਼ਨਰਾਂ ਦੇ ਮਸਲੇ… ਮੰਗਾਂ ਦਾ ਮੌਕੇ ‘ਤੇ ਹੋਵੇਗਾ ਹੱਲ

-ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਪੈਨਸ਼ਨ ਸੇਵਾ ਮੇਲੇ ਦਾ ਲਾਭ ਲੈਣ ਦੀ ਅਪੀਲ

ਪਟਿਆਲਾ, 20 ਨਵੰਬਰ 2026– ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜ੍ਹਾਂ ਅਤੇ ਦੂਧਨਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਜਾਗਰੂਕਤਾ ਲਈ 21 ਨਵੰਬਰ ਤੱਕ ਲਗਾਇਆ ਜਾਣ ਵਾਲਾ ਪੈਨਸ਼ਨ ਸੇਵਾ ਮੇਲਾ ਸ਼ੁਰੂ ਹੋ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਕਿ ਈ-ਕੇ.ਵਾਈ.ਸੀ ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ, ਉਹ ਵੀ ਈ-ਕੇ.ਵਾਈ.ਸੀ ਜਰੂਰ ਕਰਵਾਉਣ।

ਸਨੇਹ ਲਤਾ ਨੇ ਦੱਸਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਆਦਾਤਰ ਪੈਨਸ਼ਨਰਾਂ ਨੇ ਸਿਰਫ਼ ਆਪਣੇ ਬੈਂਕ ਬਚਤ ਖਾਤਿਆਂ ਦੀ ਹੀ ਈ-ਕੇ.ਵਾਈ.ਸੀ. ਕਰਵਾਈ ਹੈ, ਜਦਕਿ ਪੈਨਸ਼ਨ ਸੇਵਾ ਪੋਰਟਲ ‘ਤੇ ਈ-ਕੇ.ਵਾਈ.ਸੀ ਨਹੀਂ ਕਰਵਾਈ ਜੋ ਕਿ ਲਾਜ਼ਮੀ ਹੈ। ਉਨ੍ਹਾਂ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਦੀਆਂ ਨਿਰਧਾਰਤ ਮਿਤੀਆਂ ਦੌਰਾਨ ਪਹੁੰਚ ਕੇ ਪੈਨਸ਼ਨ ਸੇਵਾ ਪੋਰਟਲ ‘ਤੇ ਆਪਣੀ ਈ-ਕੇ.ਵਾਈ.ਸੀ. ਜਰੂਰ ਮੁਕੰਮਲ ਕਰਵਾਉਣ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀਂ ਈ-ਕੇ.ਵਾਈ.ਸੀ. ਦੀ ਸਹੂਲਤ ਲਈ ਇਹ ਪੈਨਸ਼ਨ ਸੇਵਾ ਮੇਲਾ ਤਿੰਨ ਦਿਨਾਂ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਬ-ਖ਼ਜ਼ਾਨਾ ਦਫ਼ਤਰਾਂ ਵਿਖੇ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 09:00 ਤੋਂ ਸ਼ਾਮ 5:00 ਤੱਕ ਰਹੇਗਾ।

ਇਸ ਦੀ ਸਹੂਲਤ ਲੈਣ ਲਈ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਅਪੀਲ ਹੈ ਕਿ ਉਹ ਆਪਣੇ ਅਧੀਨ ਆਉਂਦੇ ਪੈਨਸ਼ਨਰਾਂ ਦੇ ਦਸਤਾਵੇਜ਼ ਜਿਵੇਂ ਕਿ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਮੋਬਾਇਲ ਨੰਬਰ (ਜਿਹੜਾ ਆਧਾਰ ਕਾਰਡ ਨਾਲ ਲਿੰਕ ਹੋਵੇ) ਨਾਲ ਲੈ ਕੇ ਇਸ ਮੇਲੇ ਵਿੱਚ ਸ਼ਾਮਿਲ ਹੋਣ ਅਤੇ ਵੱਧ ਤੋਂ ਵੱਧ ਸਹੂਲਤ ਦਾ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦਾ ਪਿਛਲੇ ਸਾਲ ਈ-ਕੇ.ਵਾਈ.ਸੀ ਹੋ ਚੁੱਕਾ ਹੈ, ਉਨ੍ਹਾਂ ਨੂੰ ਦੁਬਾਰਾ ਕਰਵਾਉਣ ਦੀ ਲੋੜ ਨਹੀਂ ਹੈ।

 

Leave a Comment