Join WhatsApp

Join Now

ਪੰਜਾਬ ਭਾਜਪਾ ਵੱਲੋਂ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ, ਕੇਵਲ ਢਿੱਲੋਂ ਨੇ ਕੀਤਾ ਐਲਾਨ

On: November 22, 2026 3:44 PM

 

ਪੰਜਾਬ ਭਾਜਪਾ (Punjab BJP ) ਵੱਲੋਂ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ, ਕੇਵਲ ਢਿੱਲੋਂ ਨੇ ਕੀਤਾ ਐਲਾਨ

ਚੰਡੀਗੜ੍ਹ, 22 ਨਵੰਬਰ 2026: ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਭਾਰਤੀ ਜਨਤਾ ਪਾਰਟੀ (Punjab BJP) ਨੇ ਨਵੀਂ ਪਹਿਲਕਦਮੀ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਨਵੀਂ ਜੁਆਇਨਿੰਗ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ।

ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ  ਦੀ ਨਵੀਂ ਜੁਆਇਨਿੰਗ ਕਮੇਟੀ ਦਾ ਐਲਾਨ

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਵੀਂ ਕਮੇਟੀ ਦਾ ਮੁੱਖ ਉਦੇਸ਼ ਪਾਰਟੀ ਨਾਲ ਜੁੜਨ ਦੇ ਚਾਹਵਾਨ ਨਵੇਂ ਲੋਕਾਂ ਦਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਸੰਗਠਨ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਵਿੱਚ ਮਦਦ ਮਿਲੇਗੀ।

ਸੂਬਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਦਾ ਟੀਚਾ ਸੂਬੇ ਵਿੱਚ ਇੱਕ ਮਜ਼ਬੂਤ ਸੰਗਠਨ ਖੜ੍ਹਾ ਕਰਨਾ ਅਤੇ ਪੰਜਾਬ ਦੇ ਵਿਕਾਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜਨਾ ਹੈ। ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ‘ਮਜ਼ਬੂਤ ਭਾਜਪਾ, ਵਿਕਸਤ ਪੰਜਾਬ’ ਦੇ ਸੰਕਲਪ ਨੂੰ ਸਾਂਝੇ ਯਤਨਾਂ ਨਾਲ ਅੱਗੇ ਵਧਾਇਆ ਜਾਵੇਗਾ।

 

Leave a Comment