BSF ਦੀ 158 ਬਟਾਲੀਅਨ ਵੱਲੋਂ ਕਰਵਾਈ ਗਈ ਮੈਰਾਥਨ ‘ਚੋਂ ਜੀ.ਐੱਮ ਸਕੂਲ ਦੇ ਵਿਦਿਆਰਥੀ ਜੇਤੂ

 

BSF ਦੀ 158 ਬਟਾਲੀਅਨ ਵੱਲੋਂ ਕਰਵਾਈ ਗਈ ਮੈਰਾਥਨ ‘ਚੋਂ ਜੀ.ਐੱਮ ਸਕੂਲ ਦੇ ਵਿਦਿਆਰਥੀ ਜੇਤੂ

ਬਲਜੀਤ ਸਿੰਘ

ਮਮਦੋਟ (ਫਿਰੋਜ਼ਪੁਰ), 13 ਫਰਵਰੀ 2026– ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਨਰੋਈ ਸਿਹਤ ਲਈ ਬੀ ਐੱਸ ਐਫ਼ ਦੀ 158 ਬਟਾਲੀਅਨ ਵੱਲੋਂ 40 ਵਿਦਿਆਰਥੀਆਂ ਦੀ 5 ਕਿਲੋਮੀਟਰ ਮੈਰਾਥਨ ਲੱਖਾਂ ਸਿੰਘ ਵਾਲਾ ਚੋਂਕੀ ਤੋਂ ਲੈ ਕੇ ਹਜਾਰਾ ਸਿੰਘ ਵਾਲਾ ਚੋਂਕੀ ਤੱਕ ਕਰਵਾਈ ਗਈ।

ਇਸ ਮੈਰਾਥਨ ਦੀ ਸ਼ੁਰੂਆਤ ਬੀ ਐੱਸ ਐਫ ਦੇ ਅਸਿਸਟੈਂਟ ਕਮਾਡਰ ਰਮਜੀਤ ਸਿੰਘ ਵੱਲੋਂ ਕਰਵਾਈ ਗਈ। ਮੈਰਾਥਨ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਗਦੀ ਇਨਾਮ ਦਿੱਤਾ ਗਿਆ। ਇਸ ਵਿਦਿਆਰਥੀਆਂ ਨੂੰ ਬੀ ਐੱਸ ਐਫ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਇਸ ਮੌਕੇ ਅਸਿਸਟੈਂਟ ਕਮਾਡਰ ਰਮਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਅਤੇ ਖੇਡਾਂ ਵਿੱਚ ਵੱਧ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੈਰਾਥਨ ‘ਚ ਜੀ ਐੱਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਦਿਆਰਥੀ ਦੀਪਕ ਕਟਾਰੀਆ ਨੇ ਪਹਿਲਾ ਸਥਾਨ ਅਤੇ ਵਿਦਿਆਰਥੀਅਣ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।

ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੂੰ ਬਾਰਡਰ ਦਿਖਾਇਆ ਗਿਆ ਅਤੇ ਜ਼ੀਰੋ ਲਾਈਨ ਬਾਰੇ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਗਾਬਾ ਨੇ ਬੀ ਐੱਸ ਐਫ ਦੇ ਅਫਸਰਾਂ ਅਤੇ ਸਮੂਹ ਜਵਾਨਾਂ ਦਾ ਧੰਨਵਾਦ ਕੀਤਾ ਗਿਆ।

ਉਨ੍ਹਾਂ ਨੇ ਸਕੂਲ ਵਿਦਿਆਰਥੀਆਂ ਨੂੰ ਇਸ ਮੇਰਾਥਨ ਚ ਭਾਗ ਲੈਣ ਤੇ ਹੌਸਲਾ ਦਿੰਦੇ ਹੋਏ ਕਿਹਾ ਕਿ ਤੰਦਰੁਸਤੀ ਲਈ ਖੇਡਾਂ ਵਿੱਚ ਭਾਗ ਲੈਣਾ ਅਤਿ ਜ਼ਰੂਰੀ ਹੈ। ਖੇਡਾਂ ਵਿੱਚ ਭਾਗ ਲੈ ਕੇ ਅਸੀਂ ਤੰਦਰੁਸਤ ਅਤੇ ਨਿਰੋਗ ਰਹਿ ਸਕਦੇ ਹਾਂ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ