Join WhatsApp

Join Now

ਪੰਜਾਬ ਦੇ ਸਰਕਾਰੀ ਟੀਚਰਾਂ ਦੀ ਟੈੱਟ (TET) ਵਿਰੁੱਧ ਆਰ-ਪਾਰ ਦੀ ਲੜਾਈ! ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ‘ਚ ‘ਮਹਾਂ ਰੋਸ ਪ੍ਰਦਰਸ਼ਨ’ ਦਾ ਐਲਾਨ

On: ਫਰਵਰੀ 14, 2026 8:25 ਬਾਃ ਦੁਃ

 

ਅਧਿਆਪਕ ਜਥੇਬੰਦੀਆਂ ਨੇ 22 ਫਰਵਰੀ ਦੇ ਟੈੱਟ (TET) ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ

15 ਫਰਵਰੀ ਨੂੰ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਹੋਣਗੀਆਂ, 16-17 ਫਰਵਰੀ ਨੂੰ ਬਲਾਕ / ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਹੋਣਗੀਆਂ

Punjab Network

ਚੰਡੀਗੜ੍ਹ/ਮੋਹਾਲੀ 14 ਫਰਵਰੀ 2026- ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪਦਉਨਤੀਆਂ (Promotions) ਲਈ ਜਬਰੀ ਥੋਪੇ ਜਾ ਰਹੇ ਟੈੱਟ (TET) ਦੇ ਵਿਰੋਧ ਵਿੱਚ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਸਾਂਝੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਾਲ ‘ਮਹਾਂ ਰੋਸ ਪ੍ਰਦਰਸ਼ਨ’ ਕੀਤਾ ਜਾਵੇਗਾ।

ਦੱਸ ਦਈਏ ਕਿ ਸਮੂਹ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਵਿਕਰਮ ਦੇਵ ਸਿੰਘ, ਲਛਮਣ ਸਿੰਘ ਨਬੀਪੁਰ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਜੰਟ ਸਿੰਘ ਬੋਡੇ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਜਗਜੀਤ ਸਿੰਘ ਲੁਧਿਆਣਾ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਬੱਲੀ, ਰੇਸ਼ਮ ਸਿੰਘ, ਤੇਜਿੰਦਰ ਸਿੰਘ ਸ਼ਾਹ ਆਦਿ ਸ਼ਾਮਿਲ ਸਨ। ਸਮੂਹ ਜਥੇਬੰਦੀਆਂ ਨੇ ਜਬਰੀ ਥੋਪੇ ਜਾ ਰਹੇ ਟੈੱਟ ਦੇ ਵਿਰੋਧ ਵਿੱਚ 10-11 ਫਰਵਰੀ ਨੂੰ ਬਲਾਕ / ਜ਼ਿਲ੍ਹਾ ਪੱਧਰੀ ਧਰਨੇ /ਰੈਲੀਆਂ ਕਰਕੇ ਪਦਉਨਤੀਆਂ ਲਈ ਟੈੱਟ ਲਾਜ਼ਮੀ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕਣ ਲਈ ਪੰਜਾਬ ਦੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ ਗਿਆ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 22 ਫਰਵਰੀ ਦੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 14-15 ਫਰਵਰੀ ਨੂੰ ਸਮੂਹ ਜਥੇਬੰਦੀਆਂ ਆਪਣੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੀਆਂ।

ਇਸੇ ਤਰ੍ਹਾਂ 16-17 ਫਰਵਰੀ ਨੂੰ ਜਿਲ੍ਹਿਆਂ ਵਿੱਚ ਬਲਾਕ / ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਅਧਿਆਪਕ ਵਰਗ ਨੂੰ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਟੈੱਟ ਨੂੰ ਰੋਕਣ ਲਈ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਮਹਾਂ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਸੰਘਰਸ਼ ਦਾ ਹਿੱਸਾ ਬਣਨ।

ਸਾਂਝੇ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਜਬਰੀ ਲਾਗੂ ਕੀਤੇ ਜਾ ਰਹੇ ਇਸ ਫੈਸਲੇ ਦਾ ਹਿੱਸਾ ਨਾ ਬਣਨ। ਉਨ੍ਹਾਂ ਕਿਹਾ ਕਿ ਪਦਉਨਤੀਆਂ ਵਿੱਚ ਟੈੱਟ ਦੀ ਸ਼ਰਤ ਅਧਿਆਪਕਾਂ ਦੇ ਹਿੱਤਾਂ ਨਾਲ ਖਿਲਵਾੜ ਹੈ, ਜਿਸ ਨੂੰ ਰੋਕਣ ਲਈ 22 ਫਰਵਰੀ ਦੇ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment