ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ BPEO ਸਸਪੈਂਡ, 3 ਅਧਿਆਪਕਾਂ ਨੂੰ ਨੋਟਿਸ

On: ਫਰਵਰੀ 18, 2026 12:23 ਬਾਃ ਦੁਃ

 

ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ BPEO ਸਸਪੈਂਡ, 3 ਅਧਿਆਪਕਾਂ ਨੂੰ ਨੋਟਿਸ

ਮੰਤਰੀ ਬੋਲੇ- “ਰਿਪੋਰਟਾਂ ‘ਚ ਸਭ ਠੀਕ, ਪਰ ਜ਼ਮੀਨੀ ਪੱਧਰ ‘ਤੇ ਬੱਚਿਆਂ ਦਾ ਭਵਿੱਖ ਧੁੰਦਲਾ”

Punjab Network

ਮਾਛੀਵਾੜਾ ਸਾਹਿਬ 18 ਫਰਵਰੀ 2026: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ।

ਇਸ ਦੌਰਾਨ ਸਿੱਖਿਆ ਦੇ ਮਾੜੇ ਹਾਲਾਤ ਅਤੇ ਬੱਚਿਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਤੱਕ ਪੜ੍ਹਨੀ ਨਾ ਆਉਂਦੀ ਦੇਖ ਮੰਤਰੀ ਨੇ ਗਹਿਰੀ ਚਿੰਤਾ ਅਤੇ ਗੁੱਸੇ ਦਾ ਪ੍ਰਗਟਾਵਾ ਕੀਤਾ।

ਸਿੱਖਿਆ ਦਾ ਮਾੜਾ ਹਾਲ ਦੇਖਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੌਕੇ ‘ਤੇ ਹੀ ਵੱਡੇ ਫੈਸਲੇ ਲਏ। ਬੀ.ਪੀ.ਈ.ਓ. (BPEO) ਮਾਛੀਵਾੜਾ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ। ਤਿੰਨ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਸਕੂਲ ਮੁਖੀਆਂ ਨੂੰ ਉਣਤਾਈਆਂ ਦੂਰ ਕਰਨ ਦੀ ਸਖ਼ਤ ਹਦਾਇਤ ਦਿੱਤੀ।

ਸਿੱਖਿਆ ਮੰਤਰੀ ਨੇ ਸ੍ਰੀ ਸ਼ੰਕਰ ਦਾਸ ਸਕੂਲ ਵਿਖੇ ਦੌਰੇ ਦੌਰਾਨ ਦੇਖਿਆ ਕਿ ਕੁਝ ਕਮਰੇ ਚੰਗੇ ਸਨ, ਪਰ ਕਈ ਥਾਵਾਂ ‘ਤੇ ਰੌਸ਼ਨੀ ਦੀ ਕਮੀ ਅਤੇ ਜਾਲ਼ੇ ਲੱਗੇ ਹੋਏ ਸਨ। ਜਦੋਂ ਉਨ੍ਹਾਂ ਬੱਚਿਆਂ ਨੂੰ ਪੰਜਾਬੀ ਪੜ੍ਹਨ ਲਈ ਕਿਹਾ, ਤਾਂ ਬੱਚੇ ਕਿਤਾਬ ਪੜ੍ਹਨ ਵਿੱਚ ਅਸਮਰੱਥ ਰਹੇ।

ਮੰਤਰੀ ਨੇ ਪ੍ਰਾਇਮਰੀ ਸਕੂਲ ਨੰਬਰ 4 (ਇੰਦਰਾ ਕਾਲੋਨੀ) ਵਿਖੇ ਖੁਦ ‘ਅਧਿਆਪਕ’ ਬਣ ਕੇ ਕਲਾਸ ਲਈ, ਤਾਂ ਹੈਰਾਨੀਜਨਕ ਤੱਥ ਸਾਹਮਣੇ ਆਏ। ਕਲਾਸ ਦੇ 28 ਬੱਚਿਆਂ ਵਿੱਚੋਂ ਸਿਰਫ਼ 8 ਬੱਚਿਆਂ ਨੂੰ ਹੀ ਪੰਜਾਬੀ ਪੜ੍ਹਨੀ ਆਉਂਦੀ ਸੀ।

ਮੰਤਰੀ ਬੈਂਸ ਉਸ ਵੇਲੇ ਵਧੇਰੇ ਭੜਕ ਗਏ ਜਦੋਂ ਉਨ੍ਹਾਂ ਸਕੂਲ ਦੀ ਸਾਲਾਨਾ ਰਿਪੋਰਟ ਦੇਖੀ। ਰਿਪੋਰਟ ਵਿੱਚ ਸਾਰੇ ਵਿਦਿਆਰਥੀਆਂ ਨੂੰ ਪੜ੍ਹਨ-ਲਿਖਣ ਵਿੱਚ ‘ਬਹੁਤ ਵਧੀਆ’ ਦੱਸਿਆ ਗਿਆ ਸੀ।

ਮੰਤਰੀ ਨੇ ਅਧਿਆਪਕਾਂ ਨੂੰ ਝਾੜ ਪਾਉਂਦਿਆਂ ਕਿਹਾ ਕਿ ਕਾਗਜ਼ਾਂ ਵਿੱਚ ਸਭ ਕੁਝ ਠੀਕ ਦਿਖਾਇਆ ਜਾ ਰਿਹਾ ਹੈ, ਪਰ ਅਸਲੀਅਤ ਵਿੱਚ ਬੱਚਿਆਂ ਦਾ ਭਵਿੱਖ ਬਰਬਾਦ ਕੀਤਾ ਜਾ ਰਿਹਾ ਹੈ।

ਅਧਿਆਪਕਾਂ ਦੀ ਦਲੀਲ ਅਤੇ ਮੰਤਰੀ ਦਾ ਵਾਅਦਾ

ਦੌਰੇ ਦੌਰਾਨ ਅਧਿਆਪਕਾਂ ਨੇ ਆਪਣੀ ਸਫਾਈ ਵਿੱਚ ਕਿਹਾ ਕਿ ਸਕੂਲਾਂ ਵਿੱਚ ਸਟਾਫ਼ ਦੀ ਭਾਰੀ ਕਮੀ ਹੈ। ਇੰਦਰਾ ਕਾਲੋਨੀ ਸਕੂਲ ਵਿੱਚ 298 ਵਿਦਿਆਰਥੀਆਂ ਲਈ ਸਿਰਫ਼ 3 ਅਧਿਆਪਕ ਹਨ, ਜਦਕਿ ਸ਼ੰਕਰ ਦਾਸ ਸਕੂਲ ਵਿੱਚ 13 ਪੋਸਟਾਂ ਖਾਲੀ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਨੇ ਵਾਅਦਾ ਕੀਤਾ ਕਿ ਜਲਦ ਹੀ ਨਵੀਂ ਭਰਤੀ ਕਰਕੇ ਮਾਛੀਵਾੜਾ ਇਲਾਕੇ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।

ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

Join WhatsApp

Join Now

Leave a Comment