ਵੱਡੀ ਖ਼ਬਰ: ਪ੍ਰਸਿੱਧ ਪੰਜਾਬੀ ਗਾਇਕ ਕੇ.ਐਸ. ਮੱਖਣ ਦੀ ਅਕਾਲੀ ਦਲ ‘ਚ ਸ਼ਾਮਲ

 

ਵੱਡੀ ਖ਼ਬਰ: ਪ੍ਰਸਿੱਧ ਪੰਜਾਬੀ ਗਾਇਕ ਕੇ.ਐਸ.ਮੱਖਣ ਦੀ ਅਕਾਲੀ ਦਲ ‘ਚ ਸ਼ਾਮਲ- ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਪਿੰਡ ਸ਼ੰਕਰ (ਨਕੋਦਰ) ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ‘ਚ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ; ਪਾਰਟੀ ਨੂੰ ਮਿਲੇਗੀ ਨਵੀਂ ਮਜ਼ਬੂਤੀ

Punjab Network

ਨਕੋਦਰ 21 ਫਰਵਰੀ 2026: ਪ੍ਰਸਿੱਧ ਪੰਜਾਬੀ ਗਾਇਕ ਅਤੇ ਕੁਸ਼ਤੀ ਖਿਡਾਰੀ ਕੇ. ਐਸ. ਮੱਖਣ ਨੇ ਅੱਜ ਮੁੜ ਸਿਆਸੀ ਮੈਦਾਨ ਵਿੱਚ ਸਰਗਰਮ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ।

ਨਕੋਦਰ ਦੇ ਨੇੜਲੇ ਪਿੰਡ ਸ਼ੰਕਰ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਦਾ ਪੱਲਾ ਫੜਿਆ।

ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇ. ਐਸ. ਮੱਖਣ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ।

ਉਨ੍ਹਾਂ ਕਿਹਾ ਕਿ ਮੱਖਣ ਦੀ ਵਾਪਸੀ ਨਾਲ ਪਾਰਟੀ ਨੂੰ ਖਾਸ ਤੌਰ ‘ਤੇ ਨੌਜਵਾਨ ਵਰਗ ਵਿੱਚ ਵੱਡੀ ਮਜ਼ਬੂਤੀ ਮਿਲੇਗੀ। ਪ੍ਰਧਾਨ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਹਰ ਮਿਹਨਤੀ ਵਰਕਰ ਅਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕੇ. ਐਸ. ਮੱਖਣ ਨੇ ਕਿਹਾ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸ਼ੁਰੂ ਤੋਂ ਹੀ ਹਮਦਰਦੀ ਰਹੀ ਹੈ ਅਤੇ ਅੱਜ ਉਨ੍ਹਾਂ ਨੂੰ ਆਪਣੇ ਘਰ ਵਾਪਸ ਆ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਡਟ ਕੇ ਕੰਮ ਕਰਨਗੇ। ਦੱਸਦੇ ਚੱਲੀਏ ਕਿ ਕੇ. ਐਸ. ਮੱਖਣ ਦੀ ਨਕੋਦਰ ਹਲਕੇ ਵਿੱਚ ਚੰਗੀ ਪਛਾਣ ਹੈ।

ਕੇ. ਐਸ. ਮੱਖਣ ਦੀ ‘ਘਰ ਵਾਪਸੀ’ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਲਈ ਇੱਕ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਦਾ ਪ੍ਰਭਾਵ ਨੌਜਵਾਨਾਂ ਅਤੇ ਖੇਡ ਜਗਤ ਵਿੱਚ ਕਾਫੀ ਜ਼ਿਆਦਾ ਹੈ।