ਪੰਜਾਬ ‘ਚ ਗ਼ੈਰ-ਅਦਾਲਤੀ ਹੱਤਿਆਵਾਂ ਦਾ ਦੌਰ ਖ਼ਤਰਨਾਕ, ਰਣਜੀਤ ਸਿੰਘ ਐਨਕਾਊਂਟਰ ਦੀ ਹੋਵੇ ਜੁਡੀਸ਼ੀਅਲ ਜਾਂਚ: ਜਮਹੂਰੀ ਫਰੰਟ

On: ਫਰਵਰੀ 27, 2026 6:58 ਪੂਃ ਦੁਃ

 

ਪੰਜਾਬ ‘ਚ ਗ਼ੈਰ-ਅਦਾਲਤੀ ਹੱਤਿਆਵਾਂ ਦਾ ਦੌਰ ਖ਼ਤਰਨਾਕ, ਰਣਜੀਤ ਸਿੰਘ ਐਨਕਾਊਂਟਰ ਦੀ ਹੋਵੇ ਜੁਡੀਸ਼ੀਅਲ ਜਾਂਚ: ਜਮਹੂਰੀ ਫਰੰਟ

ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਨਾਂ ਹੇਠ ਭਗਵੰਤ ਮਾਨ ਸਰਕਾਰ ਵੱਲੋਂ ਪੁਲਿਸ ਨੂੰ ਗ਼ੈਰ-ਅਦਾਲਤੀ ਹੱਤਿਆਵਾਂ ਕਰਨ ਦੀ ਖੁੱਲ੍ਹੀ ਛੁੱਟੀ ਦੇਣਾ ਖ਼ਤਰਨਾਕ ਵਰਤਾਰਾ- ਜਮਹੂਰੀ ਫਰੰਟ

ਨੌਜਵਾਨ ਰਣਜੀਤ ਸਿੰਘ ਦੇ ਐਨਕਾਉਂਟਰ ਦੀ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਕਰਾਈ ਜਾਵੇ- ਜਮਹੂਰੀ ਫਰੰਟ

ਚੰਡੀਗੜ੍ਹ, 27 ਫਰਵਰੀ 2026

ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੀ ਸੂਬਾ ਕਮੇਟੀ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਗੁਰਦਾਸਪੁਰ ਜ਼ਿਲ੍ਹੇ ਵਿਚ ਨੌਜਵਾਨ ਰਣਜੀਤ ਸਿੰਘ ਨੂੰ ਝੂਠਾ ਮੁਕਾਬਲਾ ਬਣਾ ਕੇ ਮਾਰਨ ਦਾ ਗੰਭੀਰ ਨੋਟਿਸ ਲੈਂਦਿਆਂ ਇਸਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਕਿਹਾ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਨਾਂ ਹੇਠ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਗ਼ੈਰਅਦਾਲਤੀ ਹੱਤਿਆਵਾਂ ਕਰਨ ਦੀ ਖੁੱਲ੍ਹੀ ਛੁੱਟੀ ਦੇਣਾ ਬਹੁਤ ਹੀ ਖ਼ਤਰਨਾਕ ਵਰਤਾਰਾ ਹੈ, ਜਿਸਦਾ ਸਾਰੇ ਇਨਸਾਫ਼ਪਸੰਦ, ਜਮਹੂਰੀ ਤਾਕਤਾਂ ਨੂੰ ਗੰਭੀਰ ਨੋਟਿਸ ਲੈਣ ਦੀ ਲੋੜ ਹੈ।

ਆਗੂਆਂ ਨੇ ਕਿਹਾ ਕਿ, ਕੋਈ ਵੀ ਨੌਜਵਾਨ ਜਨਮ ਤੋਂ ਗੈਂਗਸਟਰ ਜਾਂ ਮੁਜਰਿਮ ਨਹੀਂ ਹੁੰਦਾ, ਇਹ ਹਾਕਮ ਜਮਾਤੀ ਸਿਆਸਤ ਹੀ ਹੈ ਜੋ ਆਪਣੇ ਰਾਜਨੀਤਕ ਹਿਤਾਂ ਲਈ ਗੁੰਡਾ ਗੈਂਗਾਂ ਦਾ ਪਾਲਣ-ਪੋਸ਼ਣ ਤੇ ਰਾਜਨੀਤਕ ਸਰਪ੍ਰਸਤੀ ਕਰਦੀ ਹੈ। ਗੈਂਗਸਟਰਾਂ ਦੇ ਵਰਤਾਰੇ ਦੇ ਮੂਲ ਕਾਰਨਾਂ ਨੂੰ ਮੁਖ਼ਾਤਬ ਹੋਣ ਦੀ ਬਜਾਏ ਭਗਵੰਤ ਮਾਨ ਸਰਕਾਰ ਕਥਿਤ ਗੈਂਗਸਟਰਾਂ ਦੇ ਮੁਕਾਬਲੇ ਬਣਾ ਕੇ ਸਮਾਜ ਵਿਚ ਗਿਣ-ਮਿੱਥਕੇ ਪੁਲਸੀ ਦਹਿ਼ਸਤ ਅਤੇ ਖ਼ੌਫ਼ ਦਾ ਰਾਜ ਬਣਾ ਰਹੀ ਹੈ।

ਜਿਨ੍ਹਾਂ ਕਥਿਤ ਗੈਂਗਸਟਰਾਂ ਨੂੰ ਪੁਲਿਸ ਸਹਿਜੇ ਹੀ ਗਿ੍ਰਫ਼ਤਾਰ ਕਰ ਸਕਦੀ ਹੈ, ਉਨ੍ਹਾਂ ਨੂੰ ਵੀ ਪੁਲਿਸ ਅਧਿਕਾਰੀ ਸਰਕਾਰ ਦੀ ਸ਼ਹਿ ’ਤੇ ਮੁਕਾਬਲਿਆਂ ਵਿਚ ਮਾਰ ਜਾਂ ਜ਼ਖ਼ਮੀ ਕਰ ਰਹੇ ਹਨ। ਇਹ ਦਰਅਸਲ ਲੋਕ ਸੰਘਰਸ਼ਾਂ ਦੀ ਜਥੇਬੰਦਕ ਤਾਕਤ ਨੂੰ ਦਬਾਉਣ ਲਈ ਦਹਿਸ਼ਤ ਦਾ ਮਾਹੌਲ ਬਣਾਉਣ ਤੇ ਪੁਲਿਸ ਰਾਜ ਵੱਲ ਵਧਣ ਦੇ ਵੱਡੇ ਵਰਤਾਰੇ ਦਾ ਹਿੱਸਾ ਹੈ।

ਇਸ ਮੁਕਾਬਲੇ ਦੇ ਸਾਰੇ ਹਾਲਾਤ ਪੂਰੀ ਤਰ੍ਹਾਂ ਸਵਾਲਾਂ ਦੇ ਘੇਰੇ ’ਚ ਹਨ ਅਤੇ ਉਸ ਇਲਾਕੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਸ਼ੱਕੀ ਹਾਲਤਾਂ ’ਚ ਮੌਤ ਦੇ ਅਸਲ ਕਾਰਨਾਂ ਨੂੰ ਲੁਕੋਣ ਲਈ ਮੁਕਾਬਲੇ ਦੀ ਕਹਾਣੀ ਘੜ ਲਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ‘ਮੁਕਾਬਲੇ’ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਉੱਚ ਪੱਧਰੀ ਜਾਂਚ ਕਰਾਏ ਜਾਵੇ ਅਤੇ ਮੁਕਾਬਲੇ ਬਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment