ਪੰਜਾਬ ਦਾ ਇਹ ਸ਼ਹਿਰ ਸੋਮਵਾਰ ਨੂੰ ਰਹੇਗਾ ਬੰਦ, ਸਿੱਖ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

On: ਫਰਵਰੀ 28, 2026 8:57 ਬਾਃ ਦੁਃ

 

ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ 518 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠ ਕੇ ਅੰਦੋਲਨ ਕਰ ਰਹੇ ਹਨ

ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਧਰਮ ਯੁੱਧ ਮੋਰਚੇ ਦੇ ਆਗੂਆਂ ਨੇ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ


ਸਮਾਣਾ, 28 ਫਰਵਰੀ 2026- ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਿਹਾ ਧਰਮ ਯੁੱਧ ਮੋਰਚਾ ਜਾਰੀ ਹੈ। ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਮੋਰਚੇ ਦੇ ਆਗੂਆਂ ਨੇ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ 518 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠ ਕੇ ਅੰਦੋਲਨ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਵੀ ਪੂਰਾ ਸਮਰਥਨ ਮਿਲ ਰਿਹਾ ਹੈ।

ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਠੜਾ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਮੀਟਿੰਗ ਦਾ ਸਮਾਂ ਤੈਅ ਸੀ।

ਪਰ ਕੋਈ ਨਤੀਜਾ ਨਾ ਨਿਕਲਣ ‘ਤੇ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਿਰਫ਼ ਪੰਜਾਬ ਸਰਕਾਰ ਦਾ ਨੁਮਾਇੰਦਾ ਆ ਕੇ ਗੱਲਬਾਤ ਕਰੇ। ਜੇ ਕਾਨੂੰਨ ਨਾ ਬਣਾਇਆ ਗਿਆ ਤਾਂ ਪੰਜਾਬ ਬੰਦ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਕਿ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕੀਤਾ ਜਾਵੇਗਾ। ਸਰਕਾਰ ਸਖ਼ਤ ਕਾਨੂੰਨ ਬਣਾਵੇ ਤਾਂ ਅਸੀਂ ਮੋਰਚਾ ਖਤਮ ਕਰਾਂਗੇ। ਮੋਰਚੇ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਣ ਦੀ ਵੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

 

 

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment