ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ 11 ਮਾਰਚ ਨੂੰ
ਸਿੱਖਿਆ ਮੰਤਰੀ ਦੀਆਂ ਮਨਮਾਨੀਆਂ ਤੋਂ ਅੱਕੇ ਵਲੰਟੀਅਰ, ਮੁੱਖ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਦੇ ਲਾਏ ਦੋਸ਼
ਮਾਨਸਾ 8 ਮਾਰਚ 2026-
11 ਮਾਰਚ ਨੂੰ ਆਨੰਦਪੁਰ ਸਾਹਿਬ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਸਰਕਾਰ ਦੇ ਭੰਡੀ ਪ੍ਰਚਾਰ ਦੀ ਪੋਲ ਖੋਲ੍ਹਣ ਅਤੇ ਵਾਰ-ਵਾਰ ਮੀਟਿੰਗਾਂ ਦੇ ਕੇ ਵੀ ਕੁੱਝ ਨਾ ਕਰਨ ਅਤੇ ਸਿੱਖਿਆ ਮੰਤਰੀ ਦੇ ਅੜੀਅਲ ਅਤੇ ਮੁੱਖ ਮੰਤਰੀ ਦੇ ਕਹਿਣ ਤੋਂ ਬਾਅਦ ਵੀ ਕੰਮ ਨਾ ਕਰਨ ਦੇ ਰਵੱਈਏ ਨੂੰ ਲੈ ਕੇ ਰੋਸ ਰੈਲੀ ਤੇ ਪ੍ਰਚਾਰ ਕੀਤਾ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਆਪਣੇ ਆਪ ਨੂੰ ਆਮ ਲੋਕਾਂ ਦੇ ਮੁੱਖ ਮੰਤਰੀ ਕਹਿਣ ਵਾਲੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਸਾਨੂੰ ਬਿਨਾਂ ਕਿਸੇ ਸ਼ਰਤ ਬਹਾਲ ਕੀਤਾ ਜਾਵੇ।
ਮੁੱਖ ਮੰਤਰੀ ਪੰਜਾਬ ਵੱਲੋਂ ਲੁਧਿਆਣਾ ਜ਼ਿਮਨੀ ਚੋਣਾਂ ਦੌਰਾਨ 15 ਜੂਨ ਨੂੰ ਪੁਲਿਸ ਅਕੈਡਮੀ ਫਿਲੌਰ ਵਿਖੇ ਕੀਤੀ ਗਈ ਮੀਟਿੰਗ ਵਿੱਚ ਵੀ ਸਾਡੀ ਜਥੇਬੰਦੀ ਦੇ ਸਮੂਹ ਵਲੰਟੀਅਰਾਂ ਨੂੰ ਜਲਦ ਹੀ ਬਿਨਾਂ ਕਿਸੇ ਦੇਰੀ ਤੋਂ ਬਹਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਬਹਾਲੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ।
ਅੱਜ ਪੂਰੇ ਨੌਂ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵੱਲੋਂ ਸਾਡੀ ਬਹਾਲੀ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਹੈ। ਇੰਝ ਜਾਪਦਾ ਹੈ ਕਿ ਜਿਵੇਂ ਸਿੱਖਿਆ ਮੰਤਰੀ ਨੂੰ ਵੀ ਕੁਰਸੀ ਨਾਲ ਮੋਹ ਨਹੀਂ ਰਿਹਾ ਜੋ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਸਮਝ ਕੇ ਟਾਈਮ ਟਪਾ ਰਿਹਾ ਹੈ। ਯੂਨੀਅਨ ਵੱਲੋਂ ਵੱਧ ਤੋਂ ਵੱਧ ਸਾਥੀਆਂ ਨੂੰ 11 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਅਮਰਜੀਤ ਕੌਰ, ਕਾਤਾਂ ਰਾਣੀ, ਕਰਮਜੀਤ ਕੌਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਵਜ਼ੀਰ ਸਿੰਘ, ਵੀਰਪਾਲ ਕੌਰ ਅਤੇ ਸਮੂਹ ਸਾਥੀ ਹਾਜ਼ਰ ਸਨ।






