Join WhatsApp

Join Now

BREAKING: ਪੰਜਾਬ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ; ਕਿਹਾ- “ਪੰਜਾਬ ਦਾ ਹਰ ਵਿਅਕਤੀ ਚਾਹੁੰਦਾ ਹੈ ਬਦਲਾਅ”

On: March 14, 2026 11:15 AM

 

BREAKING: ਪੰਜਾਬ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ; ਕਿਹਾ- “ਪੰਜਾਬ ਦਾ ਹਰ ਵਿਅਕਤੀ ਚਾਹੁੰਦਾ ਹੈ ਬਦਲਾਅ”

ਗ੍ਰਹਿ ਮੰਤਰੀ ਨੇ ਟਵੀਟ ਕਰਕੇ ਸੂਬੇ ਦੀ ਸਿਆਸੀ ਸਥਿਤੀ ‘ਤੇ ਸਾਧਿਆ ਨਿਸ਼ਾਨਾ; ਮੋਗਾ ਵਿਖੇ ਹੋਣ ਜਾ ਰਹੀ ਹੈ ਭਾਜਪਾ ਦੀ ਵੱਡੀ ਰੈਲੀ

ਮੋਗਾ/ਚੰਡੀਗੜ੍ਹ, 14 ਮਾਰਚ 2026:

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਟਵੀਟ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਦੇ ਮੂਡ ਬਾਰੇ ਵੱਡਾ ਦਾਅਵਾ ਕਰਦਿਆਂ ਸੱਤਾ ਤਬਦੀਲੀ ਦਾ ਸੰਕੇਤ ਦਿੱਤਾ ਹੈ।

ਮੋਗਾ ਪਹੁੰਚਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ। ਅੱਜ ਮੋਗਾ ਵਿੱਚ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।

ਅਮਿਤ ਸ਼ਾਹ ਨੇ ਸੰਕੇਤ ਦਿੱਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਦੀ ਤਰੱਕੀ ਤੇ ਸੁਰੱਖਿਆ ਲਈ ਭਾਰਤੀ ਜਨਤਾ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ।

ਮੋਗਾ ਵਿੱਚ ਹੋਣ ਜਾ ਰਹੀ ਇਹ ਰੈਲੀ ਭਾਜਪਾ ਲਈ ਪੰਜਾਬ ਵਿੱਚ ਆਪਣੀ ਤਾਕਤ ਦਿਖਾਉਣ ਦਾ ਵੱਡਾ ਮੌਕਾ ਹੈ। ਸਿਆਸੀ ਮਾਹਿਰਾਂ ਅਨੁਸਾਰ ਅਮਿਤ ਸ਼ਾਹ ਇਸ ਰੈਲੀ ਰਾਹੀਂ 2027 ਦੀਆਂ ਚੋਣਾਂ ਲਈ ਰਸਮੀ ਤੌਰ ‘ਤੇ ਪ੍ਰਚਾਰ ਦੀ ਮੁਹਿੰਮ ਤੇਜ਼ ਕਰ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਅਮਿਤ ਸ਼ਾਹ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ, ਨਸ਼ਾ ਅਤੇ ਆਰਥਿਕ ਹਾਲਤ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਨਗੇ।

ਗ੍ਰਹਿ ਮੰਤਰੀ ਦੀ ਆਮਦ ਨੂੰ ਲੈ ਕੇ ਮੋਗਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਵਾਲੀ ਥਾਂ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਵੱਡੀ ਭੀੜ ਜੁਟਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

 

Leave a Comment