Holiday News: ਪੰਜਾਬ ‘ਚ ਲਗਾਤਾਰ 3 ਸਰਕਾਰੀ ਛੁੱਟੀਆਂ, ਪੜ੍ਹੋ ਪੂਰਾ ਵੇਰਵਾ
ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ; ਘੁੰਮਣ ਜਾਣ ਵਾਲਿਆਂ ਲਈ ਸੁਨਹਿਰੀ ਮੌਕਾ
ਜਲੰਧਰ 16 ਮਾਰਚ 2026: ਜੇਕਰ ਤੁਸੀਂ ਵੀ ਪਰਿਵਾਰ ਨਾਲ ਕਿਤੇ ਘੁੰਮਣ ਜਾਣ ਜਾਂ ਕਿਸੇ ਜ਼ਰੂਰੀ ਕੰਮ ਲਈ ਸਰਕਾਰੀ ਦਫ਼ਤਰ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਪੰਜਾਬ ਵਿੱਚ ਮਾਰਚ ਦੇ ਆਉਣ ਵਾਲੇ ਹਫ਼ਤੇ ਦੌਰਾਨ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ, ਜਿਸ ਕਾਰਨ ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਲਗਾਤਾਰ ਤਿੰਨ ਛੁੱਟੀਆਂ ਦਾ ਵੇਰਵਾ
- 21 ਮਾਰਚ (ਸ਼ਨੀਵਾਰ): ਈਦ-ਉਲ-ਫਿਤਰ ਦਾ ਪਵਿੱਤਰ ਤਿਉਹਾਰ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਐਲਾਨੀ ਗਈ ਹੈ।
- 22 ਮਾਰਚ (ਐਤਵਾਰ): ਹਫ਼ਤਾਵਾਰੀ ਛੁੱਟੀ ਹੋਣ ਕਾਰਨ ਸਾਰੇ ਅਦਾਰੇ ਬੰਦ ਰਹਿਣਗੇ।
- 23 ਮਾਰਚ (ਸੋਮਵਾਰ): ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਰਹੇਗੀ।
ਮਾਰਚ ਦੇ ਅਖੀਰ ਵਿੱਚ ਹੋਰ ਛੁੱਟੀਆਂ
ਮਾਰਚ ਮਹੀਨਾ ਤਿਉਹਾਰਾਂ ਅਤੇ ਛੁੱਟੀਆਂ ਨਾਲ ਭਰਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਛੁੱਟੀਆਂ ਹੇਠ ਲਿਖੇ ਅਨੁਸਾਰ ਹਨ:
- 26 ਮਾਰਚ (ਵੀਰਵਾਰ): ਰਾਮ ਨੌਮੀ ਦੇ ਸ਼ੁਭ ਅਵਸਰ ‘ਤੇ ਸਰਕਾਰੀ ਛੁੱਟੀ ਰਹੇਗੀ।
- 31 ਮਾਰਚ (ਮੰਗਲਵਾਰ): ਮਹਾਵੀਰ ਜੈਯੰਤੀ ਮੌਕੇ ਪੰਜਾਬ ਵਿੱਚ ਜਨਤਕ ਛੁੱਟੀ ਐਲਾਨੀ ਗਈ ਹੈ।
ਪ੍ਰੀਖਿਆਵਾਂ ਦੇ ਸੀਜ਼ਨ ਵਿੱਚ ਰਾਹਤ
ਜ਼ਿਕਰਯੋਗ ਹੈ ਕਿ ਇਸ ਸਮੇਂ ਸਕੂਲਾਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਦਾ ਦੌਰ ਚੱਲ ਰਿਹਾ ਹੈ। ਜ਼ਿਆਦਾਤਰ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਦੇ ਮਹੀਨੇ ਵਿੱਚ ਹੀ ਹੁੰਦੀਆਂ ਹਨ।
ਇਨ੍ਹਾਂ ਛੁੱਟੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਲਈ ਵਾਧੂ ਸਮਾਂ ਮਿਲੇਗਾ, ਜਦਕਿ ਦੂਜੇ ਪਾਸੇ ਲੋਕ ਲਗਾਤਾਰ ਤਿੰਨ ਦਿਨਾਂ ਦੇ ਲੰਬੇ ਵੀਕਐਂਡ (Long Weekend) ਦਾ ਫਾਇਦਾ ਉਠਾ ਕੇ ਘੁੰਮਣ-ਫਿਰਨ ਦਾ ਪ੍ਰੋਗਰਾਮ ਵੀ ਬਣਾ ਸਕਦੇ ਹਨ।






