ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਸਰਕਾਰੀ ਮੁਲਾਜ਼ਮਾਂ ਵਿਰੁੱਧ FIR ਦਰਜ!

On: ਦਸੰਬਰ 4, 2025 8:59 ਬਾਃ ਦੁਃ

 

 

ਫਿਰੋਜ਼ਪੁਰ 4 ਦਸੰਬਰ 2025 (Punjab Network)

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਦਿਨੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਕੀਤੀ ਗਈ ਕੌਮੀ ਰੈਲੀ ਤੋਂ ਬੁਖਲਾਈ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਐੱਨ.ਓ.ਪੀ.ਐੱਸ. ਦੇ ਤਿੰਨ ਕੌਮੀ ਆਗੂਆਂ ਖਿਲਾਫ ਐੱਫ.ਆਈ.ਆਰ. ਦਰਜ ਕਰ ਦਿੱਤੀ ਹੈ।

ਜਿਸ ਕਾਰਨ ਪੂਰੇ ਭਾਰਤ ਭਰ ਦੇ ਸਰਕਾਰੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਤਹਿਤ ਜਿੱਥੇ ਅੱਜ ਪੂਰੇ ਭਾਰਤ ਵਿਚ ਇਸ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡ ਕੁਆਟਰਾਂ ਅਤੇ ਵੱਖ-ਵੱਖ ਵਿਭਾਗਾਂ ਵਿਚ ਉਕਤ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਗਈਆਂ।

ਫਿਰੋਜ਼ਪੁਰ ਵਿਖੇ ਡੀ.ਸੀ. ਦਫ਼ਤਰ ਦੇ ਮੂਹਰੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਵਿਚ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਦੀ ਆਗਵਾਈ ਵਿਚ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਖਿਲਾਫ ਦਿੱਲੀ ਵਿਖੇ ਕੀਤੀ ਗਈ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਜਿਨ੍ਹਾਂ ਵਿਚ ਸੰਦੀਪ ਦਿਓਲ, ਪ੍ਰਧਾਨ ਡੀ.ਸੀ. ਦਫ਼ਤਰ, ਓਮ ਪ੍ਰਕਾਸ਼ ਰਾਣਾ ਸੂਬਾ ਮੀਤ ਪ੍ਰਧਾਨ ਸੀ.ਪੀ.ਐੱਫ. ਕਰਮਚਾਰੀ ਯੂਨੀਅਨ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫ਼ਤਰ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ., ਮਨੋਹਰ ਲਾਲ ਜ਼ਿਲ੍ਹਾ ਸਰਪ੍ਰਸਤ, ਜੁਗਲ ਕਿਸ਼ੋਰ ਆਨੰਦ ਪ੍ਰਧਾਨ ਲੋਕ ਨਿਰਮਾਣ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਖਜ਼ਾਨਾ ਵਿਭਾਗ, ਅਮਰਨਾਥ ਅਤੇ ਰਛਪਾਲ ਸਿੰਘ ਸਿੱਖਿਆ ਵਿਭਾਗ, ਚਰਨਜੀਤ ਸਿੰਘ ਸਿਵਲ ਸਰਜਨ ਦਫ਼ਤਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮ ਹਾਜ਼ਰ ਸਨ।

ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ, ਓਮ ਪ੍ਰਕਾਸ਼ ਰਾਣਾ, ਗੁਰਤੇਜ ਸਿੰਘ, ਪਿੱਪਲ ਸਿੰਘ ਸਿੱਧੂ, ਮਨੋਹਰ ਲਾਲ ਨੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਕੋਝੇ ਕਾਰਨਾਮੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮ ਆਗੂਆਂ ਨੂੰ ਦਬਾਉਣ ਲਈ ਕੀਤੀ ਗਈ ਇਹ ਐੱਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਬਿਨਾਂ ਦੇਰੀ ਦੇ ਬਹਾਲ ਕਰਕੇ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾਵੇ। ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਜੇਕਰ ਸਰਕਾਰ ਨੇ ਜ਼ਬਰ ਜ਼ੁਲਮ ਨਾਲ ਅਤੇ ਧੱਕੇਸ਼ਾਹੀ ਨਾਲ ਇਸ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸਦੇ ਗੰਭੀਰ ਸਿੱਟੇ ਨਿਕਲਣਗੇ।

ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਦਫ਼ਤਰਾਂ ਜਿਨ੍ਹਾਂ ਵਿਚ ਜਲ ਸਰੋਤ ਵਿਭਾਗ ਵਿਚ ਜਸਮੀਤ ਸਿੰਘ ਸੈਡੀ, ਗੁਰਪ੍ਰੀਤ ਸਿੰਘ ਔਲਖ, ਜਰਨੈਲ ਸਿੰਘ ਸਿਆਲ ਦੀ ਅਗਵਾਈ ਵਿਚ ਅਤੇ ਖੇਤੀਬਾੜੀ ਵਿਭਾਗ ਵਿਚ ਸੁਖਚੈਨ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਆਗੂਆਂ ਖਿਲਾਫ ਕੀਤੀ ਗਈ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

 

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment