BREAKING: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ; ਕੈਬਨਿਟ ਮੰਤਰੀ ਭੁੱਲਰ ‘ਤੇ ਲੱਗੇ ਗੰਭੀਰ ਦੋਸ਼

 

ਵੱਡੀ ਖ਼ਬਰ: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ; ਕੈਬਨਿਟ ਮੰਤਰੀ ਭੁੱਲਰ ‘ਤੇ ਲੱਗੇ ਗੰਭੀਰ ਦੋਸ਼

ਚੰਡੀਗੜ੍ਹ, 21 ਮਾਰਚ 2026-

ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ। ਰਿਪੋਰਟਾਂ ਅਨੁਸਾਰ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਗਿਆ ਸੀ।

ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਘਟਨਾ ਸਾਹਮਣੇ ਆਉਣ ਤੋਂ ਬਾਅਦ ਹੀ ਟਰਾਂਸਪੋਰਟ ਮੰਤਰੀ ਨੇ ਅਸਤੀਫਾ ਦੇ ਦਿੱਤਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਕੇਪੀ ਸਿਨਹਾ ਤੋਂ ਜਾਂਚ ਦੇ ਹੁਕਮ ਦਿੱਤੇ ਹਨ।

ਗਗਨਦੀਪ ਸਿੰਘ ਰੰਧਾਵਾ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਹਾਲਾਤਾਂ ਦਾ ਖੁਲਾਸਾ ਜਾਂਚ ਤੋਂ ਬਾਅਦ ਹੀ ਹੋਵੇਗਾ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ‘ਚ ਸਨਸਨੀ ਫੈਲਾ ਦਿੱਤੀ ਹੈ।

ਇਸ ਦੌਰਾਨ ਜਦੋਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਿੱਜੀ ਹਸਪਤਾਲ ਗਏ, ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਹੋ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਸਵੇਰੇ ਗਗਨਦੀਪ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਂ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭੁੱਲਰ ਤੋਂ ਸਿਰਫ ਅਸਤੀਫਾ ਹੀ ਨਹੀਂ, ਸਗੋਂ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।