Punjab News: ਸਰਕਾਰੀ ਅਫ਼ਸਰ ਦੀ ਖੁਦਕੁਸ਼ੀ ਮਾਮਲੇ ‘ਚ ਨਵਾਂ ਮੋੜ; ਲਾਲਜੀਤ ਭੁੱਲਰ ਨੇ ਸਫਾਈ ਦਿੰਦਿਆਂ, ਕਿਹਾ….
ਚੰਡੀਗੜ੍ਹ, 21 ਮਾਰਚ 2026-
ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (ਅੰਮ੍ਰਿਤਸਰ ਤੇ ਤਰਨਤਾਰਨ) ਦੇ DM ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਜਿੱਥੇ ਸਿਆਸਤ ਜ਼ੋਰਾਂ ਤੇ ਸ਼ੁਰੂ ਹੋ ਗਈ, ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ਜਿਸ ਮੰਤਰੀ ਉੱਤੇ ਦੋਸ਼ ਲਗਾ ਕੇ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕੀਤੀ, ਹੁਣ ਉਹ ਮੰਤਰੀ ਵੀ ਸਾਹਮਣੇ ਆ ਗਿਆ ਹੈ। ਟਰਾਂਸਪੋਰਟ ਮੰਤਰੀ ਰਹੇ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ, ਉਸ ਉਤੇ ਲੱਗੇ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ, “ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ।
ਭੁੱਲਰ ਨੇ ਆਪਣੀ ਪੋਸਟ ਵਿਚ ਅੱਗੇ ਲਿਖਿਆ ਕਿ, ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ, ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ, ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ, ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ, ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ, ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।”






