ਵੱਡੀ ਖ਼ਬਰ: Ex ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 

 

ਵੱਡੀ ਖ਼ਬਰ: ਲਾਲਜੀਤ ਭੁੱਲਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ, 2026

ਪੰਜਾਬ ਸਟੇਟ ਵੇਅਰ ਹਾਊਸ ਦੇ DM ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸਣਾ ਬਣਦਾ ਹੈ ਕਿ, ਇਹ ਗ੍ਰਿਫ਼ਤਾਰੀ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਪੰਜਾਬ ਸਟੇਟ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ ਨੂੰ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਲਾਲਜੀਤ ਸਿੰਘ ਭੁੱਲਰ ਦੇ ਨਾਲ-ਨਾਲ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ (PA) ਦਿਲਬਾਗ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਕਾਰਵਾਈ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਨੇ ਲਾਲਜੀਤ ਭੁੱਲਰ ਸਮੇਤ ਤਿੰਨ ਜਣਿਆਂ ਖ਼ਿਲਾਫ਼ ਨਵੇਂ ਕਾਨੂੰਨ ‘ਭਾਰਤੀ ਨਿਆਏ ਸੰਹਿਤਾ’ ਦੇ ਤਹਿਤ ਮਾਮਲਾ ਦਰਜ ਕੀਤਾ। ਇਹ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ 21 ਮਾਰਚ ਦੀ ਰਾਤ ਨੂੰ ਕਰੀਬ 11:51 ਵਜੇ ਦਰਜ ਕੀਤਾ ਗਿਆ ਸੀ।

ਹੁਣ ਪੁਲਿਸ ਨੇ ਸਾਬਕਾ ਮੰਤਰੀ ਭੁੱਲਰ ਨੂੰ ਕਾਬੂ ਕਰ ਲਿਆ ਹੈ ਅਤੇ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਇਸ ਖੁਦਕੁਸ਼ੀ ਦੇ ਪਿੱਛੇ ਦੇ ਅਸਲ ਕਾਰਨਾਂ ਅਤੇ ਧਮਕੀਆਂ ਦੇ ਸਬੂਤ ਇਕੱਠੇ ਕੀਤੇ ਜਾ ਸਕਣ।