ਵੱਡੀ ਖ਼ਬਰ: ਭਾਜਪਾ ਦੇ ਕੌਮੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ!

 

ਵੱਡੀ ਖ਼ਬਰ: ਭਾਜਪਾ ਦੇ ਕੌਮੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ!

ਨਿਤਿਨ ਨਬੀਨ ਵੀ ਬਣੇ ਰਾਜ ਸਭਾ ਮੈਂਬਰ: ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ

ਦਿੱਲੀ ਦੀ ਸਿਆਸਤ ‘ਚ ਬਿਹਾਰ ਦੇ ਦਿੱਗਜਾਂ ਦਾ ਦਬਦਬਾ

ਪਟਨਾ, 30 ਮਾਰਚ 2026:

ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਵਿਧਾਨ ਪ੍ਰੀਸ਼ਦ (MLC) ਦੇ ਮੈਂਬਰ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਬਿਹਾਰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਨਿਤਿਨ ਨਬੀਨ ਵੀ ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਹਨ। ਨਿਤਿਨ ਨਬੀਨ ਬਾਂਕੇਪੁਰ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ 2020 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਸ਼ਤਰੂਘਨ ਸਿਨਹਾ ਦੇ ਬੇਟੇ ਲਵ ਸਿਨਹਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ।

ਉਨ੍ਹਾਂ ਦੇ ਸਿਆਸੀ ਤਜ਼ਰਬੇ ਕਾਰਨ ਹੀ ਉਨ੍ਹਾਂ ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਬਣਾਇਆ ਗਿਆ ਸੀ।

ਦੂਜੇ ਪਾਸੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਐੱਮ.ਐੱਲ.ਸੀ. ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਉਹ ਅਜੇ ਵੀ 6 ਮਹੀਨਿਆਂ ਤੱਕ ਮੁੱਖ ਮੰਤਰੀ ਬਣੇ ਰਹਿ ਸਕਦੇ ਹਨ।

ਹਾਲਾਂਕਿ, ਉਨ੍ਹਾਂ ਨੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਭਾਜਪਾ (BJP) ਸਾਹਮਣੇ 4 ਪ੍ਰਮੁੱਖ ਸ਼ਰਤਾਂ (ਭਾਜਪਾ ਪਹਿਲਾਂ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰੇ।

ਗ੍ਰਹਿ ਮੰਤਰਾਲਾ ਕਿਸ ਕੋਲ ਰਹੇਗਾ ਇਹ ਤੈਅ ਕੀਤਾ ਜਾਵੇ, ਵਿਧਾਨ ਸਭਾ ਦਾ ਸਪੀਕਰ ਕਿਸ ਪਾਰਟੀ ਦਾ ਹੋਵੇਗਾ ਇਹ ਸਪੱਸ਼ਟ ਹੋਵੇ, ਵਿਭਾਗਾਂ ਦੀ ਵੰਡ ਬਾਰੇ ਪਹਿਲਾਂ ਹੀ ਫੈਸਲਾ ਲਿਆ ਜਾਵੇ) ਰੱਖੀਆਂ ਹਨ।