BREAKING- ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਗ੍ਰਨੇਡ ਨਾਲ ਹਮਲਾ? ‘ਬੰਬ’ ਸੁੱਟਦਾ ਦਿਖਿਆ ਹਮਲਾਵਰ (ਵੇਖੋ ਵੀਡੀਓ)

 

BREAKING- ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਗ੍ਰਨੇਡ ਨਾਲ ਹਮਲਾ? ‘ਬੰਬ’ ਸੁੱਟਦਾ ਦਿਖਿਆ ਹਮਲਾਵਰ (ਵੇਖੋ ਵੀਡੀਓ)

ਚੰਡੀਗੜ੍ਹ ‘ਚ ਅੱਤਵਾਦੀ ਸਾਜ਼ਿਸ਼? ਪੰਜਾਬ ਭਾਜਪਾ ਦਫ਼ਤਰ ਬਾਹਰ ਧਮਾਕਾ; ਵੀਡੀਓ ‘ਚ ਗ੍ਰਨੇਡ ਸੁੱਟਦਾ ਦਿਖਿਆ ਹਮਲਾਵਰ

ਚੰਡੀਗੜ੍ਹ ‘ਚ ਹਾਈ ਅਲਰਟ; ਹਮਲਾਵਰ ਦੀ ਭਾਲ ‘ਚ ਪੁਲਿਸ ਦੀਆਂ ਛਾਪੇਮਾਰੀਆਂ ਜਾਰੀ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼; NIA ਅਤੇ ਫੌਜ ਵੱਲੋਂ ਜਾਂਚ ਜਾਰੀ

ਚੰਡੀਗੜ੍ਹ, 1 ਅਪ੍ਰੈਲ 2026:

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅੱਜ ਉਸ ਵੇਲੇ ਦਹਿਲ ਗਈ, ਜਦੋਂ ਸੈਕਟਰ-37 ਸਥਿਤ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਮੁੱਖ ਦਫ਼ਤਰ ਬਾਹਰ ਇੱਕ ਜ਼ਬਰਦਸਤ ਧਮਾਕਾ ਹੋਇਆ।

ਬੁੱਧਵਾਰ ਹੋਈ ਇਸ ਘਟਨਾ ਨੇ ਪੂਰੇ ਸ਼ਹਿਰ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਸ਼ਾਮ ਕਰੀਬ 5 ਵਜੇ ਭਾਜਪਾ ਮੁੱਖ ਦਫ਼ਤਰ ਦੇ ਬਾਹਰ ਜ਼ੋਰਦਾਰ ਧਮਾਕਾ ਹੋਇਆ।

ਧਮਾਕੇ ਦੀ ਆਵਾਜ਼ ਇੰਨੀ ਭਿਆਨਕ ਸੀ ਕਿ ਇਹ ਕਾਫੀ ਦੂਰ ਤੱਕ ਸੁਣੀ ਗਈ। ਖ਼ੁਸ਼ਕਿਸਮਤੀ ਨਾਲ ਇਸ ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਅਤੇ ਭਾਜਪਾ ਦਫ਼ਤਰ ਦੇ ਅੰਦਰ ਵੀ ਕੋਈ ਨੁਕਸਾਨ ਨਹੀਂ ਹੋਇਆ।

ਘਟਨਾ ਤੋਂ ਤੁਰੰਤ ਬਾਅਦ ਚੰਡੀਗੜ੍ਹ ਦੀ ਐਸ.ਐਸ.ਪੀ. ਕੰਵਰਦੀਪ ਕੌਰ ਅਤੇ ਆਈ.ਜੀ. ਪੁਸ਼ਪਿੰਦਰ ਕੁਮਾਰ ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।

ਵੀਡੀਓ ਫੁਟੇਜ ‘ਚ ਖ਼ੁਲਾਸਾ, ਗ੍ਰਨੇਡ ਨਾਲ ਹਮਲਾ?

ਘਟਨਾ ਤੋਂ ਬਾਅਦ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਸ਼ੱਕੀ ਵਿਅਕਤੀ ਗ੍ਰਨੇਡ ਦੀ ਪਿੰਨ ਖੋਲ੍ਹ ਕੇ ਸੁੱਟਦਾ ਅਤੇ ਫਿਰ ਭੱਜਦਾ ਨਜ਼ਰ ਆ ਰਿਹਾ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਹਮਲਾ ਸਿੱਧੇ ਤੌਰ ‘ਤੇ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਅੱਤਵਾਦੀ ਸੰਗਠਨ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ

ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਥਿਤ ਤੌਰ ‘ਤੇ ਇੱਕ ਖਾਲਿਸਤਾਨੀ ਅੱਤਵਾਦੀ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਅਤੇ ਜਾਂਚ ਏਜੰਸੀਆਂ ਅਜੇ ਇਸ ਪੋਸਟ ਦੀ ਪੁਸ਼ਟੀ ਨਹੀਂ ਕਰ ਰਹੀਆਂ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰੀ ਏਜੰਸੀਆਂ ਨੇ ਮੋਰਚਾ ਸੰਭਾਲ ਲਿਆ ਹੈ। ਭਾਰਤੀ ਸੈਨਾ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ।

ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਫੋਰੈਂਸਿਕ ਮਾਹਰ ਧਮਾਕੇ ਵਾਲੀ ਥਾਂ ਤੋਂ ਨਮੂਨੇ ਇਕੱਠੇ ਕਰ ਰਹੇ ਹਨ। ਵਿਸਫੋਟਕ ਦੇ ਟੁਕੜਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਪੂਰੇ ਚੰਡੀਗੜ੍ਹ ਸ਼ਹਿਰ ਵਿੱਚ ‘ਹਾਈ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਰਹੱਦਾਂ ‘ਤੇ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ।