Heavy Rain in Punjab! ਮੌਸਮ ਵਿਭਾਗ ਵੱਲੋਂ ਪੰਜਾਬ ਚ ਭਾਰੀ ਮੀਂਹ ਦੀ ਚੇਤਾਵਨੀ!
Punjab Network
Heavy Rain in Punjab, 01 April 2026- ਪੰਜਾਬ ਦੇ ਅੰਦਰ ਮੌਸਮ ਅਚਾਨਕ ਬਦਲ ਗਿਆ ਹੈ। ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਪੱਕ ਚੁੱਕੀਆਂ ਹਨ, ਉੱਥੇ ਹੀ ਦੂਜੇ ਪਾਸੇ ਸੂਬੇ ਦੇ ਅੰਦਰ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਹੋਰ ਚਿੰਤਾਵਾਂ ਵਧਾ ਦਿੱਤੀਆਂ ਹਨ। ਜਾਣਕਾਰੀ ਅਨੁਸਾਰ, ਪੰਜਾਬ ਦੇ ਲਈ ਮੌਸਮ ਵਿਭਾਗ ਨੇ ਤਾਜ਼ਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਅੰਦਰ ਤਿੰਨ ਅਤੇ ਚਾਰ ਅਪ੍ਰੈਲ ਨੂੰ ਬਹੁਤ ਭਾਰੀ ਮੀਂਹ ਪੈ ਸਕਦਾ ਹੈ ਅਤੇ ਇਸ ਦੇ ਨਾਲ ਗੜ੍ਹੇਮਾਰੀ ਅਤੇ ਤੇਜ਼ ਤੂਫ਼ਾਨ ਵੀ ਚੱਲ ਸਕਦਾ ਹੈ।
ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਚਾਰ ਅਪ੍ਰੈਲ ਤੋਂ ਬਾਅਦ ਮੌਸਮ ਥੋੜ੍ਹਾ ਖੁਸ਼ਕ ਹੋ ਜਾਵੇਗਾ, ਪਰ ਇਹ ਨਹੀਂ ਕਿਹਾ ਜਾ ਸਕਦਾ ਕਿ, ਇਸ ਤੋਂ ਬਾਅਦ ਮੀਂਹ ਜਾਂ ਫਿਰ ਹਨ੍ਹੇਰੀ ਨਹੀਂ ਆਵੇਗੀ।
ਮੌਸਮ ਵਿਭਾਗ ਨੇ ਪੰਜਾਬ ਦੇ ਤਕਰੀਬਨ ਸਾਰੇ ਜਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੰਦਿਆਂ ਹੋਇਆ ਯੈਲੋ ਅਤੇ ਆਰੇਂਜ਼ ਅਲਰਟ ਜਾਰੀ ਕੀਤਾ ਹੈ।

ਦੱਸਣਾ ਬਣਦਾ ਹੈ ਕਿ ਇਸ ਵੇਲੇ ਉੱਤਰ ਭਾਰਤ ਦੇ ਤਕਰੀਬਨ ਸਾਰੇ ਸੂਬਿਆਂ ਦੇ ਵਿੱਚ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ।
ਪਰ ਇਸ ਬੇਮੌਸਮੀ ਬਰਸਾਤ ਨੇ ਜਿੱਥੇ ਬਿਮਾਰੀਆਂ ਦੇ ਵਿੱਚ ਵਾਧਾ ਕੀਤਾ ਹੈ, ਉੱਥੇ ਹੀ ਗਰਮੀ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਠੰਢ ਨੇ ਦੁਬਾਰਾ ਦਸਤਕ ਦੇ ਦਿੱਤੀ ਹੈ।
ਮੌਸਮ ਵਿਭਾਗ ਦਾ ਮੰਨਣਾ ਹੈ ਕਿ ਇਸ ਵਾਰ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਪਿਛਲੇ ਸਾਲ ਦੇ ਨਾਲੋਂ ਜਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਪਿਛਲੇ ਸਾਲ ਭਾਰੀ ਮੀਂਹ ਦੇ ਨਾਲ ਨਾਲ ਹੜ੍ਹਾਂ ਨੇ ਪੰਜਾਬ ਅੰਦਰ ਤਬਾਹੀ ਮਚਾਈ ਸੀ ਅਤੇ ਲੱਖਾਂ ਏਕੜ ਫਸਲਾਂ ਅਤੇ ਦਰਜਨਾਂ ਲੋਕਾਂ ਦੀ ਇਸ ਦੌਰਾਨ ਮੌਤ ਹੋ ਗਈ ਸੀ।
ਜੇਕਰ ਇਸ ਵਾਰ ਵੀ ਮੀਂਹ ਇਸੇ ਤਰ੍ਹਾਂ ਜਾਰੀ ਰਹਿੰਦੇ ਹਨ ਤਾਂ, ਕਿਸਾਨਾਂ ਦੀਆਂ ਫ਼ਸਲਾਂ ਉੱਤੇ ਤਾਂ ਮਾਰ ਪਵੇਗੀ ਹੀ, ਨਾਲ ਹੀ ਜਾਨੀ-ਮਾਲੀ ਨੁਕਸਾਨ ਦਾ ਵੀ ਖ਼ਦਸ਼ਾ ਹੈ।






