ਜਲੰਧਰ, 4 Dec 2025 (Punjab Network) :
ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਸੀਨੀਅਰ PCS ਅਧਿਕਾਰੀ ਨਯਨ ਜੁਆਇੰਟ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਪੰਜਾਬ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਜਲੰਧਰ ’ਚ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ। ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸੂਚਨਾ ਲਈ ਚੋਣ ਆਬਜ਼ਰਵਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕਮਰਾ ਨੰ. 116 ਵਿਖੇ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਚੋਣਾਂ ਸਬੰਧੀ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਚੋਣ ਆਬਜ਼ਵਰ ਨੇ ਬੁੱਧਵਾਰ ਇੱਥੇ ਪਹੁੰਚਣ ਉਪਰੰਤ ਕੋਰਟ ਰੂਮ, ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਵਿਖੇ ਪੰਚਾਇਤ ਸੰਮਤੀ ਜਲੰਧਰ ਪੱਛਮੀ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।






