ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸਾਦਿਕ ਬਲਾਕ ਦੀ ਕੀਤੀ ਚੋਣ, ਮਹਿਤਾਬ ਗੁੱਜਰ ਬਣੇ ਪ੍ਰਧਾਨ
ਲੰਮੇ ਸਮੇਂ ਤੋਂ ਕਿਸਾਨ ਸੰਘਰਸ਼ ਨਾਲ ਜੁੜੇ ਮਹਿਤਾਬ ਸਿੰਘ ਗੁੱਜਰ ਨੂੰ ਬਣਾਇਆ ਗਿਆ ਬਲਾਕ ਪ੍ਰਧਾਨ
ਸਾਦਿਕ, 3 ਮਾਰਚ 2026:
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਗੁੱਜਰ ਵਿਖੇ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧੂੜਕੋਟ ਅਤੇ ਜਰਨਲ ਸਕੱਤਰ ਸੁਖਦੇਵ ਸਿੰਘ ਬੱਬੀ ਬਰਾੜ ਦੀ ਅਗਵਾਈ ਵਿੱਚ ਪਿੰਡ ਦੇ ਗੁਰੂਦੁਆਰਾ ਸਾਹਿਬ ਵਿੱਚ ਹੋਈ।
ਇਸ ਮੀਟਿੰਗ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਅਤੇ ਜਿਲ੍ਹਾ ਫਰੀਦਕੋਟ ਦੇ ਖਜਾਨਚੀ ਜਸਵੀਰ ਸਿੰਘ ਧੂੜਕੋਟ ਵਿਸ਼ੇਸ਼ ਤੌਰ ‘ਤੇ ਪਹੁੰਚੇ। ਕਿਸਾਨੀ ਮਸਲਿਆਂ ਉੱਤੇ ਵਿਚਾਰ ਚਰਚਾ ਕਰਨ ਉਪਰੰਤ ਬਲਾਕ ਕਮੇਟੀ ਸਾਦਿਕ ਦੀ 11 ਮੈਂਬਰੀ ਕਾਰਜਕਾਰੀ ਇਕਾਈ ਦੀ ਚੋਣ ਕੀਤੀ ਗਈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾਈ ਆਗੂ ਅਵਤਾਰ ਸਿੰਘ ਮਹਿਮਾਂ ਨੇ ਦੱਸਿਆ ਕਿ ਕਰੀਬ 2 ਦਹਾਕੇ ਤੋਂ ਵੀ ਵੱਧ ਸਮੇਂ ਤੋਂ ਕਿਸਾਨ ਸੰਘਰਸ਼ ਨਾਲ ਜੁੜੇ ਰਹਿਣ ਵਾਲੇ ਮਹਿਤਾਬ ਸਿੰਘ ਗੁੱਜਰ ਨੂੰ ਸਰਬਸੰਮਤੀ ਨਾਲ ਬਲਾਕ ਸਾਦਿਕ ਦਾ ਪ੍ਰਧਾਨ ਚੁਣਿਆ ਗਿਆ ਹੈ।
ਉਹਨਾਂ ਤੋਂ ਇਲਾਵਾ ਦਿਲਬਾਗ ਸਿੰਘ ਸਿਮਰੇ ਵਾਲਾ, ਜਸਵਿੰਦਰ ਸਿੰਘ ਗੁੱਜਰ, ਕਾਰਜ ਸਿੰਘ, ਗੁਰਲਾਲ ਸਿੰਘ, ਮੁਖਤਿਆਰ ਸਿੰਘ, ਸਵਰਨ ਸਿੰਘ, ਸਾਰਜ਼ ਸਿੰਘ, ਪ੍ਰੀਤਮ ਸਿੰਘ, ਚਰਨਜੀਤ ਸਿੰਘ, ਜਰਨੈਲ ਸਿੰਘ, ਮੰਦਰ ਸਿੰਘ, ਸੁਖਦੇਵ ਸਿੰਘ, ਪ੍ਰਭਜੋਤ ਸਿੰਘ, ਗੁਰਦਿਆਲ ਸਿੰਘ ਕਿੱਲੀ, ਦਰਸ਼ਨ ਸਿੰਘ ਨਿਰਵੈਰ ਸਿੰਘ ਕਿੱਲੀ, ਕਸ਼ਮੀਰ ਸਿੰਘ ਕਿੱਲੀ ਆਦਿ ਨੂੰ ਵੀ ਯੂਨੀਅਨ ਵਿੱਚ ਸ਼ਾਮਲ ਕੀਤਾ ਗਿਆ ਹੈ।
ਸੀਨੀਅਰ ਆਗੂਆਂ ਵੱਲੋਂ ਨਵੇਂ ਜੁੜੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿੱਚ ਕਮੇਟੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਇਲਾਕੇ ਵਿੱਚ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ ਗਿਆ।






