Punjab News: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪਿੰਡ ਚੈਨਾ ਦੀ ਇਕਾਈ ਦਾ ਗਠਨ; ਸੁੱਖਵਿੰਦਰ ਸਿੰਘ ਬਣੇ ਪ੍ਰਧਾਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ 6 ਅਪ੍ਰੈਲ ਨੂੰ DC ਦਫਤਰ ਪਹੁੰਚਣ ਦਾ ਦਿੱਤਾ ਸੱਦਾ
ਜੈਤੋ 5 ਅਪ੍ਰੈਲ 2026-
Punjab News: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਚੈਨਾ ਵਿਖੇ ਬਲਾਕ ਦੇ ਸਹਿ ਸਕੱਤਰ ਬੇਅੰਤ ਸਿੰਘ ਦਾਰਾ ਦੀ ਅਗਵਾਈ ਵਿੱਚ ਹੋਈ।
ਇਸ ਮੀਟਿੰਗ ਵਿੱਚ ਜਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਚੈਨਾ ਵੀ ਸ਼ਾਮਲ ਹੋਏ। ਕਿਸਾਨੀ ਮਸਲਿਆਂ ਉੱਤੇ ਵਿਚਾਰ ਚਰਚਾ ਕਰਨ ਉਪਰੰਤ ਪਿੰਡ ਦੀ ਕਾਰਜਕਾਰੀ ਇਕਾਈ ਦੀ ਚੋਣ ਕੀਤੀ ਗਈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੈਤੋ ਬਲਾਕ ਦੇ ਸਹਿ ਸਕੱਤਰ ਬੇਅੰਤ ਸਿੰਘ ਨੇ ਦੱਸਿਆ ਕਿ ਅੱਜ ਸਰਬਸੰਮਤੀ ਨਾਲ ਪਿੰਡ ਕਮੇਟੀ ਦੀ ਚੋਣ ਕਰਦਿਆਂ ਸੁੱਖਵਿੰਦਰ ਸਿੰਘ ਨੂੰ ਪ੍ਰਧਾਨ, ਜਸਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਮੀਤ ਸਿੰਘ ਨੂੰ ਮੀਤ ਪ੍ਰਧਾਨ, ਗਗਨਦੀਪ ਸਿੰਘ ਨੂੰ ਪ੍ਰੈਸ ਸਕੱਤਰ, ਬਲਵਿੰਦਰ ਸਿੰਘ ਬਰਾੜ ਨੂੰ ਖਜਾਨਚੀ, ਚਮਕੌਰ ਸਿੰਘ ਜੋਇੰਟ ਸਕੱਤਰ, ਕੁਲਦੀਪ ਸਿੰਘ ਡੇਅਰੀ ਵਾਲਾ ਨੂੰ ਜਰਨਲ ਸਕੱਤਰ, ਕੁਲਦੀਪ ਸਿੰਘ ਨੂੰ ਸਹਿ ਸਕੱਤਰ, ਕੁਲਦੀਪ ਸ਼ਰਮਾ ਨੂੰ ਸਲਾਹਕਾਰ, ਰਣਜੀਤ ਸਿੰਘ ਉਪ ਸਲਾਹਕਾਰ ਅਤੇ ਪ੍ਰਦੀਪ ਸਿੰਘ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਆਗੂਆਂ ਵੱਲੋਂ ਨਵੇਂ ਜੁੜੇ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿੱਚ ਯੂਨੀਅਨ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਇਲਾਕੇ ਵਿੱਚ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦੁਆਇਆ ਗਿਆ ਅਤੇ 6 ਅਪ੍ਰੈਲ ਨੂੰ ਡੀਸੀ ਦਫਤਰ ਫਰੀਦਕੋਟ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਲੱਗ ਰਹੇ ਧਰਨੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਹਰਦੀਪ ਸਿੰਘ, ਜੱਗਾ ਸਿੰਘ, ਚਾਨਣ ਸਿੰਘ, ਛੋਟੂ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਗੁਰਸੇਵਕ ਸਿੰਘ, ਪ੍ਰੀਤ ਸਿੰਘ, ਗੁਰਬਿੰਦਰ ਸਿੰਘ, ਪਾਲਾ ਸਿੰਘ, ਸਾਈਂ ਭੱਲਰ, ਲਵਪ੍ਰੀਤ ਸਿੰਘ ਆਦਿ ਆਗੂ ਹਾਜਰ ਸਨ।






