ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਅਪ੍ਰੈਲ ਨੂੰ ਸੰਗਰੂਰ ਵਿਖੇ ਮਨਾਉਣ ਦਾ ਫ਼ੈਸਲਾ

 

ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਅਪ੍ਰੈਲ ਨੂੰ ਸੰਗਰੂਰ ਵਿਖੇ ਮਨਾਉਣ ਦਾ ਫ਼ੈਸਲਾ

ਦਲਜੀਤ ਕੌਰ 

ਸੰਗਰੂਰ, 8 ਅਪ੍ਰੈਲ 2026-

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੀ ਮੀਟਿੰਗ ਅੱਜ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸੂਬਾ ਪ੍ਰਧਾਨ ਬਲਬੀਰ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ।

ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਰਾਕੇਸ਼ ਕੁਮਾਰ ਇਤਿਹਾਸਕਾਰ ਸੁਨਾਮ ਨੇ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਮੰਚ ਵੱਲੋਂ 21 ਅਪ੍ਰੈਲ ਨੂੰ ਸੰਗਰੂਰ ਵਿਖੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ ਜਿਸ ਵਿੱਚ ਗ਼ਦਰ ਪਾਰਟੀ ਦੀ ਵਿਚਾਰਧਾਰਾ ਅਤੇ ਅੱਜ ਦੇ ਸਮੇਂ ਵਿੱਚ ਉਸਦੀ ਸਾਰਥਕਤਾ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਗ਼ਦਰ ਪਾਰਟੀ ਦੇ ਇਤਿਹਾਸ ਸਬੰਧੀ ਪਰਚੇ ਪੜ੍ਹੇ ਜਾਣਗੇ।

ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਪਿੰਡ ਬਖਸ਼ੀਵਾਲਾ ਦੇ ਸਰਕਾਰੀ ਸਕੂਲ ਦਾ ਨਾਂ ਗ਼ਦਰੀ ਬੀਬੀ ਗੁਲਾਬ ਕੌਰ ਬਖਸ਼ੀਵਾਲਾ ਦੇ ਨਾਂ ‘ਤੇ ਰੱਖਣ ਸਬੰਧੀ ਮੰਚ ਦਾ ਵਫਦ ਜਲਦ ਹੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲੇਗਾ।

ਮੀਟਿੰਗ ਵਿੱਚ ਉਕਤ ਤੋਂ ਇਲਾਵਾ ਸੂਬਾ ਵਿੱਤ ਸਕੱਤਰ ਲਾਭ ਸਿੰਘ ਛਾਜਲਾ, ਪਵਨ ਕੁਮਾਰ ਸੁਨਾਮ, ਹਰਗੋਬਿੰਦ ਸ਼ੇਰਪੁਰ, ਗੁਰਚਰਨ ਖੋਖਰ, ਸੁਰਿੰਦਰ ਉੱਪਲੀ, ਚਮਕੌਰ ਮਹਿਲਾਂ ਤੇ ਗੁਰਦੀਪ ਲਹਿਰਾ ਸ਼ਾਮਿਲ ਸਨ।