Join WhatsApp

Join Now

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲੀ ਬੱਚਿਆਂ ਬਾਰੇ ਲਿਆ ਵੱਡਾ ਫ਼ੈਸਲਾ; ਹੁਣ ਇੰਝ ਲੱਗੇਗੀ ਹਾਜ਼ਰੀ- ਅਧਿਆਪਕਾਂ ਨੂੰ ਹੁਕਮ ਜਾਰੀ

On: ਅਪ੍ਰੈਲ 9, 2026 2:02 ਬਾਃ ਦੁਃ

 

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲੀ ਬੱਚਿਆਂ ਬਾਰੇ ਲਿਆ ਵੱਡਾ ਫ਼ੈਸਲਾ; ਹੁਣ ਇੰਝ ਲੱਗੇਗੀ ਹਾਜ਼ਰੀ- ਅਧਿਆਪਕਾਂ ਨੂੰ ਹੁਕਮ ਜਾਰੀ

ਬੱਚਾ ਸਕੂਲੋਂ ਗੈਰ-ਹਾਜ਼ਰ ਹੋਇਆ ਤਾਂ ਮਾਪਿਆਂ ਨੂੰ ਤੁਰੰਤ ਜਾਵੇਗਾ SMS ਅਲਰਟ- ਸਿੱਖਿਆ ਮੰਤਰੀ

ਚੰਡੀਗੜ੍ਹ, 9 ਅਪ੍ਰੈਲ 2026:

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਸੌ ਫੀਸਦੀ ਯਕੀਨੀ ਬਣਾਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਮਹਿਜ਼ ਰਜਿਸਟਰਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇਸ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜ ਦਿੱਤਾ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, ਸਰਕਾਰ ਵੱਲੋਂ ਤਿਆਰ ਕੀਤੇ ਗਏ ਇਸ ਨਵੇਂ ਸਿਸਟਮ ਤਹਿਤ ਹੁਣ ਹਰ ਵਿਦਿਆਰਥੀ ਦੀ ਹਾਜ਼ਰੀ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।

ਜੇਕਰ ਕੋਈ ਵਿਦਿਆਰਥੀ ਸਕੂਲ ਵਿੱਚ ਗੈਰ-ਹਾਜ਼ਰ ਹੁੰਦਾ ਹੈ, ਤਾਂ ਸਕੂਲ ਵੱਲੋਂ ਹਾਜ਼ਰੀ ਲਗਾਉਂਦੇ ਸਾਰ ਹੀ ਉਸ ਦੇ ਮਾਪਿਆਂ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਇੱਕ ਆਟੋਮੈਟਿਕ SMS ਅਲਰਟ ਭੇਜਿਆ ਜਾਵੇਗਾ।

ਇਸ ਸਿਸਟਮ ਨਾਲ ਮਾਪਿਆਂ ਨੂੰ ਤੁਰੰਤ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਹੈ ਜਾਂ ਨਹੀਂ। ਕਈ ਵਾਰ ਬੱਚੇ ਘਰੋਂ ਸਕੂਲ ਲਈ ਨਿਕਲਦੇ ਹਨ ਪਰ ਰਸਤੇ ਵਿੱਚ ਹੀ ਰੁਕ ਜਾਂਦੇ ਹਨ, ਹੁਣ ਅਜਿਹੀਆਂ ਘਟਨਾਵਾਂ ‘ਤੇ ਰੋਕ ਲੱਗੇਗੀ।

ਸਿੱਖਿਆ ਮੰਤਰੀ ਅਨੁਸਾਰ ਇਸ ਕਦਮ ਦਾ ਮੁੱਖ ਉਦੇਸ਼ ਸਕੂਲ ਪ੍ਰਬੰਧਨ ਅਤੇ ਮਾਪਿਆਂ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨਾ ਹੈ। ਇਸ ਨਾਲ, ਬੱਚਿਆਂ ਦੀ ਪੜ੍ਹਾਈ ਵਿੱਚ ਨਿਰੰਤਰਤਾ (Continuity) ਬਣੀ ਰਹੇਗੀ। ਸਕੂਲ ਛੱਡਣ ਵਾਲੇ (Drop-out) ਬੱਚਿਆਂ ਦੀ ਦਰ ਵਿੱਚ ਕਮੀ ਆਵੇਗੀ। ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਪ੍ਰਤੀ ਵਧੇਰੇ ਸੁਚੇਤ ਹੋਣਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾਉਣ ਲਈ ਵਚਨਬੱਧ ਹੈ। ਤਕਨਾਲੋਜੀ ਦੀ ਵਰਤੋਂ ਨਾਲ ਨਾ ਸਿਰਫ਼ ਪ੍ਰਸ਼ਾਸਨਿਕ ਕੰਮ ਸੁਖਾਲੇ ਹੋਣਗੇ, ਸਗੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇਗਾ।

 

Leave a Comment