ਵੱਡੀ ਖ਼ਬਰ: ਸਰਕਾਰੀ ਫੰਡਾਂ ‘ਚ 550 ਕਰੋੜ ਦਾ ਘੁਟਾਲਾ, CBI ਵੱਲੋਂ FIR ਦਰਜ

On: ਅਪ੍ਰੈਲ 10, 2026 8:32 ਪੂਃ ਦੁਃ

 

ਵੱਡੀ ਖ਼ਬਰ: ਸਰਕਾਰੀ ਫੰਡਾਂ ‘ਚ 550 ਕਰੋੜ ਦਾ ਘੁਟਾਲਾ, CBI ਵੱਲੋਂ FIR ਦਰਜ

ਚੰਡੀਗੜ੍ਹ, 10 ਅਪ੍ਰੈਲ 2026: ਹਰਿਆਣਾ ਵਿੱਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਅਤੇ ਵੱਡੇ ਪੱਧਰ ‘ਤੇ ਹੋਈ ਧੋਖਾਧੜੀ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (CBI) ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

ਸਰਕਾਰੀ ਖ਼ਜ਼ਾਨੇ ਨੂੰ ਲਗਭਗ 550 ਕਰੋੜ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ ਵਿੱਚ ਸੀਬੀਆਈ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਰਕਾਰੀ ਫੰਡਾਂ ਨੂੰ IDFC First Bank ਅਤੇ AU Small Finance Bank ਰਾਹੀਂ ਵੱਖ-ਵੱਖ ਸ਼ੈੱਲ ਕੰਪਨੀਆਂ (ਨਕਲੀ ਕੰਪਨੀਆਂ) ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਗਿਆ ਸੀ। ਮੁਢਲੀ ਜਾਂਚ ਮੁਤਾਬਕ ਇਹ ਘੁਟਾਲਾ 550 ਕਰੋੜ ਰੁਪਏ ਤੋਂ ਵੱਧ ਦਾ ਹੋ ਸਕਦਾ ਹੈ।

ਜਾਣਕਾਰੀ ਅਨੁਸਾਰ, ਇਹ ਪੈਸਾ ਕਈ ਅਜਿਹੀਆਂ ਕੰਪਨੀਆਂ ਦੇ ਖਾਤਿਆਂ ਵਿੱਚ ਭੇਜਿਆ ਗਿਆ ਜੋ ਸਿਰਫ਼ ਕਾਗਜ਼ਾਂ ‘ਤੇ ਹੀ ਚੱਲ ਰਹੀਆਂ ਸਨ। ਫਰਜ਼ੀਵਾੜੇ ਰਾਹੀਂ ਸਰਕਾਰੀ ਪੈਸੇ ਨੂੰ ਖੁਰਦ-ਬੁਰਦ ਕਰਨ ਲਈ ਨਿੱਜੀ ਬੈਂਕਾਂ ਦੀ ਵਰਤੋਂ ਕੀਤੀ ਗਈ।

ਸੀਬੀਆਈ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਵੱਡੇ ਘੁਟਾਲੇ ਵਿੱਚ ਕਿਹੜੇ-ਕਿਹੜੇ ਉੱਚ ਅਧਿਕਾਰੀ, ਬੈਂਕ ਕਰਮਚਾਰੀ ਅਤੇ ਸਿਆਸੀ ਲੋਕ ਸ਼ਾਮਲ ਹਨ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਕਈ ਵੱਡੀਆਂ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

 

Join WhatsApp

Join Now

Leave a Comment