Join WhatsApp

Join Now

ਪੰਜਾਬ ਭਾਜਪਾ ਨੂੰ ਵੱਡਾ ਝਟਕਾ; ਮੌਜੂਦਾ ਪ੍ਰਧਾਨ ਸਮੇਤ ਕਈ ਲੀਡਰ ਅਕਾਲੀ ਦਲ ‘ਚ ਸ਼ਾਮਲ

On: April 10, 2026 8:42 AM

 

ਪੰਜਾਬ ਭਾਜਪਾ ਨੂੰ ਵੱਡਾ ਝਟਕਾ; ਮੌਜੂਦਾ ਪ੍ਰਧਾਨ ਸਮੇਤ ਕਈ ਲੀਡਰ ਅਕਾਲੀ ਦਲ ‘ਚ ਸ਼ਾਮਲ

ਆਪ ਦੇ ਸੰਸਥਾਪਕ ਮੈਂਬਰ, ਕਾਂਗਰਸ ਕੌਂਸਲਰ ਤੇ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਈਆਂ ਸ਼ਾਮਲ

ਅਕਾਲੀ ਦਲ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ ਦੀ ਕੀਤੀ ਅਪੀਲ

ਨਯਾ ਗਾਓਂ (ਮੁਹਾਲੀ), 10 ਅਪ੍ਰੈਲ2026 :

ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਨਗਰ ਕੌਂਸਲ ਵਿਚ ਉਸ ਵੇਲੇ ਸਫਾਇਆ ਹੋ ਗਿਆ ਜਦੋਂ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।

ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ, ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ।

ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।

ਸਰਦਾਰ ਬਾਦਲ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਨਯਾ ਗਾਓਂ ਦੇ ਵਿਕਾਸ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਕੰਮ ਮੂੰਹੋਂ ਬੋਲਦਾ ਹੈ। ਉਹਨਾਂ ਕਿਹਾ ਕਿ ਅਸੀ਼ ਨਿਊ ਚੰਡੀਗੜ੍ਹ ਦੀ ਸਥਾਪਨਾ ਕੀਤੀ ਤੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਬਣਾ ਕੇ ਇਸਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਂਦਾ।

ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਪਾਰਟੀ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ।

ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ।

ਇਸ ਮੌਕੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।

 

More

News Flash: ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਾਲਾ ਪ੍ਰਸ਼ਾਸਨ ਆਪਣੇ ਹੀ ਦਫ਼ਤਰ ਅੰਦਰ ਫੈਲਾ ਰਿਹੈ ਪ੍ਰਦੂਸ਼ਣ? ਸੰਗਰੂਰ DC ਦਫ਼ਤਰ ਅੰਦਰ ਕੂੜੇ ਦੇ ਢੇਰ ਨੂੰ ਸ਼ਰੇਆਮ ਅੱਗ!

PCS ਪ੍ਰੀਖਿਆਵਾਂ ‘ਚ ਗੜਬੜੀ ਦਾ ਮੁੱਦਾ ਭਖਿਆ! ਪਰਗਟ ਸਿੰਘ ਅਤੇ ਪੀੜਤ ਉਮੀਦਵਾਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ

ਵੱਡੀ ਖ਼ਬਰ: ਪੰਜਾਬ ਦਾ ਸਾਬਕਾ ADC ਗ੍ਰਿਫ਼ਤਾਰ!

Punjab Employees Protest: ਪੰਜਾਬ ਦੇ ਮੁਲਾਜ਼ਮਾਂ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਕਿਹਾ- ਕਰਮਚਾਰੀਆਂ ਨੂੰ ਸਿਰਫ਼ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਹੀ ਮਨਜ਼ੂਰ

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

Teachers Protest! ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਫੁੱਟਿਆ ਗੁੱਸਾ! ਟੀਚਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!

Leave a Comment