BREAKING- ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ, 25 ਜ਼ਖ਼ਮੀ- ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੇ ਸੀ ਵਾਪਸ
ਕਟੀਹਾਰ, 12 ਅਪ੍ਰੈਲ 2026:
ਬਿਹਾਰ ਦੇ ਕਟੀਹਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲਾ ਵੱਡਾ ਸੜਕ ਹਾਦਸਾ ਵਾਪਰਿਆ। ਕੋਢਾ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 31 ‘ਤੇ ਬਸਗਾੜਾ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਬੱਸ, ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਵੈਨ ਦੇ ਪਰਖੱਚੇ ਉੱਡ ਗਏ ਅਤੇ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸ਼ੁਰੂਆਤ ਵਿੱਚ ਮਰਨ ਵਾਲਿਆਂ ਦੀ ਸੰਖਿਆ ਸੱਤ ਦੱਸੀ ਜਾ ਰਹੀ ਸੀ, ਪਰ ਹਸਪਤਾਲ ਪਹੁੰਚਦਿਆਂ ਇਹ ਅੰਕੜਾ ਵੱਧ ਕੇ 10 ਤੱਕ ਪਹੁੰਚ ਗਿਆ।
बिहार | कटिहार पुलिस- "आज, 11 अप्रैल, 2026 को कटिहार जिले के कोरहा पुलिस स्टेशन के इलाके में गेराबारी के पास एक भयानक सड़क हादसा हुआ, जिसमें एक बस और एक पिकअप गाड़ी के बीच टक्कर हो गई। इस हादसे में अब तक 10 लोगों की मौत हो चुकी है। हादसे में घायल हुए लगभग 25 लोगों को फर्स्ट एड के… pic.twitter.com/koEDhDoiFt
— ANI_HindiNews (@AHindinews) April 11, 2026
ਹਾਦਸੇ ਦਾ ਸ਼ਿਕਾਰ ਹੋਏ ਲੋਕ ਪੂਰਨੀਆ ਦੇ ਸ਼ੋਭਾ ਇਲਾਕੇ ਦੇ ਰਹਿਣ ਵਾਲੇ ਸਨ। ਉਹ ਪਿਕਅੱਪ ਵੈਨ ਵਿੱਚ ਸਵਾਰ ਹੋ ਕੇ ਝਾਰਖੰਡ ਦੇ ਦੇਵਘਰ ਤੋਂ ਪੂਜਾ-ਅਰਚਨਾ ਕਰਕੇ ਵਾਪਸ ਪਰਤ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਆਦਿਵਾਸੀ ਭਾਈਚਾਰੇ ਦੇ ਕਰੀਬ 25 ਲੋਕ ਧਾਰਮਿਕ ਅਨੁਸ਼ਠਾਨ ਪੂਰਾ ਕਰਕੇ ਆਪਣੇ ਘਰ ਜਾ ਰਹੇ ਸਨ, ਜਦੋਂ ਗੇੜਾਬਾੜੀ ਨੇੜੇ ਮੌਤ ਨੇ ਉਨ੍ਹਾਂ ਨੂੰ ਘੇਰ ਲਿਆ। ਸਥਾਨਕ ਲੋਕਾਂ ਵਿੱਚ ਚਰਚਾ ਹੈ ਕਿ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਬਹੁਤ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ।
ਜ਼ਖ਼ਮੀਆਂ ਦੀ ਹਾਲਤ ਨਾਜ਼ੁਕ
ਕਟੀਹਾਰ ਦੇ ਐਸ.ਪੀ. ਸਿਖਰ ਚੌਧਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 10 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 25 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ।
ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦੇ ਹੋਏ ਕਈਆਂ ਨੂੰ ਪੂਰਨੀਆ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਐਸ.ਪੀ. ਨੇ ਖਦਸ਼ਾ ਜਤਾਇਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਅਜੇ ਹੋਰ ਵੀ ਵੱਧ ਸਕਦੀ ਹੈ।
ਦੂਜੇ ਪਾਸੇ ਇਸ ਘਟਨਾ ‘ਤੇ ਬਿਹਾਰ ਦੇ ਸਾਬਕਾ ਡਿਪਟੀ CM ਤਾਰਕਿਸ਼ੋਰ ਪ੍ਰਸਾਦ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਸਾਂਝੀ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਦੱਸਿਆ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ।
ਉਨ੍ਹਾਂ ਨੇ ਜਨਤਾ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਫਿਲਹਾਲ ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਹਾਈਵੇਅ ਤੋਂ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।






