Weather Alert: ਪੰਜਾਬ ਬਾਰੇ ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ! Western Disruption ਨਾਲ ਬਦਲ ਸਕਦੈ ਆਸਮਾਨ

 

Weather Alert: ਮੌਸਮ ਵਿਭਾਗ ਨੇ ਪੰਜਾਬ ਬਾਰੇ ਕੀਤੀ ਨਵੀਂ ਭਵਿੱਖਬਾਣੀ! Western Disruption ਨਾਲ ਬਦਲ ਸਕਦੈ ਆਸਮਾਨ

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ

IMD ਅਨੁਸਾਰ, 15 ਅਪ੍ਰੈਲ ਤੋਂ ਬਾਅਦ ਇੱਕ ਹੋਰ ਨਵਾਂ ਪੱਛਮੀ ਵਿਘਨ ਸਰਗਰਮ ਹੋ ਸਕਦੈ

ਚੰਡੀਗੜ੍ਹ, 13 ਅਪ੍ਰੈਲ 2026: 

Weather Alert: ਪੰਜਾਬ ਵਿੱਚ ਬੀਤੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਹੁਣ ਮੌਸਮ ਫਿਰ ਤੋਂ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ, ਫਿਲਹਾਲ ਸਵੇਰ ਅਤੇ ਸ਼ਾਮ ਦੇ ਸਮੇਂ ਹਲਕੀ ਠੰਢ ਦਾ ਅਹਿਸਾਸ ਬਣਿਆ ਹੋਇਆ ਹੈ।

ਪਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਆਪਣਾ ਜ਼ੋਰ ਦਿਖਾਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ 15 ਅਪ੍ਰੈਲ ਤੱਕ ਦਾ ਅਨੁਮਾਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਫਿਲਹਾਲ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

IMD ਅਨੁਸਾਰ, 15 ਅਪ੍ਰੈਲ ਤੱਕ ਮੌਸਮ ਮੁੱਖ ਤੌਰ ‘ਤੇ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾਵੇਗਾ। ਦਿਨ ਵੇਲੇ ਤੇਜ਼ ਧੁੱਪ ਕਾਰਨ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।

ਪੰਜਾਬ ਵਿੱਚ ਪੱਛਮੀ ਵਿਘਨ (Western Disturbance) ਦਾ ਅਸਰ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇੱਕ ਪੱਛਮੀ ਵਿਘਨ ਜੰਮੂ-ਕਸ਼ਮੀਰ ਇਲਾਕੇ ਵਿੱਚ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ 15 ਅਪ੍ਰੈਲ ਤੋਂ ਬਾਅਦ ਇੱਕ ਹੋਰ ਨਵਾਂ ਪੱਛਮੀ ਵਿਘਨ ਸਰਗਰਮ ਹੋ ਸਕਦਾ ਹੈ।

ਜੇਕਰ ਇਹ ਸਿਸਟਮ ਪ੍ਰਭਾਵਸ਼ਾਲੀ ਹੁੰਦਾ ਹੈ, ਤਾਂ ਮੌਸਮ ਵਿੱਚ ਮੁੜ ਤਬਦੀਲੀ ਆ ਸਕਦੀ ਹੈ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ, ਜਿਸ ਨਾਲ ਵਧ ਰਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।