ਵੱਡੀ ਖ਼ਬਰ: ਦਰਦਨਾਕ ਸੜਕ ਹਾਦਸੇ ‘ਚ ਅਧਿਆਪਕਾ ਦੀ ਮੌਤ, 6635 ETT ਯੂਨੀਅਨ ਦਾ ਪ੍ਰਧਾਨ ਗੰਭੀਰ ਜ਼ਖਮੀ
ਚੰਡੀਗੜ੍ਹ/ਫ਼ਿਰੋਜ਼ਪੁਰ, 15 ਅਪ੍ਰੈਲ 2026-
ਫਿਰੋਜ਼ਪੁਰ ਵਿੱਚ ਵਾਪਰੇ ਅੱਜ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲੇਡੀ ਅਧਿਆਪਕਾ ਕਾਜਲ ਦੀ ਮੌਤ ਹੋ ਗਈ, ਜਦੋਂ ਕਿ 6635 ਈਟੀਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਅਧਿਆਪਕ ਐਕਟਿਵਾ ‘ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਇਸੇ ਦੌਰਾਨ ਹੀ ਰਸਤੇ ਵਿੱਚ ਉਹਨਾਂ ਨੂੰ ਇੱਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੈਡਮ ਕਾਜ਼ਲ ਦੀ ਤਾਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।
ਜਦੋਂ ਕਿ ਦੀਪਕ ਕੰਬੋਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹੋਰ ਵੇਰਵਿਆਂ ਦੀ ਉਡੀਕ…






