Demand Holidays: ਪੰਜਾਬ ਦੇ ਸਕੂਲਾਂ ‘ਚ ਜਲਦੀ ਛੁੱਟੀਆਂ ਕਰਨ ਦੀ ਮੰਗ!

File Photo- School Student

 

Demand Holidays: ਪੰਜਾਬ ਦੇ ਸਕੂਲਾਂ ‘ਚ ਜਲਦੀ ਛੁੱਟੀਆਂ ਕਰਨ ਦੀ ਮੰਗ!

ਜੇਕਰ ਛੁੱਟੀਆਂ ਸੰਭਵ ਨਹੀਂ, ਤਾਂ ਬਦਲਿਆ ਜਾਵੇਗਾ ਸਕੂਲਾਂ ਦਾ ਸਮਾਂ

ਬੱਚਿਆਂ ਦੀ ਸਿਹਤ ‘ਤੇ ਮੰਡਰਾਇਆ ਖ਼ਤਰਾ

Punjab Network

ਚੰਡੀਗੜ੍ਹ, 20 ਅਪ੍ਰੈਲ 2026- ਪੰਜਾਬ ਵਿੱਚ ਗਰਮੀ ਨੇ ਅਪ੍ਰੈਲ ਮਹੀਨੇ ਵਿੱਚ ਹੀ ਜੁਲਾਈ ਵਰਗਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।

ਸੂਬੇ ਦੇ ਕਈ ਹਿੱਸਿਆਂ ਵਿੱਚ ਪਾਰਾ 38 ਤੋਂ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਇਸ ਭਿਆਨਕ ਗਰਮੀ ਨੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਚਿੰਤਾ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ।

ਦੁਪਹਿਰ ਵੇਲੇ ਜਦੋਂ ਸਕੂਲਾਂ ਦੀ ਛੁੱਟੀ ਹੁੰਦੀ ਹੈ, ਉਸ ਸਮੇਂ ਸੂਰਜ ਦੀ ਤਪਸ਼ ਆਪਣੇ ਸਿਖਰ ‘ਤੇ ਹੁੰਦੀ ਹੈ।

ਲਗਭਗ 40 ਡਿਗਰੀ ਦੇ ਤਾਪਮਾਨ ਵਿੱਚ ਬੱਚਿਆਂ ਨੂੰ ਸਕੂਲ ਜਾਂ ਟਿਊਸ਼ਨ ਤੋਂ ਲੈ ਕੇ ਆਉਣਾ ਮਾਪਿਆਂ ਲਈ ਇੱਕ ਵੱਡੀ ਚੁਣੌਤੀ ਬਣ ਗਿਆ ਹੈ।

ਸੜਕਾਂ ‘ਤੇ ਅਕਸਰ ਔਰਤਾਂ ਆਪਣੇ ਬੱਚਿਆਂ ਨੂੰ ਤੇਜ਼ ਧੁੱਪ ਅਤੇ ਲੂ (Heatwave) ਤੋਂ ਬਚਾਉਣ ਲਈ ਉਨ੍ਹਾਂ ਦੇ ਸਿਰ ਅਤੇ ਚਿਹਰੇ ਕੱਪੜਿਆਂ ਨਾਲ ਢੱਕ ਕੇ ਜਾਂ ਛਤਰੀਆਂ ਦੀ ਵਰਤੋਂ ਕਰਦੀਆਂ ਦੇਖੀਆਂ ਜਾ ਸਕਦੀਆਂ ਹਨ।

Demand Holidays: ਸਕੂਲਾਂ ਵਿੱਚ ਜਲਦੀ ਛੁੱਟੀਆਂ ਦੀ ਮੰਗ

ਵਧ ਰਹੀ ਗਰਮੀ ਅਤੇ ਬੱਚਿਆਂ ਵਿੱਚ ਡੀਹਾਈਡ੍ਰੇਸ਼ਨ (ਪਾਣੀ ਦੀ ਕਮੀ) ਅਤੇ ਲੂ ਲੱਗਣ ਦੇ ਖ਼ਤਰੇ ਨੂੰ ਦੇਖਦੇ ਹੋਏ, ਮਾਪਿਆਂ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ, ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਨਿਰਧਾਰਿਤ ਸਮੇਂ ਤੋਂ ਪਹਿਲਾਂ ਕੀਤੀਆਂ ਜਾਣ।

ਜੇਕਰ ਛੁੱਟੀਆਂ ਸੰਭਵ ਨਹੀਂ ਹਨ, ਤਾਂ ਸਕੂਲਾਂ ਦਾ ਸਮਾਂ ਬਦਲ ਕੇ ਸਵੇਰ ਦਾ ਕੀਤਾ ਜਾਵੇ ਤਾਂ ਜੋ ਬੱਚੇ ਦੁਪਹਿਰ ਦੀ ਤਪਸ਼ ਤੋਂ ਬਚ ਸਕਣ।

ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਛੋਟੇ ਬੱਚਿਆਂ ‘ਤੇ ਗਰਮੀ ਦਾ ਅਸਰ ਬਹੁਤ ਜਲਦੀ ਹੁੰਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਸਲਾਹ ਦਿੱਤੀ ਹੈ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐੱਸ. (ORS) ਦਾ ਘੋਲ ਦਿੰਦੇ ਰਹਿਣ।

ਬਾਹਰ ਨਿਕਲਣ ਵੇਲੇ ਸਿਰ ਢੱਕ ਕੇ ਰੱਖਣਾ ਬੇਹੱਦ ਜ਼ਰੂਰੀ ਹੈ। ਹੁਣ ਸਭ ਦੀਆਂ ਨਜ਼ਰਾਂ ਸਿੱਖਿਆ ਵਿਭਾਗ ਦੇ ਅਗਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਸਰਕਾਰ ਬੱਚਿਆਂ ਨੂੰ ਰਾਹਤ ਦੇਣ ਲਈ ਕੋਈ ਨਵਾਂ ਹੁਕਮ ਜਾਰੀ ਕਰਦੀ ਹੈ ਜਾਂ ਨਹੀਂ?