Join WhatsApp

Join Now

ਵੱਡਾ ਖ਼ੁਲਾਸਾ! ਮੌਸਮ ਬਦਲੇ, ਪਰ ਭਗਵੰਤ ਮਾਨ ਸਰਕਾਰ ਵਤੀਰਾ ਨਹੀਂ ਬਦਲਿਆ! ਅਧਿਆਪਕਾਂ ਦੀ ਇੱਕ ਵੀ ਨਹੀਂ ਕੱਢੀ ਨਵੀਂ ਪੋਸਟ

On: April 24, 2026 7:20 AM

 

ਵੱਡਾ ਖ਼ੁਲਾਸਾ: ਮੌਸਮ ਬਦਲੇ, ਪਰ ਭਗਵੰਤ ਮਾਨ ਸਰਕਾਰ ਵਤੀਰਾ ਨਹੀਂ ਬਦਲਿਆ! ਅਧਿਆਪਕਾਂ ਦੀ ਇੱਕ ਵੀ ਨਹੀਂ ਕੱਢੀ ਨਵੀਂ ਪੋਸਟ

ਸਿੱਖਿਆ ਤੇ ਸਿਹਤ ਵਿਭਾਗ ‘ਚ ਹਜ਼ਾਰਾਂ ਅਸਾਮੀਆਂ ਖਾਲੀ

ਝੌਪੜੀਆਂ ‘ਚ ਬੀਤ ਰਹੇ ਦਿਨ, ਸਰਕਾਰ ਵੱਲੋਂ ਸਿਰਫ਼ ‘ਲਾਰੇ’

ਸੰਗਰੂਰ ਪੱਕੇ ਮੋਰਚੇ ਨੂੰ ਚਾਰ ਮਹੀਨੇ ਹੋਏ! ਮਾਨ ਸਰਕਾਰ ਦੇ ਵਾਅਦਿਆਂ ਤੋਂ ਅੱਕੇ ਬੇਰੁਜ਼ਗਾਰਾਂ ਦਾ ਵੱਡਾ ਐਲਾਨ; 1 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਸੰਗਰੂਰ, 24 ਅਪ੍ਰੈਲ, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰਾਂ ਦਾ ਸਬਰ ਹੁਣ ਜਵਾਬ ਦੇ ਰਿਹਾ ਹੈ।

ਕਈ ਦੌਰ ਦੀਆਂ ਮੀਟਿੰਗਾਂ ਅਤੇ ਖੋਖਲੇ ਭਰੋਸਿਆਂ ਤੋਂ ਅੱਕੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਹੁਣ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਬੇਰੁਜ਼ਗਾਰ ਨੌਜਵਾਨ ਡੀ.ਸੀ. ਦਫ਼ਤਰ ਦੇ ਮੁੱਖ ਗੇਟ ਨੇੜੇ ਝੌਪੜੀਨੁਮਾ ਟੈਂਟਾਂ ਵਿੱਚ ਰਹਿ ਕੇ ਆਪਣਾ ਰੋਸ ਪ੍ਰਗਟਾ ਰਹੇ ਹਨ। ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਉੱਚ ਅਧਿਕਾਰੀਆਂ, ਕੈਬਨਿਟ ਸਬ-ਕਮੇਟੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਉਨ੍ਹਾਂ ਦੇ ਪੱਲੇ ਸਿਰਫ਼ ਭਰੋਸੇ ਹੀ ਪਏ ਹਨ।

ਢਿੱਲਵਾਂ ਨੇ ਕਿਹਾ ਕਿ, ਪਿਛਲੇ ਸਵਾ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਨੇ ਇੱਕ ਵੀ ਪੋਸਟ ਸਿੱਖਿਆ ਵਿਭਾਗ ਵਿੱਚ ਨਹੀਂ ਕੱਢੀ ਅਤੇ ਇਹੋ ਜਿਹਾ ਹਾਲ ਹੀ ਸਿਹਤ ਮਹਿਕਮੇ ਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਬਦਲੇ, ਪਰ ਭਗਵੰਤ ਮਾਨ ਸਰਕਾਰ ਨਾ ਵਤੀਰਾ ਨਹੀਂ ਬਦਲਿਆ।

ਬੇਰੁਜ਼ਗਾਰ ਆਗੂਆਂ ਨੇ ਸਰਕਾਰ ਦੇ ਸਿੱਖਿਆ ਅਤੇ ਸਿਹਤ ਕ੍ਰਾਂਤੀ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਅੰਕੜੇ ਪੇਸ਼ ਕੀਤੇ। ਮਾਸਟਰ ਕੇਡਰ ਦੀਆਂ 15 ਤੋਂ 20 ਹਜ਼ਾਰ ਅਸਾਮੀਆਂ ਖਾਲੀ ਪਈਆਂ ਹਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰੀਬ 9 ਹਜ਼ਾਰ ਅਸਾਮੀਆਂ ਖਾਲੀ ਹਨ। ਪ੍ਰਿੰਸੀਪਲ, ਹੈੱਡਟੀਚਰ ਅਤੇ ਪ੍ਰਾਇਮਰੀ ਕੇਡਰ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਨਵਾਂ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ।

ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼) ਦੀਆਂ ਖਾਲੀ ਅਸਾਮੀਆਂ ਭਰਨ ਅਤੇ ਉਮਰ ਹੱਦ ਵਿੱਚ ਛੋਟ ਦੇਣ ਦਾ ਵਾਅਦਾ ਵੀ ਵਫ਼ਾ ਨਹੀਂ ਹੋਇਆ।

ਮੁੱਖ ਮੰਤਰੀ ਦੀਆਂ ਰੈਲੀਆਂ ‘ਚ ਪੁੱਛੇ ਜਾਣਗੇ ਸਵਾਲ

ਬੇਰੁਜ਼ਗਾਰਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਹੁਣ ਚੁੱਪ ਨਹੀਂ ਬੈਠਣਗੇ। 1 ਮਈ ਦੇ ਘਿਰਾਓ ਤੋਂ ਇਲਾਵਾ, ਮੋਰਚੇ ਦੇ ਮੈਂਬਰ ਪੰਜਾਬ ਭਰ ਵਿੱਚ ਮੁੱਖ ਮੰਤਰੀ ਦੀਆਂ ਜਨਤਕ ਰੈਲੀਆਂ ਵਿੱਚ ਪਹੁੰਚ ਕੇ ਆਪਣੇ ਹੱਕਾਂ ਲਈ ਸਿੱਧੇ ਸਵਾਲ ਕਰਨਗੇ।

ਇਸ ਮੌਕੇ ਅਮਨ ਸੇਖਾ, ਰਮਨ ਕੁਮਾਰ ਮਲੋਟ, ਅਮਨਦੀਪ ਕੌਰ, ਅਮਨਦੀਪ ਕੌਰ ਭਲਵਾਨ, ਲਲਿਤਾ ਪਟਿਆਲਾ ਅਤੇ ਹਰਜਿੰਦਰ ਝੁਨੀਰ ਸਮੇਤ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਹਾਜ਼ਰ ਸਨ।

 

More

ਸਿੱਖਿਆ ਕ੍ਰਾਂਤੀ’ ਦਾ ਕੌੜਾ ਸੱਚ ਸਿੱਖਿਆ ਬੋਰਡ ਵੱਲੋਂ ਫ਼ੀਸਾਂ ਵਿੱਚ ਵਾਧਾ ਗ਼ਰੀਬ ਮਾਪਿਆਂ ‘ਤੇ ਆਰਥਿਕ ਬੋਝ ਵਾਧਾ ਤੁਰੰਤ ਵਾਪਸ ਲਿਆ ਜਾਵੇ: ਡੈਮੋਕ੍ਰੈਟਿਕ ਟੀਚਰਜ਼ ਫਰੰਟ

ਪਰਮਿੰਦਰ ਝੋਟੇ ਦੇ ਕਤਲ ਦੀ ਪੰਜਾਬ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਮੁੱਖ ਜ਼ਿੰਮੇਵਾਰ- PSU ਦਾ ਗੰਭੀਰ ਦੋਸ਼ 

Big Breaking: ਪਰਵਿੰਦਰ ਝੋਟਾ ਕਤਲਕਾਂਡ ‘ਤੇ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ, ਕਿਹਾ…

Holiday News: ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਦੀ ਛੁੱਟੀ ਦਾ ਐਲਾਨ; ਇੱਕ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ (ਪੜ੍ਹੋ ਪੱਤਰ)

AAP ਪੰਜਾਬ ਨੇ ਕੌਂਸਲਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਦੋਸ਼!

ਸਕੂਲਾਂ ‘ਤੇ ਜ਼ਬਰਦਸਤੀ ‘ਮੈਗਜ਼ੀਨ ਫੀਸ’ ਥੋਪਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ DTF ਵੱਲੋਂ ਸਖ਼ਤ ਨਿਖੇਧੀ

Leave a Comment