ਵੱਡੀ ਖ਼ਬਰ: ਪੰਜਾਬ ਸਰਕਾਰ ਨੇ MP ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ!

On: ਅਪ੍ਰੈਲ 26, 2026 12:00 ਬਾਃ ਦੁਃ

 

ਪੰਜਾਬ ਸਰਕਾਰ ਦਾ ਵੱਡਾ ਫੈਸਲਾ; MP ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ

ਚੰਡੀਗੜ੍ਹ 26 ਅਪ੍ਰੈਲ 2026: ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕਰਦਿਆਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸਰਕਾਰ ਦੇ ਇਸ ਕਦਮ ਤੋਂ ਬਾਅਦ ਹਰਭਜਨ ਸਿੰਘ ਦੇ ਘਰ ਦੇ ਬਾਹਰੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਵਿੱਚ ਤਾਇਨਾਤ 9 ਤੋਂ 10 ਸੁਰੱਖਿਆ ਕਰਮਚਾਰੀ ਅਤੇ ਉਨ੍ਹਾਂ ਨੂੰ ਮਿਲੀ ਇੱਕ ਸਰਕਾਰੀ ਕਾਰ ਵਾਪਸ ਲੈ ਲਈ ਹੈ।

ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਹਾਲ ਹੀ ਵਿੱਚ ਰਾਘਵ ਚੱਢਾ ਨੇ ਦਾਅਵਾ ਕੀਤਾ ਸੀ ਕਿ ਹਰਭਜਨ ਸਿੰਘ ਉਨ੍ਹਾਂ ਸੱਤ ਸੰਸਦ ਮੈਂਬਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ (AAP) ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ।

ਹਾਲਾਂਕਿ ਇਸ ਪੂਰੇ ਘਟਨਾਕ੍ਰਮ ਅਤੇ ਪਾਰਟੀ ਛੱਡਣ ਦੇ ਦਾਅਵਿਆਂ ‘ਤੇ ਹਰਭਜਨ ਸਿੰਘ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਂ ਟਿੱਪਣੀ ਸਾਹਮਣੇ ਨਹੀਂ ਆਈ ਹੈ।

ਪੰਜਾਬ ਸਰਕਾਰ ਵੱਲੋਂ ਸੁਰੱਖਿਆ ਹਟਾਏ ਜਾਣ ਤੋਂ ਬਾਅਦ, ਕੇਂਦਰ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਹਰਭਜਨ ਸਿੰਘ ਨੂੰ CRPF (ਸੀ.ਆਰ.ਪੀ.ਐਫ.) ਦੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।

ਹਰਭਜਨ ਸਿੰਘ ਨੇ ਆਪਣੀ ‘ਕਮੈਂਟਰੀ’ ਬਚਾਉਣ ਲਈ ਪਾਰਟੀ ਨਾਲ ਗਦਾਰੀ ਕੀਤੀ- ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਹਰਭਜਨ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਉਨ੍ਹਾਂ (ਹਰਭਜਨ ਸਿੰਘ) ਨੇ ਆਪਣੀ ‘ਕਮੈਂਟਰੀ’ ਬਚਾਉਣ ਲਈ ਪਾਰਟੀ ਨਾਲ ਗਦਾਰੀ ਕੀਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਵਾਪਸ ਲੈਣਾ ਪਾਰਟੀ ਛੱਡਣ ਦੇ ਫੈਸਲੇ ਨਾਲ ਜੁੜਿਆ ਇੱਕ ਸਿਆਸੀ ਕਦਮ ਹੋ ਸਕਦਾ ਹੈ।

 

Join WhatsApp

Join Now

Leave a Comment